24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਕਰਨਾਲ , 23 ਨਵੰਬਰ (ਗੁਰਮੀਤ ਸਿੰਘ ਸੱਗੂ) - ਸਿੱਖ ਧਰਮ ਦੇ ਬਾਨੀ ਪਹਿਲ਼ੇ ਪਾਤਿਸ਼ਾਹ ਧੰਨ -ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਅੰਬਾਲਾ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਸਵੇਰੇ ਕਰੀਬ 11.

ਅਜੀਤ ਡੈਸਕ 24-11-2026
ਕਰਨਾਲ , 23 ਨਵੰਬਰ (ਗੁਰਮੀਤ ਸਿੰਘ ਸੱਗੂ) - ਸਿੱਖ ਧਰਮ ਦੇ ਬਾਨੀ ਪਹਿਲ਼ੇ ਪਾਤਿਸ਼ਾਹ ਧੰਨ -ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਅੰਬਾਲਾ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਸਵੇਰੇ ਕਰੀਬ 11.30 ਵਜੇ ਆਰੰਭ ਹੋਇਆ ਤੇ ਸ਼ਹਿਰ ਦੇ ਮੀਰੀ-ਪੀਰੀ ਚੌਕ, ਗੁਰਦੁਆਰਾ ਸੀਸਗੰਜ ਸਾਹਿਬ, ਗੁਰਦੁਆਰਾ ਬੇਗਮਪੁਰਾ ਨਾਹਨ ਹਾਊਸ, ਜਗਾਧਰੀ ਗੇਟ, ਪਟੇਲ ਰੋਡ, ਸਰਾਫਾ ਬਾਜ਼ਾਰ, ਬਾਂਸ ਬਾਜ਼ਾਰ, ਨਦੀ ਮੁਹੱਲਾ, ਰੇਲਵੇ ਰੋਡ, ਤੰਦੂਰਾਂ ਬਾਜ਼ਾਰ, ਪੁਰਾਣੀ ਅਨਾਜ ਮੰਡੀ ਅਤੇ ਸਪਾਟੂ ਰੋਡ ਸਮੇਤ ਵੱਖ-ਵੱਖ ਇਲਾਕਿਆਂ ਵਿਚੋਂ ਹੁੰਦਾ ਹੋਇਆ ਦੇਰ ਸ਼ਾਮ ਮੁੜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸੰਪੰਨ ਹੋਵੇਗਾ। ਨਗਰ ਕੀਰਤਨ ਦੇ ਪੂਰੇ ਰਸਤੇ ਦੌਰਾਨ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵਲੋਂ ਸ਼ਰਧਾ ਅਤੇ ਉਤਸ਼ਾਹ ਨਾਲ ਸਵਾਗਤ ਕੀਤਾ ਗਿਆ। ਵੱਖ-ਵੱਖ ਥਾਵਾਂ ’ਤੇ ਸੰਗਤਾਂ ਵਲੋਂ ਕਈ ਤਰ੍ਹਾਂ ਦੇ ਲੰਗਰ ਲਗਾਏ ਗਏ ਅਤੇ ਫੁੱਲਾਂ ਦੀ ਵਰਖਾ ਕਰਕੇ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ। ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਨਗਰ ਕੀਰਤਨ ਦੇ ਪਹੁੰਚਣ ’ਤੇ ਅਕਾਲੀ ਆਗੂ ਜਥੇਦਾਰ ਚਰਨਜੀਤ ਸਿੰਘ ਟੱਕਰ ਨੇ ਆਪਣੇ ਸਾਥੀਆਂ ਸਮੇਤ ਸੰਗਤਾਂ ਦੇ ਨਾਲ ਨਗਰ ਕੀਰਤਨ ਦਾ ਸਵਾਗਤ ਕੀਤਾ। ਇਸ ਮੌਕੇ ਉਨ੍ਹਾਂ ਨੇ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਉਸ ਸਮੇਂ ਹੋਇਆ ਜਦੋਂ ਸਮਾਜ ਵਿਚ ਵਹਿਮਾਂ-ਭਰਮਾਂ ਅਤੇ ਅੰਧਵਿਸ਼ਵਾਸਾਂ ਦਾ ਬੋਲਬਾਲਾ ਸੀ। ਇਨ੍ਹਾਂ ਵਹਿਮਾਂ-ਭਰਮਾਂ ਦੇ ਨਾਂਅ ’ਤੇ ਲੋਕਾਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਸੀ। ਗੁਰੂ ਸਾਹਿਬ ਦੇ ਆਗਮਨ ਨਾਲ ਸਮਾਜ ਨੂੰ ਨਵੀਂ ਦਿਸ਼ਾ ਮਿਲੀ ਅਤੇ ਉਨ੍ਹਾਂ ਨੇ ਆਪਣੀ ਬਾਣੀ ਤੇ ਉਪਦੇਸ਼ਾਂ ਰਾਹੀਂ ਲੋਕਾਂ ਨੂੰ ਅੰਧਵਿਸ਼ਵਾਸਾਂ ਵਿਚੋਂ ਬਾਹਰ ਕੱਢ ਕੇ ਸੱਚ, ਸੇਵਾ, ਸਮਾਨਤਾ ਅਤੇ ਭਾਈਚਾਰੇ ਦਾ ਮਾਰਗ ਦਿਖਾਇਆ। ਇਸ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਮੈਨੇਜਰ ਪ੍ਰਿਤਪਾਲ ਸਿੰਘ, ਅਮਰਪਾਲ ਸਿੰਘ ਪਾਲੀ, ਸਤਿੰਦਰ ਪਾਲ ਸਿੰਘ ਬੰਟੀ, ਸੁਰਿੰਦਰ ਪਾਲ ਸਿੰਘ ਪੱਪੂ, ਸਰਬਜੀਤ ਸਿੰਘ ਉਬਰਾਏ, ਸਿਮਰਪਾਲ ਸਿੰਘ, ਨਵਜੀਤ ਸਿੰਘ ਜਾਪ, ਜਸਮੀਤ ਸਿੰਘ, ਹਰਪ੍ਰੀਤ ਸਿੰਘ ਜੁਨੇਜਾ, ਗੁਰਅਸੀਸ ਸਿੰਘ ਉਬਰਾਏ ਸਮੇਤ ਹੋਰ ਸਾਥੀ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ।
ਪਿਛਲੀ ਖ਼ਬਰ ਸ੍ਰੀ ਕਪਾਲ ਮੋਚਨ ਮੇਲੇ ਦੌਰਾਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬਹਾਦਰੀ, ਕੁਰਬਾਨੀ ਅਤੇ ਸ਼ਹਾਦਤ ਦੀ ਗਾਥਾ ’ਤੇ ਅਧਾਰਿਤ ‘ਹ... ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼ਰਧਾ ਤੇ ਉਤਸ਼ਾਹ ਨਾਲ ਸਜਾਇਆ ਨਗਰ ਕੀਰਤਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।