08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਲੋਹੀਆਂ ਪੁਲਿਸ ਵਲੋਂ ਚਾਈਨਾ ਡੋਰ ਦੀ ਵਿਕਰੀ ਨੂੰ ਰੋਕਣ ਲਈ ਕਾਰਵਾਈ ਤੇਜ਼ <br/>

ਅਜੀਤ ਡੈਸਕ 22-01-2026
ਲੋਹੀਆਂ ਖਾਸ, 21 ਜਨਵਰੀ (ਗੁਰਪਾਲ ਸਿੰਘ ਸ਼ਤਾਬਗੜ੍ਹ, ਕੁਲਦੀਪ ਸਿੰਘ ਖਾਲਸਾ)- ਲੋਹੀਆਂ ਸ਼ਹਿਰ ਦੇ ਇੱਕ ਨੌਜਵਾਨ ਦੀ ਬਿਜਲੀ ਤਾਰਾਂ ਤੋਂ ਚਾਈਨਾ ਡੋਰ ਲਾਹੁੰਦੇ ਸਮੇਂ ਅੱਗ ਲੱਗਣ ਨਾਲ ਹੋਈ ਦਰਦਨਾਕ ਮੌਤ ਤੋਂ ਬਾਅਦ ਹਰਕਤ 'ਚ ਆਈਆਂ ਸ਼ਹਿਰ ਦੀਆਂ ਵੱਖ ਵੱਖ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਥਾਣਾ ਲੋਹੀਆਂ ਦੇ ਪੁਲਿਸ ਮੁਖੀ ਦੇ ਨਾਮ ਇੱਕ ਲਿਖਤੀ ਮੰਗ ਕਰਦਿਆਂ ਅਪੀਲ ਕੀਤੀ ਸੀ ਕਿ ਲੋਹੀਆਂ ਇਲਾਕੇ ਵਿੱਚ ਚਾਈਨਾ ਡੋਰ ਦੀ ਵਿੱਕਰੀ ਤੁਰੰਤ ਰੋਕੀ ਜਾਵੇ | ਜਿਸ ਅਪੀਲ ਦੇ ਚਲਦੇ ਲੋਹੀਆਂ ਦੇ ਥਾਣਾ ਮੁਖੀ ਗੁਰਸ਼ਰਨ ਸਿੰਘ ਵੱਲੋਂ ਕਾਰਵਾਈ ਨੂੰ ਤੇਜ਼ ਕਰਦਿਆਂ ਲੋਹੀਆਂ ਪੁਲਿਸ ਦੀਆਂ ਵੱਖ-ਵੱਖ ਟੀਮਾਂ ਭੇਜ ਦਿੱਤੀਆਂ ਹਨ | ਜਾਣਕਾਰੀ ਦਿੰਦਿਆਂ ਏ.ਐੱਸ.ਆਈ. ਬਲਵਿੰਦਰ ਸਿੰਘ ਤੇ ਏ.ਐੱਸ.ਆਈ. ਸਰਬਜੀਤ ਸਿੰਘ ਨੇ ਕਿਹਾ ਕਿ ਸ਼ਹਿਰ ਦੀਆਂ ਸਾਰੀਆਂ ਦੁਕਾਨਾਂ 'ਤੇ ਚਾਈਨਾ ਡੋਰ ਦੀ ਵਿੱਕਰੀ ਸੰਬੰਧੀ ਛਾਪੇਮਾਰੀ ਕੀਤੀ ਗਈ ਹੈ ਪਰ ਕਿਧਰੋਂ ਵੀ ਕੋਈ ਪਾਬੰਦੀਸ਼ੁੱਧਾ ਚਾਈਨਾ ਡੋਰ ਬਰਾਮਦ ਨਹੀਂ ਹੋਈ | ਉਨ੍ਹਾਂ ਕਿਹਾ ਪੁਲਿਸ ਵੱਲੋਂ ਤਕਨੀਕੀ ਤਰੀਕਾ ਵੀ ਅਪਣਾਇਆ ਹੋਇਆ ਹੈ ਤੇ ਦੁਕਾਨਦਾਰਾਂ ਨੂੰ ਵੀ ਸਖਤ ਤਾੜਨਾ ਕੀਤੀ ਗਈ ਹੈ ਕਿ ਜੇਕਰ ਕੋਈ ਦੁਕਾਨਦਾਰ ਚਾਈਨਾ ਡੋਰ ਵੇਚਦਾ ਪਾਇਆ ਗਿਆ ਤਾਂ ਉਸ ਦੇ ਵਿਰੁੱਧ ਸਖਤ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ |

ਪਿਛਲੀ ਖ਼ਬਰ ਐੱਸ.ਡੀ.ਐੱਮ. ਸ਼ੁਭੀ ਆਂਗਰਾ ਦੀ ਅਗਵਾਈ 'ਚ ਪੁਲਿਸ ਵਲੋਂ ਵਾਹਨਾਂ ਦੀ ਚੈਕਿੰਗ <br/> ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।