08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਪ੍ਰਕਾਸ਼ ਉਤਸਵ ਸੰਬੰਧੀ ਉਲੀਕੇ ਜਾਣ ਵਾਲੇ ਧਾਰਮਿਕ ਸਮਾਗਮਾਂ ਨੂੰ ਲੈ ਕੇ ਪ੍ਰਸ਼ਾਸਨ ਵਲੋਂ ਕੀਤੇ ਜਾਣ ਪੁਖਤਾ ਇੰਤਜ਼ਾਮ- ਅਰਵਿੰਦ ਢਾਂਡਾ

ਅਜੀਤ ਡੈਸਕ 22-01-2026
ਕਰਤਾਰਪੁਰ, 21 ਜਨਵਰੀ (ਜਨਕ ਰਾਜ ਗਿੱਲ) - ਗੁਰੂ ਰਵਿਦਾਸ ਜੀ ਦੇ ਪਾਵਨ ਪ੍ਰਕਾਸ਼ ਉਤਸਵ ਦੇ ਸੰਬੰਧ 31 ਜਨਵਰੀ ਨੂੰ ਕਰਤਾਰਪੁਰ 'ਚ ਸਜਾਏ ਜਾਣ ਵਾਲੇ ਨਗਰ ਕੀਰਤਨ ਤੇ ਪਹਿਲੀ ਫਰਵਰੀ ਨੂੰ ਕਰਵਾਏ ਜਾਣ ਵਾਲੇ ਧਾਰਮਿਕ ਸਮਾਗਮਾਂ ਨੂੰ ਲੈ ਕੇ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਵਾਈਸ ਚੇਅਰਮੈਨ ਐੱਸ.ਸੀ. ਵਿੰਗ ਅਰਵਿੰਦ ਢਾਂਡਾ ਸਥਾਨਕ ਪ੍ਰਸ਼ਾਸਨ ਨੂੰ ਅਪੀਲ ਕਰਦਿਆਂ ਆਖਿਆ ਜਿੱਥੇ ਸਥਾਨਕ ਨਗਰ ਕੌਂਸਲ ਇਸ ਪਾਵਨ ਦਿਵਸ ਦੀ ਮਹੱਤਤਾ ਨੂੰ ਦੇਖਦੇ ਹੋਏ ਸ਼ਹਿਰ 'ਚ ਸਵੱਛਤਾ ਨੂੰ ਧਿਆਨ ਵਿਚ ਰੱਖੇ ਉੱਥੇ ਕਰਤਾਰਪੁਰ ਪੁਲਿਸ ਪ੍ਰਸ਼ਾਸਨ ਸਖ਼ਤੀ ਨਾਲ ਕਾਨੰੂਨ ਵਿਵਸਥਾ ਦੇ ਪੁਖ਼ਤਾ ਪ੍ਰਬੰਧ ਕਰਦੇ ਹੋਏ ਜ਼ਿਲ੍ਹਾ ਮੈਜਿਸਟਰੇਟ ਤੇ ਆਬਕਾਰੀ ਵਿਭਾਗ ਨਾਲ ਰਾਬਤਾ ਕਾਇਮ ਕਰਦੇ ਹੋਏ ਇਸ ਪਵਿੱਤਰ ਦਿਨ ਦੀ ਮਰਿਆਦਾ ਨੂੰ ਦੇਖਦੇ ਹੋਏ ਸ਼ਹਿਰ 'ਚ ਮੀਟ ਤੇ ਸ਼ਰਾਬ ਦੇ ਠੇਕੇ ਬੰਦ ਕਰਵਾਉਣ 'ਚ ਪਹਿਲਕਰਮੀ ਕਰੇ |
ਪਿਛਲੀ ਖ਼ਬਰ ਗੈਂਗਸਟਰਾਂ ਤੇ ਉਨ੍ਹਾਂ ਨੂੰ ਪਨਾਹ ਦੇਣ ਵਾਲਿਆਂ ਨੂੰ ਕਿਸੇ ਵੀ ਹਾਲਤ 'ਚ ਬਖ਼ਸ਼ਿਆ ਨਹੀਂ ਜਾਵੇਗਾ- ਐੱਸ.ਐੱਸ.ਪੀ. ਵਿਰਕ... ਅਗਲੀ ਖ਼ਬਰ ਗੁਰਦੁਆਰਾ ਸ਼ਹੀਦ ਬਾਬਾ ਮਤੀ ਡਰੋਲੀ ਕਲਾਂ ਵਿਖੇ ਸ਼ਹੀਦੀ ਸਮਾਗਮਾਂ ਦੇ ਪਹਿਲੇ ਦਿਨ ਸੰਧਿਆ ਫੇਰੀ ਕੱਢੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।