16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਡਿਪਟੀ ਕਮਿਸ਼ਨਰ ਵਲੋਂ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਸੰਬੰਧੀ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼

ਅਜੀਤ ਡੈਸਕ 01-01-2026
ਜਲੰਧਰ, 31 ਦਸੰਬਰ (ਹਰਵਿੰਦਰ ਸਿੰਘ ਫੁੱਲ)-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹ•ਾ ਪ੍ਰਸ਼ਾਸਨ ਵਲੋਂ 26 ਜਨਵਰੀ ਨੂੰ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਮਨਾਏ ਜਾਣ ਵਾਲੇ ਗਣਤੰਤਰ ਦਿਵਸ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹ•ਨ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ | ਇਥੇ ਜ਼ਿਲ੍ਹ•ਾ ਪ੍ਰਬੰਧਕੀ ਕੰਪਲੈਕਸ ਵਿਖੇ ਇਸ ਸੰਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮਾਗਮ ਦੌਰਾਨ ਮਾਰਚ ਪਾਸਟ ਤੋਂ ਇਲਾਵਾ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਦੀ ਭਾਵਨਾ ਨਾਲ ਭਰਪੂਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ | ਇਸ ਤੋਂ ਇਲਾਵਾ ਆਜ਼ਾਦੀ ਘੁਲਾਟੀਆਂ ਤੇ ਉਨ੍ਹਾਂ ਦੇ ਵਾਰਸਾਂ, ਵੱਖ-ਵੱਖ ਖੇਤਰਾਂ 'ਚ ਵਿਲੱਖਣ ਪ੍ਰਾਪਤੀ ਵਾਲੀਆਂ ਸ਼ਖ਼ਸੀਅਤਾਂ ਅਤੇ ਵੱਖ-ਵੱਖ ਵਿਭਾਗਾਂ ਦੇ ਪ੍ਰਾਪਤੀਆਂ ਵਾਲੇ ਅਧਿਕਾਰੀਆਂ/ਕਰਮਚਾਰੀਆਂ ਦਾ ਸਨਮਾਨ ਕੀਤਾ ਜਾਵੇਗਾ | ਉਨ•੍ਹਾਂ ਅਧਿਕਾਰੀਆਂ ਨੂੰ ਗਣਤੰਤਰ ਦਿਵਸ ਸਮਾਗਮ ਨੂੰ ਨਿਰਵਿਘਨ ਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹ•ਨ ਲਈ ਸਮੁੱਚੇ ਲੋੜੀਂਦੇ ਪ੍ਰਬੰਧਾਂ ਲਈ ਹੁਣੇ ਤੋਂ ਕੰਮ ਸ਼ੁਰੂ ਕਰਨ ਲਈ ਕਿਹਾ | ਉਨ੍ਹ•ਾਂ ਦੱਸਿਆ ਕਿ ਸਮਾਗਮ ਦੌਰਾਨ ਵੱਖ-ਵੱਖ ਵਿਭਾਗਾਂ ਦੇ ਸ਼ਾਨਦਾਰ ਪ੍ਰਾਪਤੀਆਂ ਵਾਲੇ ਅਧਿਕਾਰੀਆਂ/ ਕਰਮਚਾਰੀਆਂ ਦਾ ਸਨਮਾਨ ਕੀਤਾ ਜਾਣਾ ਹੈ, ਜਿਸ ਸੰਬੰਧੀ ਵਿਭਾਗਾਂ ਦੇ ਮੁਖੀ ਨਾਮਾਂ ਦੀਆਂ ਸੂਚੀਆਂ 19 ਜਨਵਰੀ ਤੱਕ ਭੇਜਣੀਆਂ ਯਕੀਨੀ ਬਣਾਉਣ | ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਨੂੰ ਜ਼ਿੰਮੇਵਾਰੀ ਸੌਂਪਦਿਆਂ ਨਗਰ ਨਿਗਮ ਨੂੰ ਸਮਾਗਮ ਵਾਲੇ ਸਥਾਨ ਦੇ ਨਾਲ-ਨਾਲ ਚੌਕਾਂ ਦੀ ਸਫਾਈ, ਸਜਾਵਟ, ਰੌਸ਼ਨੀ ਅਤੇ ਪੀਣ ਵਾਲੇ ਪਾਣੀ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ | ਉਨ੍ਹ•ਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਮਾਗਮ ਦੌਰਾਨ ਲੋਕਾਂ ਦੀ ਸਹੂਲਤ ਲਈ ਮੈਡੀਕਲ ਟੀਮਾਂ ਦੀ ਤਾਇਨਾਤੀ, ਦਵਾਈਆਂ ਅਤੇ ਐਂਬੂਲੈਂਸ ਦੇ ਪ੍ਰਬੰਧ ਕੀਤੇ ਜਾਣ |
ਉਨ੍ਹਾਂ ਪੁਲਿਸ ਵਿਭਾਗ ਨੂੰ ਟ੍ਰੈਫਿਕ ਦੇ ਬਦਲਵੇਂ ਪ੍ਰਬੰਧਾਂ, ਵਾਹਨਾਂ ਦੀ ਪਾਰਕਿੰਗ, ਸੁਰੱਖਿਆ ਆਦਿ ਸਮੇਤ ਹੋਰ ਲੋੜੀਂਦੇ ਇੰਤਜ਼ਾਮ ਕਰਨ ਦੀ ਹਦਾਇਤ ਕੀਤੀ | ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਗਣਤੰਤਰ ਦਿਵਸ ਸਮਾਗਮ 'ਚ ਵਧ-ਚੜ•੍ਹ ਕੇ ਸ਼ਿਰਕਤ ਕਰਨ ਦੀ ਅਪੀਲ ਵੀ ਕੀਤੀ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨਵਦੀਪ ਕੌਰ, ਸਹਾਇਕ ਕਮਿਸ਼ਨਰ ਰੋਹਿਤ ਜਿੰਦਲ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ |
ਪਿਛਲੀ ਖ਼ਬਰ ਕੁੱਕੜ ਪਿੰਡ 'ਚ ਹਾਕੀ ਲੀਗ ਦੌਰਾਨ ਫਸਵੇਂ ਮੁਕਾਬਲੇ ਅਗਲੀ ਖ਼ਬਰ ਡੀ.ਸੀ.ਪੀ. ਨਰੇਸ਼ ਡੋਗਰਾ ਦਾ ਹੋਇਆ ਤਬਾਦਲਾ ਏ. ਆਈ. ਜੀ. ਫਾਜ਼ਿਲਕਾ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।