16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਫਿਲੌਰ ਹਾਈਵੇ 'ਤੇ 4 ਗੱਡੀਆਂ ਦੀ ਟੱਕਰ

ਅਜੀਤ ਡੈਸਕ 01-01-2026
ਫਿਲੌਰ, 31 ਦਸੰਬਰ (ਵਿਪਨ ਗੈਰੀ)-ਫਿਲੌਰ ਦੇ ਰਾਮਗੜ੍ਹ ਬਾਈਪਾਸ ਤੇ 4 ਗੱਡੀਆਂ ਹਾਦਸੇ ਦਾ ਸ਼ਿਕਾਰ ਹੋ ਗਈਆਂ | ਮਾਮਲੇ ਸੰਬੰਧੀ ਸੜਕ ਸੁਰੱਖਿਆ ਫੋਰਸ ਦੇ ਮੁਲਾਜ਼ਮ ਜਸਵਿੰਦਰ ਸਿੰਘ ਨੇ ਦੱਸਿਆ ਕਿ ਚਾਲਕਾਂ ਦੇ ਦੱਸਣ ਮੁਤਾਬਿਕ ਉਨ੍ਹਾਂ ਦੇ ਅੱਗੇ ਜਾ ਰਹੀ ਇੱਕ ਗੱਡੀ ਵਲੋਂ ਅਚਾਨਕ ਹੀ ਬਰੇਕ ਲਗਾ ਦਿੱਤੀ ਗਈ ਜਿਸ ਮਗਰੋਂ ਉਨ੍ਹਾਂ ਦੀ ਗੱਡੀ ਅਤੇ ਪਿੱਛੇ ਤੋਂ ਹੋਰ ਆ ਰਹੀਆਂ ਗੱਡੀਆਂ ਦੀ ਟੱਕਰ ਹੋ ਗਈ ਹਾਲਾਂਕਿ ਕਿਸੇ ਵੀ ਸ਼ਖ਼ਸ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ | ਹਾਦਸੇ 'ਚ ਕੁਝ ਲੋਕ ਮਾਮੂਲੀ ਜ਼ਖਮੀ ਹੋਏ ਜਿਨ੍ਹਾਂ ਨੂੰ ਮੁੱਢਲੀ ਸਹਾਇਤਾ ਲਈ ਫਿਲੌਰ ਦੇ ਸਿਵਲ ਹਸਪਤਾਲ ਵਿਚ ਭੇਜਿਆ ਗਿਆ ਅਤੇ ਹਾਦਸੇ ਦਾ ਸ਼ਿਕਾਰ ਹੋਏ ਵਾਹਨਾਂ ਨੂੰ ਸਾਈਡ 'ਤੇ ਕਰਵਾ ਕੇ ਰੋਡ ਨਿਰਵਿਘਨ ਚਾਲੂ ਕਰਵਾਇਆ ਗਿਆ |

ਪਿਛਲੀ ਖ਼ਬਰ ਸੰਘਣੀ ਧੁੰਦ ਕਾਰਨ ਵਾਪਰਿਆ ਹਾਦਸਾ, ਰੇਲਵੇ ਕਰਮਚਾਰੀ ਦੇ ਕਮਰੇ 'ਚ ਵੜਿਆ ਟਰੱਕ ਅਗਲੀ ਖ਼ਬਰ ਸਰਨਾ ਵੈੱਲਫੇਅਰ ਐਂਡ ਐਜੂਕੇਸ਼ਨ ਸੁਸਾਇਟੀ ਨੇ ਧੁੰਦ ਦੇ ਮੱਦੇਨਜ਼ਰ ਵਾਹਨਾਂ 'ਤੇ ਰਿਫਲੈਕਟਰ ਲਗਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।