ਗੈਂਗਸਟਰਾਂ ਤੇ ਉਨ੍ਹਾਂ ਨੂੰ ਪਨਾਹ ਦੇਣ ਵਾਲਿਆਂ ਨੂੰ ਕਿਸੇ ਵੀ ਹਾਲਤ 'ਚ ਬਖ਼ਸ਼ਿਆ ਨਹੀਂ ਜਾਵੇਗਾ- ਐੱਸ.ਐੱਸ.ਪੀ. ਵਿਰਕ <br/>
ਸ਼ਾਹਕੋਟ ਵਿਖੇ ਐੱਸ.ਐੱਸ.ਪੀ. ਹਰਵਿੰਦਰ ਸਿੰਘ ਵਿਰਕ ਵੱਖ-ਵੱਖ ਥਾਣਿਆਂ ਅਤੇ ਪੁਲਿਸ ਚੌਂਕੀਆਂ ਦੇ ਮੁਲਾਜ਼ਮਾਂ ਨਾਲ ਮੀਟਿੰਗ ਦੌਰਾਨ 'ਆਪ੍ਰੇਸ਼ਨ ਪ੍ਰਹਾਰ' ਬਾਰੇ ਦਿਸ਼ਾ-ਨਿਰਦੇਸ਼ ਦਿੰਦੇ ਹੋਏ, ਨਾਲ ਡੀ.ਐੱਸ.ਪੀ. ਸੁਖਪਾਲ ਸਿੰਘ, ਐੱਸ.ਐਚ.ਓ. ਇੰਸਪੈਕਟਰ ਬਲਵਿੰਦਰ ਸਿੰਘ ਭੁੱਲਰ ਅਤੇ ਹਾਜ਼ਰ ਪੁਲਿਸ ਜਵਾਨ | ਤਸਵੀਰਾਂ- ਸੁਖਦੀਪ ਸਿੰਘ
<br/>
22-01-2026
ਜ਼ਿਲ੍ਹਾ ਜਲੰਧਰ (ਦਿਹਾਤੀ) ਵਿੱਚ 95 ਫੀਸਦੀ ਤੋਂ ਵੱਧ ਨਸ਼ਾ ਖ਼ਤਮ ਹੋਇਆ
'ਯੁੱਧ ਨਸ਼ਿਆਂ ਵਿਰੁੱਧ' ਸੰਬੰਧੀ ਕਾਰਵਾਈ ਬਾਰੇ ਗੱਲਬਾਤ ਕਰਦਿਆਂ ਐੱਸ.ਐੱਸ.ਪੀ. ਵਿਰਕ ਨੇ ਕਿਹਾ ਕਿ ਇਸ ਮੁਹਿੰਮ ਤਹਿਤ ਕਾਰਵਾਈ ਚੱਲ ਰਹੀ ਹੈ ਤੇ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਹੋਰ ਵੀ ਮਾੜੇ ਕੰਮਾਂ ਨੂੰ ਅੰਜਾਮ ਦਿੰਦੇ ਹਨ | ਜ਼ਿਲ੍ਹਾ ਜਲੰਧਰ ਦਿਹਾਤੀ ਵਿੱਚ 95 ਫੀਸਦੀ ਤੋਂ ਵੱਧ ਨਸ਼ਾ ਖ਼ਤਮ ਹੋ ਗਿਆ ਹੈ ਤੇ ਜੋ ਬਾਕੀ ਰਹਿ ਗਿਆ ਹੈ, ਉਸ ਨੂੰ ਵੀ ਜਲਦ ਖ਼ਤਮ ਕਰ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਹੁਣ ਤੱਕ 18 ਹੌਟਸਪੌਟ ਇਲਾਕਿਆਂ ਦੀ ਸ਼ਨਾਖ਼ਤ ਕਰਕੇ ਦੋਸ਼ੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਦੇ ਨਾਲ ਹੀ ਨਸ਼ਾ ਕਰਨ ਵਾਲਿਆਂ ਨੂੰ ਇਲਾਜ਼ ਲਈ ਨਸ਼ਾ ਛੁਡਾਊ ਕੇਂਦਰਾਂ ਵਿੱਚ ਭਰਤੀ ਕਰਵਾਇਆ ਗਿਆ | ਉਨ੍ਹਾਂ ਕਿਹਾ ਕਿ ਨਸ਼ੇ ਦੀ ਸਪਲਾਈ ਕਰਨ ਵਾਲਿਆਂ ਨੂੰ ਕਾਬੂ ਕਰਨ ਵਿੱਚ ਪੰਜਾਬ ਪੁਲਿਸ ਨੂੰ ਬਹੁਤ ਵੱਡੀ ਸਫ਼ਲਤਾ ਹਾਸਲ ਹੋਈ ਹੈ |