08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਵੱਖ-ਵੱਖ ਸਕੂਲਾਂ 'ਚ ਉਤਸ਼ਾਹ ਨਾਲ ਮਨਾਈ ਬਸੰਤ ਪੰਚਮੀ ਤੇ ਗਣਤੰਤਰ ਦਿਵਸ

ਅਜੀਤ ਡੈਸਕ 24-01-2026
ਜਲੰਧਰ, 23 ਜਨਵਰੀ (ਪਵਨ ਖਰਬੰਦਾ)- ਬਸੰਤ ਪੰਚਮੀ ਦੇ ਸ਼ੁੱਭ ਮੌਕੇ 'ਤੇ ਏ.ਪੀ.ਜੇ. ਸਕੂਲ ਮਹਾਂਵੀਰ ਮਾਰਗ ਜਲੰਧਰ ਦੇ ਕੈਂਪਸ ਵਿੱਚ ਬਸੰਤ ਪੰਚਮੀ ਦੇ ਸ਼ੁੱਭ ਦਿਹਾੜੇ ਮੌਕੇ ਇੱਕ ਰਸਮੀ ਹਵਨ ਤੇ ਦੇਵੀ ਸਰਸਵਤੀ ਦੀ ਪੂਜਾ ਕੀਤੀ ਗਈ | ਏ.ਪੀ.ਜੇ. ਐਜੂਕੇਸ਼ਨ ਸੁਸਾਇਟੀ ਦੇ ਸਿੱਖਿਆ ਅਧਿਕਾਰੀ ਸ਼ਰਦ ਤਿਵਾੜੀ ਤੇ ਨਗੇਂਦਰ ਪ੍ਰਸਾਦ ਨੇ ਇਸ ਸ਼ੁਭ ਮੌਕੇ 'ਤੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਦੌਰਾਨ ਯਸ਼ਪਾਲ ਸ਼ਰਮਾ, ਪਿ੍ੰਸੀਪਲ ਤੇ ਸਾਰੇ ਅਧਿਆਪਕਾਂ ਨੇ ਸ਼ਰਧਾ ਤੇ ਪ੍ਰੇਮ ਭਾਵਨਾ ਨਾਲ ਪੂਜਾ ਵਿੱਚ ਹਿੱਸਾ ਲਿਆ | ਪ੍ਰੋਗਰਾਮ ਦੀ ਸ਼ੁਰੂਆਤ ਵੈਦਿਕ ਜਾਪ, ਗਿਆਨ, ਬੁੱਧੀ ਤੇ ਵਿਦਿਆਰਥੀਆਂ, ਸਕੂਲ ਤੇ ਸਮੁੱਚੇ ਵਿਸ਼ਵ ਦੇ ਸਰਵਪੱਖੀ ਵਿਕਾਸ ਲਈ ਪ੍ਰਾਰਥਨਾ ਕਰਦੇ ਹੋਏ ਹਵਨ ਨਾਲ ਹੋਈ |
ਏ. ਪੀ. ਜੇ. ਸਕੂਲ ਮਾਡਲ ਟਾਊਨ
ਬਸੰਤ ਪੰਚਮੀ ਦੇ ਮੌਕੇ 'ਤੇ ਪ੍ਰੀ-ਪ੍ਰਾਇਮਰੀ ਵਿੰਗ ਦੇ ਅਧਿਆਪਕਾਂ ਨੇ ਬੱਚਿਆਂ ਨੂੰ ਦੇਵੀ ਸਰਸਵਤੀ ਦੀ ਪੂਜਾ ਕਰਨ ਲਈ ਉਤਸ਼ਾਹਿਤ ਕੀਤਾ ਤੇ ਇਸ ਤਿਉਹਾਰ ਦੀ ਮਹੱਤਤਾ ਬਾਰੇ ਦੱਸਿਆ | ਏ.ਪੀ.ਜੇ. ਸਕੂਲ ਮਾਡਲ ਟਾਊਨ ਵਿਖੇ ਗਣਤੰਤਰ ਦਿਵਸ ਦੇ ਜਸ਼ਨ ਬੜੇ ਉਤਸ਼ਾਹ ਨਾਲ ਮਨਾਏ ਗਏ | ਪ੍ਰੋਗਰਾਮ ਦੀ ਸ਼ੁਰੂਆਤ ਸਵੇਰ ਦੀ ਸਭਾ ਨਾਲ ਹੋਈ | ਜਸ਼ਨ ਦੀ ਸ਼ੁਰੂਆਤ ਪਿ੍ੰਸੀਪਲ ਡਾ. ਰਾਜੇਸ਼ ਕੁਮਾਰ ਚੰਦੇਲ ਦੀ ਅਗਵਾਈ ਵਿੱਚ ਇੱਕ ਸ਼ਾਨਦਾਰ ਝੰਡਾ ਲਹਿਰਾਉਣ ਦੀ ਰਸਮ ਨਾਲ ਹੋਈ | ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤਾਂ ਤੇ ਪ੍ਰੇਰਨਾਦਾਇਕ ਭਾਸ਼ਣਾਂ ਰਾਹੀਂ ਦੇਸ਼ ਭਗਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ | ਪਿ੍ੰਸੀਪਲ ਡਾ. ਰਾਜੇਸ਼ ਕੁਮਾਰ ਚੰਦੇਲ ਨੇ ਵਿਦਿਆਰਥੀਆਂ ਨੂੰ ਆਦਰਸ਼ਾਂ ਦੇ ਨਾਲ ਖੜ੍ਹੇ ਰਹਿਣ ਲਈ ਕਿਹਾ |
ਆਈਵੀ ਵਰਲਡ ਸਕੂਲ
ਵਾਸਲ ਐਜੂਕੇਸ਼ਨ ਦੇ ਸਹਿਯੋਗ ਹੇਠ ਆਈਵੀ ਵਰਲਡ ਸਕੂਲ ਜਲੰਧਰ ਵਿੱਚ ਗਣਤੰਤਰ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਸਮਾਗਮ ਵਿੱਚ ਵਿਦਿਆਰਥੀਆਂ, ਅਧਿਆਪਕਾਂ ਤੇ ਸਟਾਫ ਦੀ ਉਤਸ਼ਾਹਪੂਰਣ ਭਾਗੀਦਾਰੀ ਨੇ ਸਕੂਲ ਨੂੰ ਦੇਸ਼ਭਗਤੀ ਤੇ ਏਕਤਾ ਦੇ ਰੰਗਾਂ ਨਾਲ ਭਰ ਦਿੱਤਾ | ਸਮਾਗਮ ਦੀ ਸ਼ੁਰੂਆਤ ਵਿਸ਼ੇਸ਼ ਸਭਾ ਨਾਲ ਹੋਈ ਜਿਸ ਵਿੱਚ ਵਿਦਿਆਰਥੀਆਂ ਨੂੰ ਰਾਸ਼ਟਰੀ ਝੰਡੇ ਦੀ ਮਹੱਤਤਾ, ਭਾਰਤੀ ਸੰਵਿਧਾਨ, ਰਾਸ਼ਟਰੀ ਗੀਤ ਅਤੇ ਆਜ਼ਾਦੀ ਸੈਨਾਨੀਆਂ ਦੇ ਬਲਿਦਾਨਾਂ ਬਾਰੇ ਜਾਣਕਾਰੀ ਦਿੱਤੀ ਗਈ | ਬੱਚਿਆਂ ਨੇ ਕਲਾ ਅਤੇ ਕ੍ਰਾਫਟ ਗਤਿਵਿਧੀਆਂ ਵਿੱਚ ਭਾਗ ਲੈ ਕੇ ਗਣਤੰਤਰ ਦਿਵਸ ਦੇ ਮੁੱਖ ਸਿਧਾਂਤ, ਆਜ਼ਾਦੀ ਤੇ ਸਮਾਨਤਾ ਨੂੰ ਰੰਗੀਨ ਢੰਗ ਨਾਲ ਦਰਸਾਇਆ | ਵਾਸਲ ਐਜੂਕੇਸ਼ਨ ਦੇ ਪ੍ਰਧਾਨ ਕੇ. ਕੇ. ਵਾਸਲ, ਚੇਅਰਮੈਨ ਸੰਜੀਵ ਕੁਮਾਰ ਵਾਸਲ, ਉਪ-ਪ੍ਰਧਾਨ ਸ੍ਰੀਮਤੀ ਈਨਾ ਵਾਸਲ, ਸੀ.ਈ.ਓ. ਸ੍ਰੀ ਰਾਘਵ ਵਾਸਲ ਤੇ ਡਾਇਰੈਕਟਰ ਸ੍ਰੀਮਤੀ ਅਦਿਤੀ ਵਾਸਲ ਨੇ ਗਣਤੰਤਰ ਦਿਵਸ ਬਾਰੇ ਜਾਣਕਾਰੀ ਦਿੱਤੀ |
ਏ.ਪੀ.ਜੇ. ਸਕੂਲ ਮਾਡਲ ਟਾਊਨ
ਏ.ਪੀ.ਜੇ. ਸਕੂਲ ਮਾਡਲ ਟਾਊਨ ਵਿਖੇ ਬਸੰਤ ਪੰਚਮੀ ਸ਼ਰਧਾ ਅਤੇ ਸੱਭਿਆਚਾਰਕ ਜੋਸ਼ ਨਾਲ ਮਨਾਈ ਗਈ, ਜੋ ਬਸੰਤ ਰੁੱਤ ਦੀ ਸ਼ੁਰੂਆਤ, ਗਿਆਨ ਤੇ ਬੁੱਧੀ ਦੇ ਜਸ਼ਨ ਨੂੰ ਦਰਸਾਉਂਦੀ ਹੈ | ਪ੍ਰੋਗਰਾਮ ਸਵੇਰ ਦੀ ਸਭਾ ਨਾਲ ਸ਼ੁਰੂ ਹੋਇਆ, ਜਿਸ ਤੋਂ ਬਾਅਦ ਮਾਂ ਸਰਸਵਤੀ ਦੇ ਅੱਗੇ ਰਸਮੀ ਦੀਵਾ ਜਗਾਇਆ ਗਿਆ | ਵਿਦਿਆਰਥੀਆਂ ਵਲੋਂ ਪੇਸ਼ ਕੀਤੇ ਗਏ ਜਾਣਕਾਰੀ ਭਰਪੂਰ ਭਾਸ਼ਣਾਂ ਨੇ ਦਰਸ਼ਕਾਂ ਨੂੰ ਬਸੰਤ ਪੰਚਮੀ ਦੇ ਮਹੱਤਵ ਬਾਰੇ ਚਾਨਣਾ ਪਾਇਆ | ਪਿ੍ੰਸੀਪਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਨਿਮਰਤਾ ਅਤੇ ਸਮਰਪਣ ਨਾਲ ਗਿਆਨ ਪ੍ਰਾਪਤ ਕਰਨ ਲਈ ਉਤਸ਼ਾਹਿਤ ਕੀਤਾ |
ਨਿਊ ਸੇਂਟ ਸੋਲਜਰ ਸੀਨੀਅਰ ਸੈਕੰਡਰੀ ਸਕੂਲ
ਗੁਰੂ ਤੇਗ ਬਹਾਦਰ ਨਗਰ ਦੇ ਨਿਊ ਸੇਂਟ ਸੋਲਜਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿਖੇ ਬਸੰਤ ਪੰਚਮੀ ਦੇ ਸ਼ੁਭ ਮੌਕੇ 'ਤੇ ਇੱਕ ਪ੍ਰੋਗਰਾਮ ਕਰਵਾਇਆ ਗਿਆ | ਪ੍ਰੋਗਰਾਮ ਦੀ ਪ੍ਰਧਾਨਗੀ ਸਕੂਲ ਦੀ ਡਾਇਰੈਕਟਰ ਸ੍ਰੀਮਤੀ ਸੁਸ਼ਮਾ ਹਾਂਡਾ ਨੇ ਕੀਤੀ | ਵਿਦਿਆਰਥੀਆਂ ਨੇ ਦੇਵੀ ਸਰਸਵਤੀ ਦੀ ਪੂਜਾ ਕੀਤੀ ਤੇ ਭਜਨ ਗਾਉਂਦੇ ਹੋਏ ਆਪਣੀ ਸ਼ਰਧਾ ਪ੍ਰਗਟ ਕਰਨ ਲਈ ਫੁੱਲ ਭੇਟ ਕੀਤੇ | ਡਾਇਰੈਕਟਰ ਸ੍ਰੀਮਤੀ ਸੁਸ਼ਮਾ ਹਾਂਡਾ ਨੇ ਵਿਦਿਆਰਥੀਆਂ ਨੂੰ ਬਸੰਤ ਪੰਚਮੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ |
ਪਿਛਲੀ ਖ਼ਬਰ ਘਰ ਅੰਦਰ ਦਾਖ਼ਲ ਹੋ ਕੇ ਬਜ਼ੁਰਗ ਔਰਤ ਨੂੰ ਲੁੱਟਣ ਵਾਲੇ ਦੋਸ਼ੀ ਕਾਬੂ ਅਗਲੀ ਖ਼ਬਰ ਰਾਮਾ ਮੰਡੀ ਮਾਰਕੀਟ ਤੇ ਢਿੱਲਵਾਂ ਰੋਡ 'ਤੇ ਨਾਜ਼ਾਇਜ਼ ਕਬਜ਼ਿਆਂ ਕਾਰਨ ਰਾਹਗੀਰ ਪ੍ਰ੍ਰੇਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।