ਸ਼੍ਰੋਮਣੀ ਅਕਾਲੀ ਦਲ ( ਮਾਸਟਰ ਤਾਰਾ ਸਿੰਘ ) ਵਲੋਂ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ ਕਿਹਾ,ਪ੍ਰਕਾਸ਼ ਪੁਰਬ ਮੌਕੇ ਸਿੱਖ ਸੰਗਤ ਨੂੰ ਆਤਿਸ਼ਬਾਜ਼ੀ ਚਲਾਉਣ ਤੋਂ ਰੋਕਿਆ ਜਾਵੇ
ਨਵੀਂ ਦਿੱਲੀ,24 ਨਵੰਬਰ (ਜਗਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਮਾਸਟਰ ਤਾਰਾ ਸਿੰਘ) ਨੇ ਸਿੱਖਾਂ ਸਮੇਤ ਹੋਰਨਾ ਭਾਈਚਾਰਿਆਂ ਨੂੰ ਇੱਕਜੁੱਟ ਹੋ ਕੇ ਵਾਤਾਵਰਣ ਦੀ ਸਾਂਭ ਸੰਭਾਲ ਪ੍ਰਤੀ ਯੋਗਦਾਨ ਦੇਣ ਦੀ ਅਪੀਲ ਕੀਤੀ ਹੈ। ਇਸੇ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ (ਮਾਸਟਰ ਤਾਰਾ ਸਿੰਘ) ਦੇ ਮੁਖੀ ਜਸਵਿੰਦਰ ਸਿੰਘ ਮਲਸੀਆ ਨੇ ਸ਼੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ ਕੀਤੀ ਹੈ ਕਿ ਉਹ ਸਿੱਖ ਸੰਗਤ ਨੂੰ ਗੁਰਪੁਰਬ (ਪ੍ਰਕਾਸ਼ ਪੁਰਬ) ਮੌਕੇ ਪਟਾਕੇ ਅਤੇ ਆਤਿਸ਼ਬਾਜ਼ੀ ਨਾ ਚਲਾਉਣ ਦੀ ਤੁਰੰਤ ਹਦਾਇਤ ਜਾਂ ਅਪੀਲ ਜਾਰੀ ਕਰਨ।
ਅਜੀਤ ਡੈਸਕ
25-11-2026