10 ਸਾਲਾ ਮਾਸੂਮ ਨਾਲ ਦਰਿੰਦਗੀ, ਨਾਬਾਲਗ ਦੋਸ਼ੀ ਕਾਬੂ
ਅਜੀਤ ਡੈਸਕ
22-01-2026
ਪਰਿਵਾਰ ਨੂੰ ਸੂਚਿਤ ਕੀਤਾ | ਜਦੋਂ ਲੋਕਾਂ ਨੇ ਲਹੂ-ਲੁਹਾਨ ਹਾਲਤ ਵਿਚ ਬੱਚੀ ਨੂੰ ਦੇਖਿਆ ਤਾਂ ਹਰ ਕੋਈ ਸਹਿਮ ਗਿਆ | ਗ਼ੁੱਸੇ ਵਿਚ ਆਏ ਲੋਕਾਂ ਨੇ ਨਾਬਾਲਗ ਦੋਸ਼ੀ ਨੂੰ ਕਾਬੂ ਕਰ ਕੇ ਪੁਲਿਸ ਨੂੰ ਸੂਚਨਾ ਦਿੱਤੀ | ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ 'ਤੇ ਪਹੁੰਚੀ | ਪੁਲਿਸ ਨੇ ਸਭ ਤੋਂ ਪਹਿਲਾਂ ਬੱਚੀ ਨੂੰ ਤੁਰੰਤ ਇਲਾਜ ਲਈ ਨਜ਼ਦੀਕੀ ਹਸਪਤਾਲ ਪਹੁੰਚਾਇਆ ਜਿੱਥੇ ਉਸ ਦਾ ਮੈਡੀਕਲ ਕਰਵਾਇਆ ਗਿਆ | ਇਸ ਤੋਂ ਬਾਅਦ ਪੁਲਿਸ ਨੇ ਨਾਬਾਲਗ ਦੋਸ਼ੀ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ | ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਨੇ ਦੱਸਿਆ ਕਿ ਦੋਸ਼ੀ ਖ਼ੁਦ ਵੀ ਨਾਬਾਲਗ ਹੈ, ਇਸ ਲਈ ਕਾਨੂੰਨੀ ਪ੍ਰਕਿਰਿਆ ਮੁਤਾਬਿਕ ਉਸ ਨੂੰ ਗਿ੍ਫ਼ਤਾਰ ਕਰ ਕੇ ਬਾਲ ਸੁਧਾਰ ਗ੍ਰਹਿ ਭੇਜ ਦਿੱਤਾ ਗਿਆ ਹੈ | ਪੁਲਿਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ ਤੇ ਕਾਨੂੰਨ ਮੁਤਾਬਿਕ ਅੱਗੇ ਦੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ |