ਖੇਡਾਂ ਬੱਚਿਆਂ ‘ਚ ਆਤਮ-ਵਿਸ਼ਵਾਸ, ਅਨੁਸ਼ਾਸਨ ਤੇ ਅਗਵਾਈ ਦੇ ਗੁਣ ਪੈਦਾ ਕਰਦੀਆਂ ਹਨ- ਰੇਣੂ ਬਾਲਾ ਗੁਪਤਾ
ਕਰਨਾਲ, 29 ਨਵੰਬਰ (ਗੁਰਮੀਤ ਸਿੰਘ ਸੱਗੂ)-ਸ਼ੈਮਰਾਕ ਇੰਟਰਨੈਸ਼ਨਲ ਪਲੇਅ ਸਕੂਲ ਵਲੋਂ ਐਤਵਾਰ ਨੂੰ ਸਾਲਾਨਾ ਖੇਡ ਸਮਾਰੋਹ ਕਰਵਾਇਆ ਗਿਆ, ਜਿਸ ‘ਚ ਕਰਨਾਲ ਦੀ ਮੇਅਰ ਰੇਣੂ ਬਾਲਾ ਗੁਪਤਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਰੋਹ ਦੌਰਾਨ ਨੰਨ੍ਹੇ-ਮੁੰਨ੍ਹੇ ਬੱਚਿਆਂ ਨੇ ਵੱਖ-ਵੱਖ ਖੇਡ ਗਤੀਵਿਧੀਆਂ ਅਤੇ ਰੰਗਾਰੰਗ ਪੇਸ਼ਕਾਰੀਆਂ ਰਾਹੀਂ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਕ
ਕਰਨਾਲ ਦੀ ਮੇਅਰ ਰੇਣੂ ਬਾਲਾ ਗੁਪਤਾ ਮੁੱਖ ਮਹਿਮਾਨ ਵਜੋਂ ਸ਼ਮ੍ਹਾ ਰੌਸ਼ਨ ਕਰਕੇ ਸਮਾਗਮ ਦਾ ਆਗਾਜ਼ ਕਰਦੇ ਹੋਏ। ਤਸਵੀਰ : ਗੁਰਮੀਤ ਸਿੰਘ ਸੱਗੂ
30-11-2026
ਕਰਨਾਲ, 29 ਨਵੰਬਰ (ਗੁਰਮੀਤ ਸਿੰਘ ਸੱਗੂ)-ਸ਼ੈਮਰਾਕ ਇੰਟਰਨੈਸ਼ਨਲ ਪਲੇਅ ਸਕੂਲ ਵਲੋਂ ਐਤਵਾਰ ਨੂੰ ਸਾਲਾਨਾ ਖੇਡ ਸਮਾਰੋਹ ਕਰਵਾਇਆ ਗਿਆ, ਜਿਸ ‘ਚ ਕਰਨਾਲ ਦੀ ਮੇਅਰ ਰੇਣੂ ਬਾਲਾ ਗੁਪਤਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਰੋਹ ਦੌਰਾਨ ਨੰਨ੍ਹੇ-ਮੁੰਨ੍ਹੇ ਬੱਚਿਆਂ ਨੇ ਵੱਖ-ਵੱਖ ਖੇਡ ਗਤੀਵਿਧੀਆਂ ਅਤੇ ਰੰਗਾਰੰਗ ਪੇਸ਼ਕਾਰੀਆਂ ਰਾਹੀਂ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਬੱਚਿਆਂ ਦੇ ਉਤਸ਼ਾਹ, ਆਤਮ-ਵਿਸ਼ਵਾਸ ਅਤੇ ਖੇਡ ਭਾਵਨਾ ਨੇ ਹਾਜ਼ਰ ਲੋਕਾਂ ਦਾ ਮਨ ਮੋਹ ਲਿਆ। ਮੇਅਰ ਨੇ ਬੱਚਿਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਉਨ੍ਹਾਂ ਦੀਆਂ ਪੇਸ਼ਕਾਰੀਆਂ ਦੀ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਰੇਣੂ ਬਾਲਾ ਗੁਪਤਾ ਨੇ ਕਿਹਾ ਕਿ ਬਚਪਨ ਜ਼ਿੰਦਗੀ ਦਾ ਅਹਿਮ ਪੜਾਅ ਹੁੰਦਾ ਹੈ, ਜਿਸ ਦੌਰਾਨ ਬੱਚੇ ਦੀ ਸ਼ਖ਼ਸੀਅਤ ਦੀ ਨੀਂਹ ਰੱਖੀ ਜਾਂਦੀ ਹੈ। ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਰਚਨਾਤਮਕ ਗਤੀਵਿਧੀਆਂ ਵੀ ਬੇਹੱਦ ਜ਼ਰੂਰੀ ਹਨ। ਖੇਡਾਂ ਬੱਚਿਆਂ ‘ਚ ਅਨੁਸ਼ਾਸਨ, ਆਤਮ-ਵਿਸ਼ਵਾਸ, ਟੀਮ ਭਾਵਨਾ ਅਤੇ ਅਗਵਾਈ ਕਰਨ ਦੇ ਗੁਣ ਪੈਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਖੇਡਾਂ ‘ਚ ਜਿੱਤ ਜਾਂ ਹਾਰ ਨਾਲੋਂ ਵਧੇਰੇ ਮਹੱਤਵਪੂਰਨ ਹਿੱਸਾ ਲੈਣਾ, ਪੂਰੀ ਮਿਹਨਤ ਕਰਨਾ ਅਤੇ ਸਕਾਰਾਤਮਕ ਸੋਚ ਨਾਲ ਅੱਗੇ ਵਧਣਾ ਹੈ। ਉਨ੍ਹਾਂ ਬੱਚਿਆਂ ਦੀ ਪ੍ਰਤਿਭਾ ਅਤੇ ਪੇਸ਼ਕਾਰੀਆਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਨੰਨ੍ਹੇ ਬੱਚਿਆਂ ਵਲੋਂ ਦਿਖਾਇਆ ਗਿਆ ਆਤਮ-ਵਿਸ਼ਵਾਸ ਅਤੇ ਉਤਸ਼ਾਹ ਸ਼ਲਾਘਾਯੋਗ ਹੈ। ਅਜਿਹੇ ਸਮਾਗਮ ਬੱਚਿਆਂ ਨੂੰ ਆਪਣੀ ਕਲਾ ਅਤੇ ਹੁਨਰ ਦਿਖਾਉਣ ਦੇ ਨਾਲ-ਨਾਲ ਮੰਚ ‘ਤੇ ਬਿਹਤਰ ਢੰਗ ਨਾਲ ਪੇਸ਼ ਹੋਣ ਦਾ ਮੌਕਾ ਵੀ ਪ੍ਰਦਾਨ ਕਰਦੇ ਹਨ। ਮੇਅਰ ਨੇ ਸਮਾਗਮ ਦੇ ਸਫ਼ਲ ਪ੍ਰਬੰਧਾਂ ਲਈ ਸਕੂਲ ਦੇ ਡਾਇਰੈਕਟਰ ਐੱਸ. ਪੀ. ਚੌਹਾਨ, ਸੀਮਾ ਚੌਹਾਨ ਅਤੇ ਸਮੁੱਚੇ ਸਕੂਲ ਪਰਿਵਾਰ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਮਿਆਰੀ ਸਿੱਖਿਆ ਦੇਣ ਦੇ ਨਾਲ-ਨਾਲ ਖੇਡਾਂ ਅਤੇ ਹੋਰ ਸਿਰਜਣਾਤਮਕ ਗਤੀਵਿਧੀਆਂ ‘ਚ ਭਾਗ ਲੈਣ ਲਈ ਉਤਸ਼ਾਹਿਤ ਕਰਨਾ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਮਾਪਿਆਂ ਅਤੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਮਿਲ ਕੇ ਬੱਚਿਆਂ ਦੀ ਰੁਚੀ ਅਤੇ ਪ੍ਰਤਿਭਾ ਦੀ ਪਛਾਣ ਕਰਨ, ਤਾਂ ਜੋ ਉਨ੍ਹਾਂ ਨੂੰ ਆਪਣੀ ਯੋਗਤਾ ਅਨੁਸਾਰ ਅੱਗੇ ਵਧਣ ਦੇ ਢੁਕਵੇਂ ਮੌਕੇ ਮਿਲ ਸਕਣ। ਸਮਾਰੋਹ ‘ਚ ਹਰਿਆਣਾ ਸਟਾਫ਼ ਸਿਲੈਕਸ਼ਨ ਕਮਿਸ਼ਨ ਦੇ ਮੈਂਬਰ ਕਪਿਲ ਅਤਰੇਜਾ, ਸਾਬਕਾ ਚੇਅਰਪਰਸਨ ਮੇਘਾ ਭੰਡਾਰੀ, ਕੌਂਸਲਰ ਸੰਕਲਪ ਭੰਡਾਰੀ, ਪ੍ਰਿੰਸੀਪਲ ਕਪਿਲਾ, ਵੇਦਾਂਤ ਅਤੇ ਸ਼ਿਵਾਨੀ ਚੌਹਾਨ ਸਮੇਤ ਕਈ ਪਤਵੰਤੇ ਵੀ ਮੌਜੂਦ ਸਨ। ਅੰਤ ‘ਚ ਸਕੂਲ ਦੇ ਡਾਇਰੈਕਟਰ ਐੱਸ. ਪੀ. ਚੌਹਾਨ ਅਤੇ ਸੀਮਾ ਚੌਹਾਨ ਨੇ ਸਮਾਗਮ ‘ਚ ਪਹੁੰਚਣ, ਬੱਚਿਆਂ ਦੀ ਹੌਸਲਾ ਅਫ਼ਜ਼ਾਈ ਕਰਨ ਅਤੇ ਉਨ੍ਹਾਂ ਨੂੰ ਅਸ਼ੀਰਵਾਦ ਦੇਣ ਲਈ ਮੇਅਰ ਰੇਣੂ ਬਾਲਾ ਗੁਪਤਾ ਦਾ ਉਚੇਚੇ ਤੌਰ ‘ਤੇ ਧੰਨਵਾਦ ਕੀਤਾ।