12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਲਾਇਲਪੁਰ ਖ਼ਾਲਸਾ ਕਾਲਜ ਵਲੋਂ ਅੰਤਰਰਾਸ਼ਟਰੀ ਕਾਨਫ਼ਰੰਸ ਲਈ ਹਰ ਸੰਭਵ ਮਦਦ ਦਾ ਭਰੋਸਾ <br/>

ਅਜੀਤ ਡੈਸਕ 23-01-2026
ਜਲੰਧਰ, 22 ਜਨਵਰੀ (ਡਾ. ਜਤਿੰਦਰ ਸਾਬੀ)-ਉੱਤਰੀ ਭਾਰਤ ਦੀ ਸਿਰਮੌਰ ਵਿੱਦਿਅਕ ਸੰਸਥਾ ਲਾਇਲਪੁਰ ਖਾਲਸਾ ਕਾਲਜ ਜਲੰਧਰ ਵਿਚ ਪਿਛਲੇ ਦਿਨੀਂ ਪ੍ਰਸਿੱਧ ਕਬੱਡੀ ਪ੍ਰਮੋਟਰ ਸਰਦਾਰ ਅਜੈਬ ਸਿੰਘ ਚੱਠਾ ਆਏ¢ ਕਾਲਜ ਦੇ ਪਿ੍ੰਸੀਪਲ ਡਾ. ਰਸ਼ਪਾਲ ਸਿੰਘ ਨੇ ਉਹਨਾਂ ਨੂੰ ਜੀ ਆਇਆ ਆਖਿਆ¢ ਪੰਜਾਬੀਆਂ ਦੀ ਮਾਂ ਖੇਡ ਕਬੱਡੀ ਦੇ ਬਾਰੇ ਚਰਚਾ ਕਰਦਿਆਂ ਉਨ੍ਹਾਂ ਦੱਸਿਆ ਕਿ ਲਾਇਲਪੁਰ ਖਾਲਸਾ ਕਾਲਜ ਗਵਰਨਿੰਗ ਕÏਾਸਲ ਦੇ ਸਾਬਕਾ ਪ੍ਰਧਾਨ ਸਵਰਗੀ ਸਰਦਾਰ ਬਲਬੀਰ ਸਿੰਘ ਨੇ ਕਬੱਡੀ ਦੇ ਖੇਤਰ ਦੇ ਵਿੱਚ ਇਤਿਹਾਸਿਕ ਯੋਗਦਾਨ ਦਿੱਤਾ ਹੈ¢ ਸਰਦਾਰ ਬਲਬੀਰ ਸਿੰਘ ਨੇ ਕਬੱਡੀ ਖੇਡ ਨੂੰ ਅੰਤਰਰਾਸ਼ਟਰੀ ਪੱਧਰ ਤੱਕ ਲਿਜਾਣ ਵਿੱਚ ਮੁੱਢਲੀ ਅਤੇ ਅਹਿਮ ਭੂਮਿਕਾ ਨਿਭਾਈ¢ ਅਜੈਬ ਸਿੰਘ ਨੇ ਦੱਸਿਆ ਕਿ ਉਹ ਕਬੱਡੀ ਨੂੰ ਅੰਤਰਰਾਸ਼ਟਰੀ ਮੰਚ ਉੱਪਰ ਲੈ ਕੇ ਜਾਣ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਅਤੇ ਜਗਤ ਪੰਜਾਬੀ ਸਭਾ ਦੇ ਸਹਿਯੋਗ ਨਾਲ ਇਕ ਅੰਤਰਰਾਸ਼ਟਰੀ ਕਬੱਡੀ ਕਾਨਫਰੰਸ ਕਰਵਾਉਣ ਜਾ ਰਹੇ ਹਨ¢ ਉਨ੍ਹਾਂ ਕਿਹਾ ਕਿ ਸਰਦਾਰ ਬਲਬੀਰ ਸਿੰਘ ਦੇ ਪਾਏ ਹੋਏ ਪੂਰਨੇ ਅੱਜ ਦੇ ਨÏਜਵਾਨਾਂ ਲਈ ਇਕ ਰਾਹ ਦਸੇਰੇ ਦਾ ਕੰਮ ਕਰ ਸਕਦੇ ਹਨ¢ਇਸ ਮੌਕੇ ਕਾਲਜ ਦੀ ਗਵਰਨਿੰਗ ਕÏਾਸਲ ਦੇ ਪ੍ਰਧਾਨ ਬਲਬੀਰ ਕÏਰ ਨੇ ਕਿਹਾ ਕਿ ਲਾਇਲਪੁਰ ਖ਼ਾਲਸਾ ਕਾਲਜ ਹਮੇਸ਼ਾ ਤੋਂ ਪੰਜਾਬੀ ਸੱਭਿਆਚਾਰ ਨਾਲ ਪ੍ਰਤੀਬੱਧ ਰਿਹਾ ਹੈ ਤੇ ਰਹੇਗਾ¢ ਕਾਲਜ ਦੇ ਪਿ੍ੰਸੀਪਲ ਡਾ. ਰਸ਼ਪਾਲ ਸਿੰਘ ਨੇ ਇਸ ਮੌਕੇ ਕਿਹਾ ਕਿ ਇਸ ਨਵੇਕਲੀ ਕਿਸਮ ਦੀ ਕਾਨਫਰੰਸ ਰਾਹੀਂ ਤੁਸੀਂ ਨਵੀਆਂ ਪਿਰਤਾਂ ਸਿਰਜ ਰਹੇ ਹੋ ਇਸ ਲਈ ਤੁਸੀਂ ਵਧਾਈ ਦੇ ਪਾਤਰ ਹੋ¢ ਇਸ ਕਾਨਫਰੰਸ ਵਿਚ ਸ਼ਾਮਿਲ ਹੋ ਕੇ ਸਾਡੇ ਕਾਲਜ ਦੇ ਦੋ ਪ੍ਰੋਫੈਸਰ ਡਾ. ਹਰਜਿੰਦਰ ਸਿੰਘ ਸੇਖੋਂ ਤੇ ਡਾ.ਸੁਖਦੇਵ ਸਿੰਘ ਨਾਗਰਾ ਆਪਣੇ ਖੋਜ ਪੱਤਰ ਪੜ੍ਹਨਗੇ¢ ਉਨ੍ਹਾਂ ਨੇ ਇਸ ਕਾਨਫਰੰਸ ਲਈ ਕਾਲਜ ਵਲੋਂ ਹਰ ਸੰਭਵ ਸਹਿਯੋਗ ਦੇਣ ਦਾ ਵਾਅਦਾ ਕੀਤਾ¢ ਇਸ ਮÏਕੇ ਵੱਖ ਵੱਖ ਵਿਭਾਗਾਂ ਦੇ ਮੁਖੀ ਸਹਿਬਾਨ, ਅਧਿਆਪਕ ਤੇ ਵੱਡੀ ਗਿਣਤੀ ਵਿਚ ਵਿਦਿਆਰਥੀ ਸ਼ਾਮਿਲ ਸਨ |

ਪਿਛਲੀ ਖ਼ਬਰ ਅੰਬੇਡਕਰ ਸੈਨਾ ਵਲੋਂ ਲਗਾਇਆ ਗਿਆ ਅੱਖਾਂ ਦਾ ਮੁਫ਼ਤ ਜਾਂਚ, ਆਪ੍ਰੇਸ਼ਨ ਤੇ ਖ਼ੂਨਦਾਨ ਕੈਂਪ <br/> ਅਗਲੀ ਖ਼ਬਰ ਪਾਣੀ ਸੀਵਰੇਜ ਦੇ ਬਿੱਲ ਨਾ ਦੇਣ ਵਾਲਿਆਂ ਲਈ ਨਿਗਮ ਨੇ ਬਣਾਇਆ ਉੱਡਣ ਦਸਤਾ ਮੇਅਰ ਵਲੋਂ ਡਿਫਾਲਟਰਾਂ ਦੇ ਖ਼ਿਲਾਫ਼ ਸਖ਼ਤ ਕਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।