21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਗਣਤੰਤਰ ਦਿਵਸ ਮੌਕੇ ਜਲੰਧਰ 'ਚ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਲਹਿਰਾਉਣਗੇ ਕੌਮੀ ਝੰਡਾ <br/>

ਗਣਤੰਤਰ ਦਿਵਸ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਕਰਵਾਏ ਜਾ ਰਹੇ ਸਮਾਗਮ ਦੌਰਾਨ ਪੇਸ਼ ਕੀਤੀਆਂ ਜਾਣ ਵਾਲੀਆਂ ਵੰਨਗੀਆਂ ਦੇ ਵੱਖ ਵੱਖ ਦਿ੍ਸ਼ | ਤਸਵੀਰਾਂ ਜੀ.ਪੀ.ਸਿੰਘ <br/> 21-01-2026
ਜਲੰਧਰ, 20 ਜਨਵਰੀ (ਹਰਵਿੰਦਰ ਸਿੰਘ ਫੁੱਲ)- ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਮਨਾਏ ਜਾ ਰਹੇ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਪੰਜਾਬ ਦੇ ਮਾਈਨਜ਼ ਤੇ ਜਿਆਲੋਜੀ, ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ | ਵਧੀਕ ਡਿਪਟੀ ਕਮਿਸ਼ਨਰ (ਜ) ਅਮਨਿੰਦਰ ਕੌਰ ਨੇ ਅੱਜ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਚੱਲ ਰਹੀ ਰਿਹਰਸਲ ਦਾ ਜਾਇਜ਼ਾ ਲੈਂਦਿਆਂ ਭਾਗ ਲੈਣ ਵਾਲੇ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਅਧਿਆਪਕਾਂ ਨੂੰ ਮੌਕੇ 'ਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨਵਦੀਪ ਕੌਰ ਵੀ ਮੌਜੂਦ ਸਨ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਹ ਮਹੱਤਵਪੂਰਨ ਦਿਹਾੜਾ ਪੂਰੀ ਸ਼ਰਧਾ, ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਜਾਵੇਗਾ, ਜਿਸ ਦੇ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਰੋਹ ਦੌਰਾਨ ਮਾਰਚ ਪਾਸਟ, ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਪੀ.ਟੀ. ਸ਼ੋਅ ਤੋਂ ਇਲਾਵਾ ਦੇਸ਼ ਭਗਤੀ ਦੀ ਭਾਵਨਾ ਨਾਲ ਭਰਪੂਰ ਸਭਿਆਚਾਰਕ ਵੰਨਗੀਆਂ ਪੇਸ਼ ਕੀਤੀਆਂ ਜਾਣਗੀਆਂ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਦੇਸ਼ ਦੇ ਸੁਤੰਤਰਤਾ ਸੰਗਰਾਮ ਵਿਚ ਯੋਗਦਾਨ ਪਾਉਣ ਵਾਲੇ ਆਜ਼ਾਦੀ ਘੁਲਾਟੀਆਂ ਤੋਂ ਇਲਾਵਾ ਵੱਖ-ਵੱਖ ਖੇਤਰਾਂ ਵਿਚ ਨਾਮਣਾ ਖੱਟਣ ਵਾਲੀਆਂ ਸ਼ਖ਼ਸੀਅਤਾਂ ਅਤੇ ਵੱਖ-ਵੱਖ ਵਿਭਾਗਾਂ ਦੇ ਸ਼ਾਨਦਾਰ ਕਾਰਗੁਜ਼ਾਰੀ ਵਾਲੇ ਅਧਿਕਾਰੀਆਂ/ਕਰਮਚਾਰੀਆਂ ਦਾ ਸਨਮਾਨ ਕੀਤਾ ਜਾਵੇਗਾ | ਇਸ ਮੌਕੇ ਸਹਾਇਕ ਕਮਿਸ਼ਨਰ (ਯੂ.ਟੀ.) ਮੁਕਿਲਨ ਆਰ, ਸਹਾਇਕ ਕਮਿਸ਼ਨਰ (ਜ) ਰੋਹਿਤ ਜਿੰਦਲ, ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਿੰਦਰਜੀਤ ਕੌਰ, ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਸੁਰਜੀਤ ਲਾਲ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਸਕੂਲਾਂ ਦੇ ਵਿਦਿਆਰਥੀ ਅਤੇ ਅਧਿਆਪਕ ਵੀ ਮੌਜੂਦ ਸਨ |

ਪਿਛਲੀ ਖ਼ਬਰ ਨਸ਼ਾ ਕਰਦਾ ਨÏਜਵਾਨ ਕਾਬੂ ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਸਹਿਕਾਰੀ ਹਾਊਸਿੰਗ ਸੁਸਾਇਟੀਆਂ ਦੇ ਗ਼ੈਰ-ਮੂਲ ਅਲਾਟੀਆਂ ਲਈ ਸਮਾਂਬੱਧ ਰਿਆਇਤੀ ਸਟੈਂਪ ਡਿਊਟੀ ਦਾ ਐਲਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।