ਰੇਡੀਐਂਟ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਸਾਫਟਬਾਲ ਵਿਚ ਪੰਜਾਬ ਭਰ ’ਚੋਂ ਪਹਿਲਾ ਸਥਾਨ ਹਾਸਿਲ ਕਰ ਕੇ ਰੌਸ਼ਨ ਕੀਤਾ ਨਾਂਅ
ਮੰਡੀ ਅਰਨੀਵਾਲਾ, 21 ਨਵੰਬਰ (ਨਿਸ਼ਾਨ ਸਿੰਘ ਮੋਹਲ਼ਾ)-ਸਿੱਖਿਆ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿਚ ਵੀ ਆਪਣੀ ਵੱਖਰੀ ਪਛਾਣ ਬਣਾਉਣ ਵਾਲੀ ਸੰਸਥਾ ਰੇਡੀਐਂਟ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਹੂਆਣਾ ਬੋਦਲਾ ਨੇ ਇਕ ਹੋਰ ਸ਼ਾਨਦਾਰ ਪ੍ਰਾਪਤੀ ਆਪਣੇ ਨਾਮ ਕਰ ਲਈ ਹੈ। ਸਕੂਲ ਦੇ ਹੋਣਹਾਰ ਖਿਡਾਰੀਆਂ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਕਰਵਾਏ ਗਏ ਰਾਜ ਪੱਧਰੀ ਸਾਫਟਬਾਲ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪੰਜਾਬ ਭਰ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ।
ਰੇਡੀਐਂਟ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਪੰਜਾਬ ਭਰ ਵਿਚੋਂ ਅੱਵਲ ਆਏ ਸਾਫਟਬਾਲ ਖਿਡਾਰੀ। ਤਸਵੀਰ-ਨਿਸ਼ਾਨ ਸਿੰਘ ਮੋਹਲ਼ਾ
22-11-2026