ਜਲੰਧਰ, 22 ਜਨਵਰੀ (ਚੰਦੀਪ ਭੱਲਾ)-ਜ਼ਿਲ੍ਹਾ ਪੱਧਰੀ ਬਾਲ ਭਿੱਖਿਆ ਰੋਕੂ ਟਾਸਕ ਫੋਰਸ ਵੱਲੋਂ ਅੱਜ ਕਪੂਰਥਲਾ ਚੌਕ ਅਤੇ ਚਿਕਚਿਕ ਚੌਕ ਵਿਖੇ ਛਾਪੇਮਾਰੀ ਕੀਤੀ ਗਈ, ਜਿਸ ਦੌਰਾਨ ਭੀਖ ਮੰਗਦੀ ਇੱਕ ਬੱਚੀ ਨੂੰ ਰੈਸਕਿਊ ਕੀਤਾ ਗਿਆ¢ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਅਜੇ ਭਾਰਤੀ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਾਲ ਭੀਖ ਮੰਗਣ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਚਲਾਏ ਜਾ ਰਹੇ ਜੀਵਨਜੋਤ ਪ੍ਰਾਜੈਕਟ ਤਹਿਤ ਇਹ ਚੈਕਿੰਗ ਕੀਤੀ ਗਈ ਹੈ, ਜਿਸ ਦੌਰਾਨ ਇੱਕ ਨਾਬਾਲਗ ਲੜਕੀ ਨੂੰ ਛੁਡਾਉਣ ਉਪਰੰਤ ਉਸ ਦਾ ਮੈਡੀਕਲ ਕਰਵਾਇਆ ਗਿਆ ਹੈ¢ ਉਨ੍ਹਾਂ ਦੱਸਿਆ ਕਿ ਲੜਕੀ ਨੂੰ ਬਾਲ ਭਲਾਈ ਕਮੇਟੀ ਅੱਗੇ ਪੇਸ਼ ਕਰਨ ਉਪਰੰਤ ਚਿਲਡਰਨ ਹੋਮ ਗਾਂਧੀ ਵਨੀਤਾ ਆਸ਼ਰਮ ਵਿਖੇ ਸ਼ੈਲਟਰ ਪ੍ਰਦਾਨ ਕੀਤਾ ਗਿਆ ਹੈ¢ ਉਨ੍ਹਾਂ ਦੱਸਿਆ ਕਿ ਬੱਚੀ ਦੇ ਮਾਪਿਆਂ ਦੇ ਬਾਲ ਭਲਾਈ ਕਮੇਟੀ ਅੱਗੇ ਪੇਸ਼ ਹੋਣ ਤੋਂ ਬਾਅਦ ਅਗਲੇਰੀ ਕਾਰਵਾਈ ਆਰੰਭੀ ਜਾਵੇਗੀ¢ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਜਲੰਧਰ ਦੇ ਅਧਿਕਾਰੀ ਵੀ ਮੌਜੂਦ ਸਨ¢