ਰਘੂਜੀਤ ਸਿੰਘ ਵਿਰਕ ਦੇ ਮੁੜ ਸੀਨੀਅਰ ਮੀਤ ਪ੍ਰਧਾਨ ਬਣਨ ’ਤੇ ਹਰਿਆਣਾ ਦੀ ਸਿੱਖ ਸੰਗਤ ਵਿਚ ਖੁਸ਼ੀ ਦੀ ਲਹਿਰ - ਸੁਖਵਿੰਦਰ ਸਿੰਘ
ਕਰਨਾਲ, 21 ਨਵੰਬਰ (ਗੁਰਮੀਤ ਸਿੰਘ ਸੱਗੂ)- ਸਿੱਖ ਮਿਸ਼ਨ ਹਰਿਆਣਾ ਕੁਰੂਕਸ਼ੇਤਰ ਦੇ ਇੰਚਾਰਜ ਸੁਖਵਿੰਦਰ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ , ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਸਮੂਹ ਅਹੁਦੇਦਾਰਾਂ ਦੀ ਸਾਲਾਨਾ ਚੋਣ ਹੋਈ । ਜਿਸ ਵਿਚ ਸਰਬ ਸੰਮਤੀ ਨਾਲ ਮੁੜ ਤੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਪ੍ਰਧਾਨ ਅਤੇ ਰਘੂਜੀਤ ਸਿੰਘ ਵਿਰਕ ਨੂੰ ਸੀਨੀਅਰ ਮੀਤ ਪ੍ਰਧਾਨ ਚੁਣਿਆ ਗਿਆ।
ਕਰਨਾਲ, 21 ਨਵੰਬਰ (ਗੁਰਮੀਤ ਸਿੰਘ ਸੱਗੂ)- ਸਿੱਖ ਮਿਸ਼ਨ ਹਰਿਆਣਾ ਕੁਰੂਕਸ਼ੇਤਰ ਦੇ ਇੰਚਾਰਜ ਸੁਖਵਿੰਦਰ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ , ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਸਮੂਹ ਅਹੁਦੇਦਾਰਾਂ ਦੀ ਸਾਲਾਨਾ ਚੋਣ ਹੋਈ । ਜਿਸ ਵਿਚ ਸਰਬ ਸੰਮਤੀ ਨਾਲ ਮੁੜ ਤੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਪ੍ਰਧਾਨ ਅਤੇ ਰਘੂਜੀਤ ਸਿੰਘ ਵਿਰਕ ਨੂੰ ਸੀਨੀਅਰ ਮੀਤ ਪ੍ਰਧਾਨ ਚੁਣਿਆ ਗਿਆ। ਵਿਰਕ ਦੇ ਮੁੜ ਤੋਂ ਸੀਨੀਅਰ ਮੀਤ ਪ੍ਰਧਾਨ ਬਣਨ ਤੇ ਹਰਿਆਣਾ ਦੀ ਸਿੱਖ ਸੰਗਤ ਵਿਚ ਖੁਸ਼ੀ ਦੀ ਲਹਿਰ ਪਾਈ ਗਈ। ਹਰਿਆਣਾ ਰਾਜ ਦੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ,ਅਹੁਦੇਦਾਰ, ਸਮੂਹ ਵਰਕਰਾਂ ਅਤੇ ਸਮੂਹ ਸਾਧ ਸੰਗਤ ਵਲੋਂ ਹਰਿਆਣਾ ਰਾਜ ਨੂੰ ਫਿਰ ਤੋਂ ਮਾਣ ਦੇਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ ਗਿਆ।