ਮਹਿਤਪੁਰ, 22 ਜਨਵਰੀ (ਲਖਵਿੰਦਰ ਸਿੰਘ)-ਗਣਤੰਤਰ ਦਿਵਸ 26 ਜਨਵਰੀ ਨੂੰ ਸ਼ਾਂਤੀਪੂਰਵਕ ਤੇ ਸੁਰੱਖਿਅਤ ਢੰਗ ਨਾਲ ਮਨਾਉਣ ਦੇ ਉਦੇਸ਼ ਨਾਲ ਮਹਿਤਪੁਰ ਪੁਲਿਸ ਵਲੋਂ ਸੁਰੱਖਿਆ ਦੇ ਕਰੜੇ ਪ੍ਰਬੰਧ ਕੀਤੇ ਗਏ ਹਨ¢ਇਸੀ ਕੜੀ ਤਹਿਤ ਮਹਿਤਪੁਰ ਥਾਣਾ ਮੁਖੀ ਪੰਕਜ ਕੁਮਾਰ ਦੀ ਅਗਵਾਈ ਹੇਠ ਪੁਲਿਸ ਫੋਰਸ ਵਲੋਂ ਮਹਿਤਪੁਰ ਦੇ ਵੱਖ-ਵੱਖ ਇਲਾਕਿਆਂ ਵਿਚ ਪੈਦਲ ਮਾਰਚ ਕੱਢਿਆ ਗਿਆ¢ਇਹ ਪੈਦਲ ਮਾਰਚ ਮੁੱਖ ਬਾਜ਼ਾਰਾਂ, ਰਿਹਾਇਸ਼ੀ ਖੇਤਰਾਂ ਤੇ ਸੰਵੇਦਨਸ਼ੀਲ ਥਾਵਾਂ ਵਿਚੋਂ ਹੋ ਕੇ ਲੰਘਿਆ¢ ਪੈਦਲ ਮਾਰਚ ਦਾ ਮੁੱਖ ਮਕਸਦ ਆਮ ਲੋਕਾਂ ਵਿਚ ਸੁਰੱਖਿਆ ਦੀ ਭਾਵਨਾ ਨੂੰ ਮਜ਼ਬੂਤ ਕਰਨਾ, ਸਮਾਜ ਵਿਰੋਧੀ ਤੱਤਾਂ ਵਿੱਚ ਪੁਲਿਸ ਦਾ ਡਰ ਬਣਾਈ ਰੱਖਣਾ ਅਤੇ ਕਾਨੂੰਨ-ਵਿਵਸਥਾ ਦੀ ਸਥਿਤੀ ਦਾ ਜਾਇਜ਼ਾ ਲੈਣਾ ਹੈ¢ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ 'ਤੇ ਧਿਆਨ ਨਾ ਦਿੱਤਾ ਜਾਵੇ ਤੇ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਗਤੀਵਿਧੀ ਦੀ ਜਾਣਕਾਰੀ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ¢ ਮੁਖੀ ਪੰਕਜ ਕੁਮਾਰ ਨੇ ਕਿਹਾ ਕਿ ਗਣਤੰਤਰ ਦਿਵਸ ਦੇ ਮੌਕੇ 'ਤੇ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ ਹੈ ਅਤੇ ਇਲਾਕੇ ਵਿੱਚ ਵਾਧੂ ਪੁਲਿਸ ਬਲ ਦੀ ਤਾਇਨਾਤੀ ਕੀਤੀ ਗਈ ਹੈ¢ ਉਨ੍ਹਾਂ ਦੱਸਿਆ ਕਿ ਜਨਤਕ ਥਾਵਾਂ 'ਤੇ ਵਿਸ਼ੇਸ਼ ਨਿਗਰਾਨੀ ਰੱਖੀ ਜਾ ਰਹੀ ਹੈ ਤਾਂ ਜੋ ਕਿਸੇ ਵੀ ਅਣਚਾਹੀ ਘਟਨਾ ਨੂੰ ਸਮੇਂ ਸਿਰ ਰੋਕਿਆ ਜਾ ਸਕੇ¢ਇਸ ਮੌਕੇ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਵੀ ਆਮ ਜਨਤਾ ਤੋਂ ਸਹਿਯੋਗ ਦੀ ਅਪੀਲ ਕੀਤੀ ਗਈ ਤੇ ਕਿਹਾ ਗਿਆ ਕਿ ਪੁਲਿਸ ਅਤੇ ਲੋਕਾਂ ਦੇ ਆਪਸੀ ਤਾਲਮੇਲ ਨਾਲ ਹੀ ਇਲਾਕੇ ਵਿਚ ਸ਼ਾਂਤੀ ਤੇ ਕਾਨੂੰਨ-ਵਿਵਸਥਾ ਬਣਾਈ ਰੱਖੀ ਜਾ ਸਕਦੀ ਹੈ¢