23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਡੀ.ਐੱਸ.ਪੀ ਬੱਲ ਦੀਆਂ ਸ਼ਲਾਘਾਯੋਗ ਸੇਵਾਵਾਂ ਨੂੰ ਸ਼ਾਹਕੋਟ ਦੇ ਲੋਕ ਹਮੇਸ਼ਾ ਯਾਦ ਰੱਖਣਗੇ

ਸ਼ਾਹਕੋਟ, 23 ਨਵੰਬਰ (ਦਲਜੀਤ ਸਿੰਘ ਸਚਦੇਵਾ)-ਪੰਜਾਬ ਸਰਕਾਰ ਵਲੋਂ ਸੂਬੇ ਭਰ ’ਚ 274 ਡੀ. ਐੱਸ.

ਅਜੀਤ ਡੈਸਕ 24-11-2026
ਸ਼ਾਹਕੋਟ, 23 ਨਵੰਬਰ (ਦਲਜੀਤ ਸਿੰਘ ਸਚਦੇਵਾ)-ਪੰਜਾਬ ਸਰਕਾਰ ਵਲੋਂ ਸੂਬੇ ਭਰ ’ਚ 274 ਡੀ.ਐੱਸ.ਪੀ ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਨ੍ਹਾਂ ਤਬਾਦਲਿਆਂ ਤਹਿਤ ਸ਼ਾਹਕੋਟ ਵਿਖੇ ਤਾਇਨਾਤ ਡੀ.ਐੱਸ.ਪੀ ਸਰਵਣ ਸਿੰਘ ਬੱਲ ਦੀ ਬਦਲੀ ਨਕੋਦਰ ਵਿਖੇ ਕਰ ਦਿੱਤੀ ਗਈ ਹੈ। ਉਨ੍ਹਾਂ ਵਲੋਂ ਸ਼ਾਹਕੋਟ ਸਬ-ਡਵੀਜ਼ਨ ’ ਚ ਨਿਭਾਈਆਂ ਗਈਆਂ ਸ਼ਲਾਘਾਯੋਗ ਸੇਵਾਵਾਂ ਤੇ ਲੋਕਾਂ ਪ੍ਰਤੀ ਅਪਣਾਈ ਗਈ ਮਿਲਾਪੜੀ ਪਹੁੰਚ ਨੂੰ ਇਲਾਕਾ ਨਿਵਾਸੀ ਹਮੇਸ਼ਾ ਯਾਦ ਰੱਖਣਗੇ। ਡੀ.ਐੱਸ.ਪੀ ਬੱਲ ਨੇ ਆਪਣੇ ਕਾਰਜਕਾਲ ਦੌਰਾਨ ਸ਼ਾਹਕੋਟ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਵੱਧ ਤੋਂ ਵੱਧ ਪਬਲਿਕ ਡੀਲਿੰਗ ਕੀਤੀ ਤੇ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਪੂਰੀ ਤਨਦੇਹੀ ਨਾਲ ਯਤਨ ਕੀਤੇ। ਉਨ੍ਹਾਂ ਨੇ ਆਮ ਲੋਕਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਦਿਆਂ ਲੋਕਾਂ ਦੀਆਂ ਮੁਸ਼ਕਿਲਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਨ ਨੂੰ ਤਰਜੀਹ ਦਿੱਤੀ। ਬੱਲ ਨੇ ਪੰਜਾਬ ਸਰਕਾਰ ਵਲੋਂ ਚਲਾਈ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਖ਼ਿਲਾਫ਼ ਵੱਡੇ ਪੱਧਰ ’ਤੇ ਕਾਰਵਾਈਆਂ ਕੀਤੀਆਂ ਤੇ ਨਸ਼ਾ ਤਸਕਰੀ ’ਚ ਸ਼ਾਮਿਲ ਵਿਅਕ ਤੀਆਂ ਨੂੰ ਕਾਬੂ ਕਰਦਿਆਂ ਸਲਾਖਾਂ ਪਿੱਛੇ ਪਹੁੰਚਾਇਆ। ਡੀ.ਐੱਸ.ਪੀ ਸਰਵਣ ਸਿੰਘ ਬੱਲ ਨੇ ਆਪਣੀ ਡਿਊਟੀ ਪੂਰੀ ਇਮਾਨਦਾਰੀ ਤੇ ਨਿ ਰਪੱਖਤਾ ਨਾਲ ਨਿਭਾਈ।
ਪਿਛਲੀ ਖ਼ਬਰ ਦੋਆਬਾ ਕਾਲਜ ਵਿਖੇ ਭਾਰਤ ਸਵਾਭਿਮਾਨ ਤੇ ਪਤੰਜਲੀ ਯੋਗ ਸਮਿਤੀ ਵਲੋਂ ਵਿਸ਼ੇਸ਼ ਯੋਗ ਕੈਂਪ ਲਗਾਇਆ ਅਗਲੀ ਖ਼ਬਰ ਏ. ਪੀ. ਜੇ. ਸਕੂਲ ਹੁਸ਼ਿਆਰਪੁਰ ਰੋਡ ਜਲੰਧਰ ਵਿਖੇ ਸਾਲਾਨਾ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।