08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਟਰੈਕਟਰ ਪਰੇਡ 'ਚ ਹਿੱਸਾ ਲਵੇਗੀ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ)- ਦੋਨਾ, ਭਿੰਦਾ

ਅਜੀਤ ਡੈਸਕ 25-01-2026
ਜਲੰਧਰ, 24 ਜਨਵਰੀ (ਜਸਪਾਲ ਸਿੰਘ)- ਸੰਯੁਕਤ ਕਿਸਾਨ ਮੋਰਚੇ ਵਲੋਂ 26 ਜਨਵਰੀ ਨੂੰ ਦਿੱਤੇ ਟਰੈਕਟਰ ਪਰੇਡ ਦੇ ਸੱਦੇ 'ਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਧ-ਚੜ੍ਹ ਕੇ ਹਿੱਸਾ ਲਵੇਗੀ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਜਸਵੰਤ ਸਿੰਘ ਸਿੰਘਪੁਰ ਦੋਨਾਂ ਅਤੇ ਪ੍ਰੈੱਸ ਸਕੱਤਰ ਪਰਮਿੰਦਰ ਸਿੰਘ ਭਿੰਦਾ ਨੇ ਦੱਸਿਆ ਕਿ ਇਹ ਟਰੈਕਟਰ ਪਰੇਡ 26 ਜਨਵਰੀ ਨੂੰ ਨਕੋਦਰ ਵਿਖੇ ਕੀਤਾ ਜਾ ਰਹੀ ਹੈ ਤੇ ਇਸ ਵਿਚ ਵੱਡੀ ਗਿਣਤੀ 'ਚ ਕਿਸਾਨ ਟਰੈਕਟਰ ਲੈ ਕੇ ਸ਼ਾਮਿਲ ਹੋਣਗੇ | ਸ. ਦੋਨਾ ਤੇ ਭਿੰਦਾ ਨੇ ਦੱਸਿਆ ਕਿ ਕਿਸਾਨ ਪਿੰਡ ਪ੍ਰਤਾਪਪੁਰਾ ਦਾਣਾ ਮੰਡੀ ਤੋਂ ਇਕੱਠੇ ਹੋ ਕੇ ਸਵੇਰੇ 10 ਵਜੇ ਨਕੋਦਰ ਨੂੰ ਰਵਾਨਾ ਹੋਣਗੇ ਜਿਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਕਿਸਾਨ ਆਪਣੇ ਟਰੈਕਟਰ ਸੜਕ ਦੇ ਇੱਕ ਪਾਸੇ ਲਾਈਨ ਵਿੱਚ ਵੱਡੇ ਕਾਫਲੇ ਰੂਪ 'ਚ ਲੈ ਕੇ ਚੱਲਣਗੇ ਜਿਸ ਨਾਲ ਕਿ ਕਿਸੇ ਨੂੰ ਕੋਈ ਤੰਗੀ ਪਰੇਸ਼ਾਨੀ ਨਾ ਆਵੇ ਤੇ ਇਹ ਟਰੈਕਟਰ ਮਾਰਚ ਸ਼ਾਂਤਮਈ ਢੰਗ ਨਾਲ ਨਕੋਦਰ ਸ਼ਹਿਰ ਵਿੱਚ ਕੱਢਿਆ ਜਾਵੇਗਾ |
ਪਿਛਲੀ ਖ਼ਬਰ ਅੱਜ ਤੇ ਕੱਲ੍ਹ ਨੂੰ ਬੰਦ ਰਹਿਣਗੀਆਂ ਦੁਕਾਨਾਂ <br/> ਅਗਲੀ ਖ਼ਬਰ ਮਹਿੰਦਰ ਭਗਤ ਵਲੋਂ ਵਾਰਡ 56 ਤੋਂ ਮੁੱਖ ਮੰਤਰੀ ਸਿਹਤ ਯੋਜਨਾ ਮੁਹਿੰਮ ਦੀ ਸ਼ੁਰੂਆਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।