08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਐੱਸ.ਡੀ.ਐੱਮ. ਸ਼ੁਭੀ ਆਂਗਰਾ ਦੀ ਅਗਵਾਈ 'ਚ ਪੁਲਿਸ ਵਲੋਂ ਵਾਹਨਾਂ ਦੀ ਚੈਕਿੰਗ <br/>

ਸ਼ਾਹਕੋਟ ਵਿਖੇ ਸੜਕ ਸੁਰੱਖਿਆ ਮਹੀਨੇ ਤਹਿਤ ਐੱਸ.ਡੀ.ਐਮ. ਸ਼ੁਭੀ ਆਂਗਰਾ ਨਾਲ ਵਾਹਨਾਂ ਦੀ ਚੈਕਿੰਗ ਕਰਦੀ ਪੁਲਿਸ ਟੀਮ | ਤਸਵੀਰ- ਸੁਖਦੀਪ ਸਿੰਘ <br/> 22-01-2026
ਸ਼ਾਹਕੋਟ, 21 ਜਨਵਰੀ (ਸੁਖਦੀਪ ਸਿੰਘ)- ਸ਼ਾਹਕੋਟ ਪ੍ਰਸ਼ਾਸਨ ਵੱਲੋਂ ਐਸ.ਡੀ.ਐਮ. ਸ਼ੁਭੀ ਆਂਗਰਾ ਦੀ ਅਗਵਾਈ 'ਚ ਸੜਕ ਸੁਰੱਖਿਆ ਮਹੀਨੇ ਤਹਿਤ ਟ੍ਰੈਫਿਕ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ | ਇਸ ਮੌਕੇ ਐੱਸ.ਡੀ.ਐੱਮ. ਦੀ ਅਗਵਾਈ 'ਚ ਪੁਲਿਸ ਟੀਮ ਵੱਲੋਂ ਨਾਕਾਬੰਦੀ ਦੌਰਾਨ ਵਾਹਨਾਂ ਦੇ ਕਾਗਜ਼ ਚੈੱਕ ਕੀਤੇ ਗਏ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ 10 ਚਾਲਕਾਂ ਦੇ ਚਲਾਨ ਕੱਟੇ ਗਏ | ਐੱਸ.ਡੀ.ਐੱਮ. ਸ਼ੁਭੀ ਆਂਗਰਾ ਨੇ ਕਿਹਾ ਕਿ ਟਰਾਂਸਪੋਰਟਰ ਵਿਭਾਗ ਵਲੋਂ ਜਾਰੀ ਸੜਕ ਸੁਰੱਖਿਆ ਨਿਯਮਾਂ ਪ੍ਰਤੀ ਹਰੇਕ ਵਿਅਕਤੀ ਨੂੰ ਜਾਣੂ ਹੋਣਾ ਚਾਹੀਦਾ ਹੈ | ਧੁੰਦ ਦੌਰਾਨ ਹਰੇਕ ਵਾਹਨ 'ਤੇ ਰਿਫਲੈਕਟਰ ਲੱਗੇ ਹੋਣੇ ਲਾਜ਼ਮੀ ਹਨ ਤਾਂ ਕਿ ਹਾਦਸਿਆਂ ਤੋਂ ਬਚਿਆ ਜਾ ਸਕੇ | ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਫ਼ਰ ਦੌਰਾਨ ਆਪਣੇ ਵਾਹਨਾਂ ਦੇ ਪੂਰੇ ਕਾਗਜ਼ਾਤ ਨਾਲ ਰੱਖਣ ਤੇ ਦੋ ਪਹੀਆ ਵਾਹਨ ਚਾਲਕ ਹੈਲਮੇਟ ਦੀ ਵਰਤੋਂ ਜ਼ਰੂਰ ਕਰਨ | ਇਸ ਮੌਕੇ ਸਟੈਨੋ ਅੰਕਿਤ ਕੁਮਾਰ ਵੀ ਮੌਜੂਦ ਸਨ |

ਪਿਛਲੀ ਖ਼ਬਰ ਰੁੜਕਾ ਕਲਾਂ ਦੀਆਂ ਖਿਡਾਰਨਾਂ ਕਰਿਸ਼ਮਾ ਤੇ ਜਾਨਵੀ ਦੀ 69ਵੀਆਂ ਰਾਸ਼ਟਰੀ ਸਕੂਲ ਫੁੱਟਬਾਲ ਖੇਡਾਂ ਲਈ ਚੋਣ ਅਗਲੀ ਖ਼ਬਰ ਲੋਹੀਆਂ ਪੁਲਿਸ ਵਲੋਂ ਚਾਈਨਾ ਡੋਰ ਦੀ ਵਿਕਰੀ ਨੂੰ ਰੋਕਣ ਲਈ ਕਾਰਵਾਈ ਤੇਜ਼ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।