ਵਿਧਾਇਕ ਸਵਨਾ ਦੀ ਅਗਵਾਈ ਹੇਠ ਦਰਜਨ ਤੋਂ ਵੱਧ ਪਰਿਵਾਰ ‘ਆਪ’ ਵਿਚ ਹੋਏ ਸ਼ਾਮਿਲ
ਫ਼ਾਜ਼ਿਲਕਾ, 21 ਨਵੰਬਰ (ਦਵਿੰਦਰ ਪਾਲ ਸਿੰਘ)-ਹਲਕਾ ਫ਼ਾਜ਼ਿਲਕਾ ਦੇ ਪਿੰਡ ਢਾਣੀ ਹਰਚਰਨ ਸਿੰਘ ਰੰਧਾਵਾ ਵਿਖੇ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਬਲ ਮਿਲਿਆ, ਜਦੋਂ ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਦੀ ਅਗਵਾਈ ਹੇਠ ਪਿੰਡ ਦੇ ਦਰਜਨ ਤੋਂ ਵੱਧ ਪਰਿਵਾਰਾਂ ਨੇ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਆਖਦਿਆਂ ‘ਆਪ’ ਦਾ ਪੱਲਾ ਫੜ ਲਿਆ। ਵਿਧਾਇਕ ਸਵਨਾ ਵਲੋਂ ਇਨ੍ਹਾਂ ਪਰਿਵਾਰਾਂ ਦਾ ਪਾਰਟੀ ਵਿਚ ਨਿੱਘਾ ਸਵਾਗਤ ਕੀਤਾ ਗਿਆ।
ਅਜੀਤ ਡੈਸਕ
22-11-2026