28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਅਕਾਲ ਅਕੈਡਮੀ ਭੁੰਸਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਸਮਾਗਮ ਪਹਿਲੀ ਨੂੰ

ਗੂਹਲਾ ਚੀਕਾ, 27 ਨਵੰਬਰ (ਓ. ਪੀ.

ਪ੍ਰਿੰਸੀਪਲ ਜਾਣਕਾਰੀ ਦਿੰਦੇ ਹੋਏ। ਤਸਵੀਰ : ਓ.ਪੀ. ਸੈਣੀ 28-11-2026
ਗੂਹਲਾ ਚੀਕਾ, 27 ਨਵੰਬਰ (ਓ.ਪੀ. ਸੈਣੀ)-ਅਕਾਲ ਅਕੈਡਮੀ ਭੁੰਸਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਮੰਗਲਵਾਰ, 1 ਦਸੰਬਰ 2026 ਨੂੰ ਸ਼ਰਧਾ, ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਸਮਾਗਮ ਦਾ ਆਯੋਜਨ ਕਲਗੀਧਰ ਟਰੱਸਟ, ਬੜੂ ਸਾਹਿਬ ਦੀ ਰਹਿਨੁਮਾਈ ਹੇਠ ਕੀਤਾ ਜਾ ਰਿਹਾ ਹੈ। ਇਸ ਮੌਕੇ ਸਮੂਹ ਸੰਗਤਾਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅਤੇ ਉਨ੍ਹਾਂ ਦੇ ਸਰਬ ਸਾਂਝੀਵਾਲਤਾ ਦੇ ਸੰਦੇਸ਼ ਨਾਲ ਜੋੜਨ ਦਾ ਉਪਰਾਲਾ ਕੀਤਾ ਜਾਵੇਗਾ। ਸਮਾਗਮ ਦੀ ਸ਼ੁਰੂਆਤ ਸਵੇਰੇ 9:00 ਵਜੇ ਤੋਂ 9:30 ਵਜੇ ਤੱਕ ਸ੍ਰੀ ਸਹਿਜ ਪਾਠ ਦੇ ਭੋਗ ਨਾਲ ਹੋਵੇਗੀ। ਇਸ ਉਪਰੰਤ ਸਵੇਰੇ 9:30 ਵਜੇ ਤੋਂ ਦੁਪਹਿਰ 12: 00 ਵਜੇ ਤੱਕ ਸ਼ਬਦ ਕੀਰਤਨ ਅਤੇ ਧਾਰਮਿਕ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਇਸ ਦੌਰਾਨ ਵਿਦਿਆਰਥੀਆਂ ਵੱਲੋਂ ਵੀ ਗੁਰੂ ਸਾਹਿਬ ਦੀ ਮਹਿਮਾ ਨਾਲ ਸਬੰਧਤ ਧਾਰਮਿਕ ਪੇਸ਼ਕਾਰੀਆਂ ਕੀਤੀਆਂ ਜਾਣਗੀਆਂ। ਸੰਤ ਗੁਰਵਿੰਦਰ ਸਿੰਘ ਜੀ (ਮੰਡੀ ਵਾਲੇ) ਵੱਲੋਂ ਆਪਣੇ ਅਧਿਆਤਮਿਕ ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨਾਲ ਜੋੜਿਆ ਜਾਵੇਗਾ। ਦੁਪਹਿਰ 12:00 ਵਜੇ ਤੋਂ ਸਮਾਪਤੀ ਤੱਕ ਵਿਚਾਰਾਂ ਦੀ ਸਾਂਝ ਪਾਈ ਜਾਵੇਗੀ। ਇਸ ਤੋਂ ਬਾਅਦ ਗਤਕਾ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਗੁਰੂ ਘਰ ਦਾ ਲੰਗਰ ਅਤੁੱਟ ਵਰਤਾਇਆ ਜਾਵੇਗਾ। ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਮਾਨਵਤਾ ਨੂੰ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦਾ ਸੰਦੇਸ਼ ਦਿੱਤਾ। ਉਨ੍ਹਾਂ ਨੇ ਸਮਾਜ ਵਿੱਚੋਂ ਜਾਤ-ਪਾਤ, ਊਚ-ਨੀਚ ਅਤੇ ਭੇਦਭਾਵ ਨੂੰ ਦੂਰ ਕਰਕੇ ਬਰਾਬਰੀ, ਪਿਆਰ, ਨਿਮਰਤਾ ਅਤੇ ਮਨੁੱਖਤਾ ਦੀ ਸੇਵਾ ਦਾ ਮਾਰਗ ਦਿਖਾਇਆ। ਅਕਾਲ ਅਕੈਡਮੀ ਭੁੰਸਲਾ ਵੱਲੋਂ ਇਸ ਪਵਿੱਤਰ ਦਿਹਾੜੇ ਨੂੰ ਮਨਾਉਣ ਦਾ ਮੁੱਖ ਉਦੇਸ਼ ਵਿਦਿਆਰਥੀਆਂ ਅਤੇ ਸਮਾਜ ਨੂੰ ਗੁਰੂ ਸਾਹਿਬ ਦੀਆਂ ਇਨ੍ਹਾਂ ਮਹਾਨ ਸਿੱਖਿਆਵਾਂ ਨਾਲ ਜੋੜਨਾ ਹੈ। ਇਸ ਸ਼ੁਭ ਅਵਸਰ ’ਤੇ ਅਕੈਡਮੀ ਦੇ ਪ੍ਰਿੰਸੀਪਲ ਗੁਰਜੀਤ ਕੌਰ ਨੇ ਸਮੂਹ ਮਾਪਿਆਂ, ਵਿਦਿਆਰਥੀਆਂ, ਸਟਾਫ਼ ਮੈਂਬਰਾਂ ਅਤੇ ਇਲਾਕਾ ਨਿਵਾਸੀਆਂ ਨੂੰ ਇਸ ਪਵਿੱਤਰ ਸਮਾਗਮ ਵਿਚ ਸ਼ਾਮਲ ਹੋਣ ਲਈ ਨਿੱਘਾ ਸੱਦਾ ਦਿੱਤਾ। ਉਨ੍ਹਾਂ ਨੇ ਸਭ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ ਸਮੇਤ ਸਮਾਗਮ ਵਿਚ ਪਹੁੰਚ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕਰਨ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਸਾਂਝੀਆਂ ਕਰਨ।ਅਕੈਡਮੀ ਵਲੋਂ ਸਮੂਹ ਸੰਗਤਾਂ ਦਾ ਸਵਾਗਤ ਕਰਦਿਆਂ ਅਰਦਾਸ ਕੀਤੀ ਜਾਂਦੀ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਾਡੇ ਜੀਵਨ ਨੂੰ ਸਹੀ ਦਿਸ਼ਾ ਦੇਣ ਅਤੇ ਸਮੁੱਚੀ ਮਾਨਵਤਾ ਦੇ ਭਲੇ ਦਾ ਰਾਹ ਦਿਖਾਉਣ। 27 ਪੀਟੀਏ15 ਪ੍ਰਿੰਸੀਪਲ ਜਾਣਕਾਰੀ ਦਿੰਦੇ ਹੋਏ। ਤਸਵੀਰ : ਓ.ਪੀ. ਸੈਣੀ
ਪਿਛਲੀ ਖ਼ਬਰ ਚਾਰ ਗੈਰ-ਕਾਨੂੰਨੀ ਪਿਸਤੌਲਾਂ ਸਮੇਤ ਦੋ ਨੌਜਵਾਨ ਗ੍ਰਿਫ਼ਤਾਰ ਅਗਲੀ ਖ਼ਬਰ ਡਵੀਜ਼ਨਲ ਪੱਧਰ ਦੇ ਮੁਕਾਬਲਿਆਂ ਦੇ ਅੰਤਿਮ ਦਿਨ ਬੱਚਿਆਂ ਨੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।