08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਮੁੱਖ ਮੰਤਰੀ ਸਿਹਤ ਯੋਜਨਾ ਲੋਕਾਂ ਨੂੰ ਗੁੰਮਰਾਹ ਕਰਨ ਵਾਲੀ- ਮਨੋਰੰਜਨ ਕਾਲੀਆ

ਅਜੀਤ ਡੈਸਕ 24-01-2026
ਜਲੰਧਰ, 23 ਜਨਵਰੀ (ਸ਼ਿਵ)- ਭਾਜਪਾ ਦੀ ਕੌਮੀ ਕਾਰਜਕਾਰਨੀ ਮੈਂਬਰ ਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਨੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਯੋਜਨਾ 'ਤੇ ਸਵਾਲ ਉਠਾਉਂਦੇ ਹੋਏ ਕਿਹਾ ਹੈ ਕਿ ਇਹ ਯੋਜਨਾ ਲੋਕਾਂ ਨੂੰ ਗੁਮਰਾਹ ਕਰਨ ਵਾਲੀ ਹੈ ਕਿਉਂਕਿ ਯੋਜਨਾ ਵਿਚ ਇਲਾਜ ਦੀ ਸਾਰੀ ਰਕਮ ਦੇਣ ਬਾਰੇ ਕੁੱਝ ਵੀ ਸਪਸ਼ਟ ਨਹੀਂ ਕੀਤਾ ਗਿਆ ਹੈ | ਅੱਜ ਇੱਕ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦੇ ਹੋਏ ਸ੍ਰੀ ਮਨੋਰੰਜਨ ਕਾਲੀਆ ਨੇ ਕਿਹਾ ਕਿ ਇਸ ਯੋਜਨਾ ਤਹਿਤ ਦਾਅਵਾ ਕੀਤਾ ਗਿਆ ਹੈ ਕਿ ਹਰ ਵਿਅਕਤੀ ਦਾ 10 ਲੱਖ ਰੁਪਏ ਦਾ ਮੁਫ਼ਤ ਇਲਾਜ ਕੀਤਾ ਜਾਵੇਗਾ ਪਰ ਉਕਤ ਯੋਜਨਾ ਵਿਚ ਸਰਕਾਰ ਵੱਲੋਂ ਸਿਰਫ਼ ਇੱਕ ਲੱਖ ਰੁਪਏ ਹੀ ਪ੍ਰੀਮੀਅਮ ਦਿੱਤਾ ਜਾਣਾ ਹੈ ਤਾਂ ਸਰਕਾਰ ਨੂੰ ਇਸ ਸਪਸ਼ਟ ਕਰਨਾ ਚਾਹੀਦਾ ਹੈ ਕਿ ਉਹ ਬਾਕੀ 9 ਲੱਖ ਰੁਪਏ ਦੀ ਰਕਮ ਉਹ ਲੋਕਾਂ ਦੇ ਇਲਾਜ ਕਰਵਾਉਣ ਮੌਕੇ ਕਿਸ ਤਰ੍ਹਾਂ ਨਾਲ ਕਰਵਾਏਗੀ | ਇਸ ਨੂੰ ਲੈ ਕੇ ਲੋਕਾਂ ਵਿਚ ਦੁਚਿੱਤੀ ਦੀ ਸਥਿਤੀ ਬਣੀ ਹੋਈ ਹੈ | ਉਨ੍ਹਾਂ ਕਿਹਾ ਕਿ ਇਸ ਯੋਜਨਾ ਦੇ ਸ਼ੁਰੂ ਹੋਣ ਦੇ ਬਾਵਜੂਦ ਵੀ ਲੋਕ ਹਸਪਤਾਲਾਂ ਵਿਚ ਆਪਣਾ ਇਲਾਜ ਨਹੀਂ ਕਰਵਾ ਸਕਣਗੇ | ਮਨੋਰੰਜਨ ਕਾਲੀਆ ਨੇ ਕਿਹਾ ਕਿ ਇਸ ਯੋਜਨਾ ਤੇ ਤਹਿਤ ਜਿਹੜੇ ਸਿਹਤ ਕਾਰਡ ਬਣਾਏ ਜਾਣੇ ਹਨ ਉਨ੍ਹਾਂ ਨੂੰ ਹੀ ਤਿਆਰ ਕਰਨ ਵਿਚ ਤਿੰਨ ਤੋਂ ਚਾਰ ਮਹੀਨੇ ਦਾ ਸਮਾਂ ਲੱਗ ਜਾਣਾ ਹੈ ਜਦਕਿ ਅਗਲੇ ਸਾਲ ਵਿਧਾਨ ਸਭਾ ਚੋਣਾਂ ਆ ਰਹੀਆਂ ਹਨ ਤਾਂ ਇਸ ਤਰ੍ਹਾਂ ਨਾਲ ਇਹ ਯੋਜਨਾ ਵੀ ਪੂਰੀ ਤਰ੍ਹਾਂ ਲਾਗੂ ਨਹੀਂ ਹੋ ਸਕੇਗੀ | ਭਾਜਪਾ ਆਗੂ ਨੇ ਦੋਸ਼ ਲਗਾਇਆ ਹੈ ਕਿ ਪੰਜਾਬ ਸਰਕਾਰ ਨੇ ਤਾਮਿਲਨਾਡੂ ਵਿਚ ਲਾਗੂ ਪੰਜ ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਕਰਨ ਦੀ ਯੋਜਨਾ ਨੂੰ ਹੀ ਕਾਪੀ ਕਰਕੇ ਪੰਜਾਬ ਵਿਚ ਲਾਗੂ ਕੀਤਾ ਗਿਆ ਹੈ ਜਿਸ ਨਾਲ ਇਸ ਯੋਜਨਾ ਨਾਲ ਆਮ ਲੋਕਾਂ ਨੂੰ ਕੋਈ ਫ਼ਾਇਦਾ ਨਹੀਂ ਹੋਏਗਾ | ਭਾਜਪਾ ਆਗੂ ਨੇ ਇਹ ਵੀ ਕਿਹਾ ਕਿ ਆਪ ਨੇ ਮਹਿਲਾਵਾਂ ਨਾਲ ਕੀਤਾ ਵਾਅਦਾ ਪੂਰਾ ਨਹੀਂ ਕੀਤਾ ਹੈ ਜਿਸ ਵਿਚ ਹਰ ਮਹਿਲਾ ਦੇ ਖਾਤਿਆਂ ਵਿਚ 1000-1000 ਰੁਪਏ ਦੀ ਰਕਮ ਪਾਈ ਜਾਣੀ ਸੀ | ਇਸ ਮੌਕੇ ਸਾਬਕਾ ਸੀ.ਪੀ.ਐੱਸ. ਕ੍ਰਿਸ਼ਨ ਦੇਵ ਭੰਡਾਰੀ, ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ, ਭਾਜਪਾ ਪ੍ਰਧਾਨ ਸੁਸ਼ੀਲ ਸ਼ਰਮਾ, ਅਸ਼ੋਕ ਸਰੀਨ ਹਿੱਕੀ, ਤਰੁਣ ਕੁਮਾਰ ਹਾਜ਼ਰ ਸਨ |
ਪਿਛਲੀ ਖ਼ਬਰ ਗੈਂਗਸਟਰਾਂ ਤੇ ਅਪਰਾਧੀ ਤੱਤਾਂ ਵਿਰੁੱਧ ਪੁਲਿਸ ਨੇ ਚਲਾਈ ਮੁਹਿੰਮ ਅਗਲੀ ਖ਼ਬਰ -ਮਾਮਲਾ ਬਾਇਓ ਗੈਸ ਪਲਾਂਟ ਖਿਲਾਫ਼ ਸੰਘਰਸ਼ਸ਼ੀਲ ਸਰਪੰਚ ਨੂੰ ਨਜ਼ਰਬੰਦ ਕਰਨ ਦਾ-ਵਰਦੇ ਮੀਂਹ 'ਚ ਲੋਕਾਂ ਨੇ ਥਾਣਾ ਸਦਰ ਜਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।