07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਮੈਡਮ ਜਸਵੀਰ ਕੌਰ ਦੀ ਸੇਵਾ ਮੁਕਤੀ 'ਤੇ ਸਮਾਗਮ ਕਰਵਾਇਆ

ਅਜੀਤ ਡੈਸਕ 24-01-2026
ਜੰਡਿਆਲਾ ਮੰਜਕੀ, 23 ਜਨਵਰੀ (ਸੁਰਜੀਤ ਸਿੰਘ ਜੰਡਿਆਲਾ)- ਸਿੱਖਿਆ ਵਿਭਾਗ ਵਿੱਚ ਬਤੌਰ ਈ.ਟੀ.ਟੀ. ਟੀਚਰ ਵੀਹ ਸਾਲ ਸੇਵਾ ਤੋਂ ਬਾਅਦ ਸੇਵਾ-ਮੁਕਤ ਹੋਏ ਮੈਡਮ ਜਸਵੀਰ ਕੌਰ ਦੇ ਸਨਮਾਨ ਸੰਬੰਧੀ ਇੱਕ ਸਮਾਰੋਹ ਕਰਵਾਇਆ ਗਿਆ | ਬਲਾਕ ਨੂਰਮਹਿਲ ਦੇ ਸਮੂਹ ਅਧਿਆਪਕਾਂ ਵੱਲੋਂ ਕਰਵਾਏ ਗਏ ਇਸ ਸਮਾਗਮ ਮੌਕੇ ਮੁਲਾਜ਼ਮ ਆਗੂ ਤੀਰਥ ਸਿੰਘ ਬਾਸੀ, ਮਨੀਸ਼ ਮੋਹਨ, ਸੁਖਵਿੰਦਰ ਸਿੰਘ ਜੰਡਿਆਲਾ, ਕੁਲਵਿੰਦਰ ਕੌਰ, ਕੁਲਦੀਪ ਵਾਲੀਆ, ਰਜੇਸ਼ ਜੋਸ਼ੀ, ਕਿ੍ਸ਼ਨ ਕੁਮਾਰ ਆਦਿ ਨੇ ਆਪਣੇ ਸੰਬੋਧਨ ਦੌਰਾਨ ਵਿਭਾਗ ਵਿੱਚ ਮੈਡਮ ਜਸਬੀਰ ਕੌਰ ਦੀਆਂ ਯਾਦਾਂ ਨੂੰ ਸਾਂਝਾ ਕੀਤਾ | ਵੱਖ-ਵੱਖ ਅਧਿਆਪਕ, ਮੁਲਾਜ਼ਮ ਜਥੇਬੰਦੀਆਂ ਤੇ ਅਧਿਆਪਕਾਂ ਵੱਲੋਂ ਮੈਡਮ ਜਸਬੀਰ ਕੌਰ ਨੂੰ ਤੋਹਫੇ ਭੇਟ ਕੀਤੇ ਗਏ | ਇਸ ਮੌਕੇ ਬਲਾਕ ਸਿੱਖਿਆ ਅਧਿਕਾਰੀ ਚਮਨ ਲਾਲ, ਨਰੇਸ਼ ਕੁਮਾਰ, ਅਧਿਆਪਕ ਆਗੂ ਗੁਰਿੰਦਰ ਸਿੰਘ ਲਾਂਬਾ, ਸਿਮਰਨਜੀਤ ਸਿੰਘ, ਮਨੋਜ ਕੁਮਾਰ, ਸਰੋਏ, ਬਾਈ ਅਨੁਰਾਗ ਸਰੀਨ, ਅਕਲ ਚੰਦ ਸਿੰਘ, ਭੁਪਿੰਦਰ ਸਿੰਘ ਖਾਲਸਾ, ਅਮਰਜੀਤ ਸਿੰਘ ਬਾਸੀ, ਐਡਵੋਕੇਟ ਦਿਨੇਸ਼ ਲੱਖਣਪਾਲ, ਰਿਪੂਦਮਨ ਗਿੱਲ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਗੁਰਦੁਆਰਾ ਤਾਲਵਾਲਾ ਸਾਹਿਬ 'ਚ ਮੁਫ਼ਤ ਮੈਡੀਕਲ ਕੈਂਪ ਅੱਜ ਅਗਲੀ ਖ਼ਬਰ ਐਨ. ਆਰ. ਆਈ. ਦੀ ਬੰਦ ਪਈ ਕੋਠੀ 'ਚੋਂ ਲੱਖਾਂ ਰੁਪਏ ਦਾ ਸਾਮਾਨ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।