ਪਟਨਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ
ਅੰਮ੍ਰਿਤਸਰ , 23 ਨਵੰਬਰ ( ਜਸਵੰਤ ਸਿੰਘ ਜੱਸ )- ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਵਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ । ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ - ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਗੁਰਦੁਆਰਾ ਗੁਰੂ ਕਾ ਬਾਗ ਤੋਂ ਆਰੰਭ ਹੋ ਕੇ ਇਹ ਨਗਰ ਕੀਰਤਨ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਪਹੁੰਚ ਕੇ ਸੰਪੰਨ ਹੋਇਆ ।
ਅੰਮ੍ਰਿਤਸਰ , 23 ਨਵੰਬਰ ( ਜਸਵੰਤ ਸਿੰਘ ਜੱਸ )- ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਵਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ । ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ - ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਗੁਰਦੁਆਰਾ ਗੁਰੂ ਕਾ ਬਾਗ ਤੋਂ ਆਰੰਭ ਹੋ ਕੇ ਇਹ ਨਗਰ ਕੀਰਤਨ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਪਹੁੰਚ ਕੇ ਸੰਪੰਨ ਹੋਇਆ । ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ ਨੇ ਦੱਸਿਆ ਕਿ ਗੁਰਦੁਆਰਾ ਗੁਰੂ ਕਾ ਬਾਗ ਵਿਖੇ ਧਾਰਮਿਕ ਦੀਵਾਨ ਸਜਾਏ ਗਏ , ਜਿੱਥੇ ਸ੍ਰੀ ਅਖੰਡ ਪਾਠ ਦੀ ਸੰਪੂਰਨਤਾ ਉਪਰੰਤ ਭਾਈ ਨਿਸ਼ਾਨ ਸਿੰਘ ਦੇ ਕਵੀਸ਼ਰੀ ਜਥੇ ਨੇ ਸੰਗਤਾਂ ਨੂੰ ਨਿਹਾਲ ਕੀਤਾ । ਇਸ ਤੋਂ ਬਾਅਦ ਤਖ਼ਤ ਸਾਹਿਬ ਦੇ ਹਜ਼ੂਰੀ ਕਥਾਵਾਚਕ ਗਿਆਨੀ ਦਲਜੀਤ ਸਿੰਘ ਵਲੋਂ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਬਾਰੇ ਕਥਾ ਕੀਤੀ ਗਈ । ਭਾਈ ਗੁਰਦੀਪ ਸਿੰਘ ਤੇ ਭਾਈ ਹਰਮੀਤ ਸਿੰਘ ਰਾਗੀ ਜਥੇ ਜਮਸ਼ੇਦਪੁਰ ਅਤੇ ਭਾਈ ਗੁਰਮੇਲ ਸਿੰਘ ਬਰਨਾਲਾ , ਰਾਗੀ ਜਥਾ ਲੁਧਿਆਣਾ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ । ਇਸ ਤੋਂ ਬਾਅਦ ਜਥੇਦਾਰ ਸਿੰਘ ਸਾਹਿਬ ਭਾਈ ਬਲਦੇਵ ਸਿੰਘ ਅਤੇ ਐਡੀਸ਼ਨਲ ਹੈੱਡ ਗ੍ਰੰਥੀ ਵਲੋਂ ਅਰਦਾਸ ਕੀਤੀ ਗਈ । ਸਟੇਜ ਸਕੱਤਰ ਦੀ ਸੇਵਾ ਗਿਆਨੀ ਗਗਨਦੀਪ ਸਿੰਘ ਹਜ਼ੂਰੀ ਕਥਾਵਾਚਕ ਵਲੋਂ ਨਿਭਾਈ ਗਈ । ਦੀਵਾਨ ਵਿਚ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਇੰਦਰਜੀਤ ਸਿੰਘ , ਸਕੱਤਰ ਹਰਬੰਸ ਸਿੰਘ , ਮੀਤ ਪ੍ਰਧਾਨ ਗੁਰਵਿੰਦਰ ਸਿੰਘ , ਮੈਂਬਰ ਮਹਿੰਦਰਪਾਲ ਸਿੰਘ ਢਿੱਲੋਂ ਅਤੇ ਹਰਪਾਲ ਸਿੰਘ ਜੌਹਲ ਨੇ ਹਾਜ਼ਰੀ ਭਰੀ ।