21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਤਰਨ ਤਾਰਨ ਲਈ ਮਹਿਲਾ ਕਾਂਗਰਸ ਦੀ ਆਬਜ਼ਰਵਰ ਨਿਯੁਕਤ ਹੋਈ ਗੁਰਵਿੰਦਰ ਕੌਰ ਚਾਵਲਾ

ਕਰਨਾਲ, 21 ਨਵੰਬਰ (ਗੁਰਮੀਤ ਸਿੰਘ ਸੱਗੂ)- ਆਲ ਇੰਡੀਆ ਮਹਿਲਾ ਕਾਂਗਰਸ ਵਲੋਂ ਕਰਨਾਲ ਜ਼ਿਲ੍ਹਾ ਮਹਿਲਾ ਕਾਂਗਰਸ ਅਰਬਨ-2 ਦੀ ਪ੍ਰਧਾਨ ਗੁਰਵਿੰਦਰ ਕੌਰ ਚਾਵਲਾ ਨੂੰ ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦੀ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਪਾਰਟੀ ਵਲੋਂ ਉਨ੍ਹਾਂ ਨੂੰ ਇਹ ਅਹਿਮ ਜ਼ਿੰਮੇਵਾਰੀ ਸੌਂਪੇ ਜਾਣ ਨੂੰ ਉਨ੍ਹਾਂ ਦੀ ਸੰਗਠਨ ਪ੍ਰਤੀ ਸਰਗਰਮੀ, ਮਿਹਨਤ ਅਤੇ ਸਮਰਪਣ ਦਾ ਸਨਮਾਨ ਮੰਨਿਆ ਜਾ ਰਿਹਾ ਹੈ।

ਜ਼ਿਲ੍ਹਾ ਪ੍ਰਧਾਨ ਮਹਿਲਾ ਕਾਂਗਰਸ ਗੁਰਵਿੰਦਰ ਕੌਰ ਚਾਵਲਾ। 22-11-2026
ਕਰਨਾਲ, 21 ਨਵੰਬਰ (ਗੁਰਮੀਤ ਸਿੰਘ ਸੱਗੂ)- ਆਲ ਇੰਡੀਆ ਮਹਿਲਾ ਕਾਂਗਰਸ ਵਲੋਂ ਕਰਨਾਲ ਜ਼ਿਲ੍ਹਾ ਮਹਿਲਾ ਕਾਂਗਰਸ ਅਰਬਨ-2 ਦੀ ਪ੍ਰਧਾਨ ਗੁਰਵਿੰਦਰ ਕੌਰ ਚਾਵਲਾ ਨੂੰ ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦੀ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਪਾਰਟੀ ਵਲੋਂ ਉਨ੍ਹਾਂ ਨੂੰ ਇਹ ਅਹਿਮ ਜ਼ਿੰਮੇਵਾਰੀ ਸੌਂਪੇ ਜਾਣ ਨੂੰ ਉਨ੍ਹਾਂ ਦੀ ਸੰਗਠਨ ਪ੍ਰਤੀ ਸਰਗਰਮੀ, ਮਿਹਨਤ ਅਤੇ ਸਮਰਪਣ ਦਾ ਸਨਮਾਨ ਮੰਨਿਆ ਜਾ ਰਿਹਾ ਹੈ। ਇਹ ਨਿਯੁਕਤੀ ਆਲ ਇੰਡੀਆ ਮਹਿਲਾ ਕਾਂਗਰਸ ਦੀ ਕੌਮੀ ਪ੍ਰਧਾਨ ਅਲਕਾ ਲਾਂਬਾ ਵਲੋਂ ਜਾਰੀ ਨਿਯੁਕਤੀ ਪੱਤਰ ਰਾਹੀਂ ਕੀਤੀ ਗਈ ਹੈ। ਨਿਯੁਕਤੀ ਪੱਤਰ ਅਨੁਸਾਰ ਸਾਰੇ ਨਿਯੁਕਤ ਆਬਜ਼ਰਵਰਾਂ ਨੂੰ ਪੰਜਾਬ ਮਹਿਲਾ ਕਾਂਗਰਸ ਦੀ ਲੀਡਰਸ਼ਿਪ ਨਾਲ ਤਾਲਮੇਲ ਕਰਕੇ ਆਪੋ-ਆਪਣੇ ਜ਼ਿਲ੍ਹਿਆਂ ਵਿਚ ਸੰਗਠਨਾਤਮਕ ਗਤੀਵਿਧੀਆਂ ਨੂੰ ਪ੍ਰਭਾਵਸ਼ਾਲੀ ਬਣਾਉਣ ਅਤੇ ਚੋਣਾਂ ਨਾਲ ਸੰਬੰਧਿਤ ਸਰਗਰਮੀਆਂ ਵਿਚ ਮਹਿਲਾ ਵਰਕਰਾਂ ਦੀ ਭਾਗੀਦਾਰੀ ਯਕੀਨੀ ਬਣਾਉਣ ਦੀ ਜ਼ਿੰਮੇਵਾਰ ੀ ਸੌਂਪੀ ਗਈ ਹੈ। ਇਸ ਨਵੀਂ ਜ਼ਿੰਮੇਵਾਰੀ ਲਈ ਗੁਰਵਿੰਦਰ ਕੌਰ ਚਾਵਲਾ ਨੇ ਕੌਮੀ ਪ੍ਰਧਾਨ ਅਲਕਾ ਲਾਂਬਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਲੀਡਰਸ਼ਿਪ ਵਲੋਂ ਪ੍ਰਗਟਾਏ ਭਰੋਸੇ ’ਤੇ ਪੂਰੀ ਤਰ੍ਹਾਂ ਖਰਾ ਉਤਰਨ ਲਈ ਇਮਾਨਦਾਰੀ, ਨਿਸ਼ਠਾ ਅਤੇ ਸਮਰਪਣ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਤਰਨਤਾਰਨ ਜ਼ਿਲ੍ਹੇ ਵਿਚ ਮਹਿਲਾ ਕਾਂਗਰਸ ਦੇ ਸੰਗਠਨ ਨੂੰ ਮਜ਼ਬੂਤ ਕਰਨਾ, ਵੱਧ ਤੋਂ ਵੱਧ ਮਹਿਲਾਵਾਂ ਨੂੰ ਕਾਂਗਰਸ ਦੀ ਵਿਚਾਰਧਾਰਾ ਨਾਲ ਜੋੜਨਾ ਅਤੇ ਉਨ੍ਹਾਂ ਨੂੰ ਸੰਗਠਨ ਵਿਚ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ ਰਹੇਗੀ। ਉਨ੍ਹਾਂ ਕਿਹਾ ਕਿ ਸੰਗਠਨ ਦੀ ਮਜ਼ਬੂਤੀ, ਮਹਿਲਾਵਾਂ ਦੀ ਰਾਜਨੀਤਿਕ ਭਾਗੀਦਾਰੀ ਵਧਾਉਣਾ ਅਤੇ ਕਾਂਗਰਸ ਦੀ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣਾ ਉਨ੍ਹਾਂ ਦਾ ਮੁੱਖ ਉਦੇਸ਼ ਹੋਵੇਗਾ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਹੀ ਗੁਰਵਿੰਦਰ ਕੌਰ ਚਾਵਲਾ ਨੂੰ ਕਰਨਾਲ ਜ਼ਿਲ੍ਹਾ ਮਹਿਲਾ ਕਾਂਗਰਸ ਅਰਬਨ-2 ਦੀ ਪ੍ਰਧਾਨ ਨਿਯੁਕਤ ਕੀਤਾ ਗਿਆ ਸੀ। ਉਹ ਲਗਾਤਾਰ ਮਹਿਲਾਵਾਂ ਨਾਲ ਸੰਪਰਕ ਕਰਕੇ ਕਾਂਗਰਸ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਲੋਕ ਭਲਾਈ ਦੇ ਮੁੱਦਿਆਂ ’ਤੇ ਸਰਗਰਮੀ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਦੀਆਂ ਸੰਗਠਨਾਤਮਕ ਸਰਗਰਮੀਆਂ ਨੂੰ ਦੇਖਦਿਆਂ ਪਾਰਟੀ ਵਲੋਂ ਉਨ੍ਹਾਂ ਨੂੰ ਇਹ ਦੋ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ।
ਪਿਛਲੀ ਖ਼ਬਰ ਮਲੋਟ ਵਿਖੇ ਬਰੂਦ ਦੇ ਢੇਰ ’ਤੇ ਚੱਲ ਰਿਹਾ 132 ਕੇ.ਵੀ. ਬਿਜਲੀ ਘਰ ਪੁਰਾਣੇ ਟਰਾਂਸਫ਼ਾਰਮਰ ਦੇ ਰਹੇ ਹਨ ਹਾਦਸੇ ਨੂੰ ਸੱਦਾ ਅਗਲੀ ਖ਼ਬਰ ਐਂਤਕੀਂ ਛਤਰਪਤੀ ਸਨਮਾਨ ਨਾਲ ਨਿਵਾਜਿਆ ਜਾਵੇਗਾ ਕੌਮਾਂਤਰੀ ਪ੍ਰਸਿੱਧੀ ਪ੍ਰਾਪਤ ਪੱਤਰਕਾਰ ਸ਼ੀਤਲ ਪੀ. ਸਿੰਘ 29 ਨਵੰਬਰ ਨੂੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।