28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਚਾਰ ਗੈਰ-ਕਾਨੂੰਨੀ ਪਿਸਤੌਲਾਂ ਸਮੇਤ ਦੋ ਨੌਜਵਾਨ ਗ੍ਰਿਫ਼ਤਾਰ

ਸਿਰਸਾ, 27 ਨਵੰਬਰ (ਭੁਪਿੰਦਰ ਪੰਨੀਵਾਲੀਆ)- ਪੁਲਿਸ ਨੇ ਦੋ ਨੌਜਵਾਨਾਂ ਨੂੰ ਚਾਰ ਨਜਾਇੁ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਲਾਰਡ ਸ਼ਿਵਾ ਕਾਲਜ ਨੇੜੇ ਕਿਸੇ ਅਪਰਾਧ ਕਰਨ ਦੀ ਯੋਜਨਾ ਬਣਾ ਰਹੇ ਸਨ।

ਅਜੀਤ ਡੈਸਕ 28-11-2026
ਸਿਰਸਾ, 27 ਨਵੰਬਰ (ਭੁਪਿੰਦਰ ਪੰਨੀਵਾਲੀਆ)- ਪੁਲਿਸ ਨੇ ਦੋ ਨੌਜਵਾਨਾਂ ਨੂੰ ਚਾਰ ਨਜਾਇੁ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਲਾਰਡ ਸ਼ਿਵਾ ਕਾਲਜ ਨੇੜੇ ਕਿਸੇ ਅਪਰਾਧ ਕਰਨ ਦੀ ਯੋਜਨਾ ਬਣਾ ਰਹੇ ਸਨ। ਏਬੀਵੀਟੀ ਸਟਾਫ਼ ਟੀਮ ਨੇ ਜੇਜੇ ਕਲੋਨੀ ਨੇੜੇ ਰਾਣੀਆਂ ਬਾਈਪਾਸ ਰੋਡ ’ਤੇ ਛਾਪਾ ਮਾਰਿਆ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ। ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜ਼ੇ ਵਿੱਚੋਂ ਚਾਰ ਗੈਰ-ਕਾਨੂੰਨੀ ਪਿਸਤੌਲ ਬਰਾਮਦ ਕੀਤੇ ਗਏ। ਏਬੀਵੀਟੀ ਇੰਚਾਰਜ ਨੇ ਦੱਸਿਆ ਹੈ ਕਿ ਪੁਲੀਸ ਇੱਕ ਟੀਮ ਇਲਾਕੇ ਵਿੱਚ ਗਸ਼ਤ ਕਰ ਰਹੀ ਸੀ ਅਤੇ ਸ਼ੱਕੀ ਗਤੀਵਿਧੀਆਂ ’ਤੇ ਨਜ਼ਰ ਰੱਖ ਰਹੀ ਸੀ। ਸੂਚਨਾ ਮਿਲੀ ਸੀ ਕਿ ਦੋ ਨੌਜਵਾਨ ਲਾਰਡ ਸ਼ਿਵਾ ਕਾਲਜ ਨੇੜੇ ਨਾਜਾਇਜ਼ ਹਥਿਆਰਾਂ ਨਾਲ ਘੁੰਮ ਰਹੇ ਸਨ ਅਤੇ ਅਪਰਾਧ ਕਰਨ ਦੀ ਯੋਜਨਾ ਬਣਾ ਰਹੇ ਸਨ। ਸੂਚਨਾ ਮਿਲਣ ’ਤੇ, ਪੁਲੀਸ ਟੀਮ ਨੇ ਤੁਰੰਤ ਉਸ ਥਾਂ ’ਤੇ ਛਾਪਾ ਮਾਰਿਆ ਅਤੇ ਦੋਵਾਂ ਸ਼ੱਕੀਆਂ ਨੂੰ ਹਿਰਾਸਤ ਵਿੱਚ ਲੈ ਲਿਆ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਨਕੁਲ ਪੁੱਤਰ ਮੁਕੇਸ਼ ਕੁਮਾਰ ਵਾਸੀ ਮਕਾਨ ਨੰਬਰ 489, ਗਊਸ਼ਾਲਾ ਮੁਹੱਲਾ, ਸਿਰਸਾ ਅਤੇ ਨੀਰਜ ਕੁਮਾਰ ਪੁੱਤਰ ਬਲਵੰਤ ਸਿੰਘ ਵਾਸੀ ਗਊਸ਼ਾਲਾ ਮੁਹੱਲਾ, ਵਾਰਡ ਨੰਬਰ 22 ਸਿਰਸਾ ਵਜੋਂ ਹੋਈ ਹੈ। ਪੁਲੀਸ ਅਨੁਸਾਰ ਤਿੰਨ ਪਿਸਤੌਲ 32 ਬੋਰ ਅਤੇ ਇੱਕ 30 ਬੋਰ ਦਾ ਦੱਸਿਆ ਜਾ ਰਿਹਾ ਹੈ। ਦੋਵਾਂ ਮੁਲਜ਼ਮਾਂ ਖ਼ਿਲਾਫ਼ ਸਿਟੀ ਥਾਣੇ ’ਚ ਅਸਲਾ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੁਲੀਸ ਹੁਣ ਹਥਿਆਰਾਂ ਦੇ ਸਰੋਤ ਅਤੇ ਉਨ੍ਹਾਂ ਦੀ ਸੰਭਾਵੀ ਵਰਤੋਂ ਬਾਰੇ ਜਾਣਕਾਰੀ ਇਕੱਠੀ ਕਰਨ ਲਈ ਮੁਲਜ਼ਮਾਂ ਤੋਂ ਪੁੱਛਗਿੱਛ ਕਰ ਰਹੀ ਹੈ।
ਪਿਛਲੀ ਖ਼ਬਰ ਬੱਸ ਦੇਰੀ ਤੋਂ ਪਰੇਸ਼ਾਨ ਯਾਤਰੀ, ਹਰ ਰੋਜ਼ ਅੱਧਾ ਘੰਟਾ ਦੇਰੀ ਨਾਲ ਪਹੁੰਚਦੇ ਹਨ ਦਫ਼ਤਰ ਅਗਲੀ ਖ਼ਬਰ ਅਕਾਲ ਅਕੈਡਮੀ ਭੁੰਸਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਸਮਾਗਮ ਪਹਿਲੀ ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।