ਜਲੰਧਰ, 21 ਜਨਵਰੀ (ਸ਼ਿਵ)- ਪੰਜਾਬ ਦੀਆਂ ਵੱਖ-ਵੱਖ ਨਗਰ ਨਿਗਮਾਂ ਅਤੇ ਨਗਰ ਕੌਸਲਾਂ ਵਿਚ ਕੋਵਿਡ-19 ਦੌਰਾਨ ਡਿਊਟੀ ਨਿਭਾਉਂਦੀਆਂ ਸਵਰਗਵਾਸ ਹੋਏ ਕਰਮਚਾਰੀਆਂ ਦੇ ਵਾਰਿਸਾਂ ਨੂੰ ਚੰਦਨ ਗਰੇਵਾਲ ਚੇਅਰਮੈਨ ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਯਤਨਾਂ ਸਦਕਾ ਪੰਜਾਬ ਸਰਕਾਰ ਵੱਲੋਂ 50-50 ਲੱਖ ਰੁਪਏ ਐਕਸ-ਗਰੇਸ਼ੀਆਂ ਵੱਜੋਂ ਦਿੱਤੇ ਗਏ | ਚੰਦਨ ਗਰੇਵਾਲ ਵੱਲੋਂ ਮੁੱਖ ਮੰਤਰੀ ਪੰਜਾਬ ਤੇ ਸਮੁੱਚੀ ਆਮ ਆਦਮੀ ਪਾਰਟੀ ਦੀ ਹਾਈਕਮਾਨ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ |