13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਜਲੰਧਰ ਪੁਲਿਸ ਕਮਿਸ਼ਨਰੇਟ ਅਧੀਨ ਆਉਂਦੇ ਖੇਤਰਾਂ ਨੂੰ 'ਨੋ-ਡਰੋਨ ਤੇ ਨੋ-ਫਲਾਈਾਗ ਜ਼ੋਨ' ਐਲਾਨਿਆ ਪੁਲਿਸ ਨੇ ਗਣਤੰਤਰ ਦਿਵਸ ਦੇ ਮੱਦੇਨਜ਼ਰ ਸ਼ਹਿਰ 'ਚ ਕੱਢਿਆ ਫਲੈਗ ਮਾਰਚ <br/>

ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ | (ਵਿਚਕਾਰ) ਫਲੈਗ ਮਾਰਚ ਦੌਰਾਨ ਏ.ਡੀ.ਸੀ.ਪੀ. ਹਰਿੰਦਰ ਸਿੰਘ ਗਿੱਲ, ਏ.ਸੀ.ਪੀ. ਪਰਮਿੰਦਰ ਸਿੰਘ ਅਤੇ ਪੁਲਿਸ ਟੀਮਾਂ | (ਸੱਜੇ) ਹਲਕਾ ਪੱਛਮੀ 'ਚ ਫਲੈਗ ਮਾਰਚ ਦੌਰਾਨ ਏ.ਡੀ.ਸੀ.ਪੀ. ਵਿਨੀਤ ਅਹਲਾਵਤ, ਥਾਣਾ 5 ਦੇ ਮੁਖੀ ਯਾਦਵਿੰਦਰ ਸਿੰਘ, ਥਾਣਾ ਭਾਰਗੋ ਕੈਂਪ ਦੇ ਮੁਖੀ ਮੋਹਨ ਲਾਲ ਤੇ ਥਾਣਾ ਬਸਤੀ ਬਾਵਾਖੇਲ ਦੇ ਮੁਖੀ ਜੈ ਇੰਦਰ ਸਿੰਘ | ਤਸਵੀਰਾਂ : ਮੁਨੀਸ਼ <br/> ਰੌਸ਼ਨੀ ਨਾਲ ਸਜਿਆ ਸ਼ਹਿਰ ਦਾ ਇਕ ਚੌ ਕ | <br/> 26-01-2026
ਜਲੰਧਰ, 25 ਜਨਵਰੀ (ਸ਼ੈਲੀ)- ਪੁਲਿਸ ਕਮਿਸ਼ਨਰ ਜਲੰਧਰ ਧਨਪ੍ਰੀਤ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪੁਲਿਸ ਕਮਿਸ਼ਨਰੇਟ ਜਲੰਧਰ ਅਧੀਨ ਆਉਂਦੇ ਇਲਾਕੇ ਨੂੰ ਨੋ-ਡਰੋਨ ਤੇ ਨੋ-ਫਲਾਇੰਗ ਜ਼ੋਨ ਐਲਾਨਿਆ ਹੈ | ਇਸ ਇਲਾਕੇ ਵਿੱਚ ਕਿਸੇ ਕਿਸਮ ਦੇ ਫਲਾਇੰਗ ਆਬਜੈਕਟ ਦੇ ਉਡਾਉਣ 'ਤੇ ਪੂਰਨ ਤੌਰ 'ਤੇ ਪਾਬੰਦੀ ਹੋਵੇਗੀ ਅਤੇ ਹੁਕਮ ਦੀ ਉਲੰਘਣਾ ਕਰਨ ਵਾਲੇ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਇਹ ਹੁਕਮ ਡਿਫੈਂਸ ਵਿਭਾਗ ਵਲੋਂ ਪ੍ਰਵਾਨਿਤ ਉਡਾਣਾਂ 'ਤੇ ਲਾਗੂ ਨਹੀਂ ਹੋਵੇਗਾ | ਇਸੇ ਦੌਰਾਨ ਗਣਤੰਤਰ ਦਿਵਸ 'ਤੇ ਸੁਰੱਖਿਆ ਦੇ ਮੱਦੇਨਜ਼ਰ ਕਮਿਸ਼ਨਰੇਟ ਪੁਲਿਸ ਨੇ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਦੇ ਨਿਰਦੇਸ਼ਾਂ ਅਤੇ ਏ.ਡੀ.ਸੀ.ਪੀ. ਹਰਿੰਦਰ ਸਿੰਘ ਗਿੱਲ ਦੀ ਅਗਵਾਈ ਵਿੱਚ ਫਲੈਗ ਮਾਰਚ ਕੱਢਿਆ | ਏ.ਡੀ.ਸੀ.ਪੀ. ਹਰਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਗਣਤੰਤਰ ਦਿਵਸ ਦੌਰਾਨ ਸੁਰੱਖਿਆ ਦੇ ਮੱਦੇਨਜ਼ਰ ਫਲੈਗ ਮਾਰਚ ਕੱਢਿਆ ਗਿਆ ਸੀ | ਉਨ੍ਹਾਂ
ਦੱਸਿਆ ਕਿ ਫਲੈਗ ਮਾਰਚ ਸ੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ ਤੋਂ ਸ਼ੁਰੂ ਹੋਇਆ ਤੇ ਮਾਡਲ ਟਾਊਨ ਦੇ ਵੱਖ-ਵੱਖ ਖੇਤਰਾਂ ਵਿੱਚੋਂ ਲੰਘਿਆ | ਇਸ ਦੌਰਾਨ ਏ.ਸੀ.ਪੀ. ਮਾਡਲ ਟਾਊਨ ਪਰਮਿੰਦਰ ਸਿੰਘ, ਥਾਣਾ 7 ਦੇ ਮੁਖੀ ਬਲਜਿੰਦਰ ਸਿੰਘ, ਥਾਣਾ 6 ਦੇ ਮੁਖੀ ਬਲਵਿੰਦਰ ਕੁਮਾਰ ਤੇ ਉਨ੍ਹਾਂ ਦੀਆਂ ਟੀਮਾਂ ਮੌਜੂਦ ਸਨ | ਉਨ੍ਹਾਂ ਅੱਗੇ ਦੱਸਿਆ ਕਿ ਪੱਛਮੀ ਹਲਕੇ ਵਿੱਚ ਵੀ ਇਸੇ ਤਰ੍ਹਾਂ ਦਾ ਫਲੈਗ ਮਾਰਚ ਕੱਢਿਆ ਗਿਆ ਹੈ | ਇਸ ਦੌਰਾਨ ਏ.ਡੀ.ਸੀ.ਪੀ. ਵਿਨੀਤ ਅਹਲਾਵਤ, ਥਾਣਾ ਪੰਜ ਦੇ ਮੁਖੀ ਯਾਦਵਿੰਦਰ ਸਿੰਘ, ਥਾਣਾ ਭਾਰਗੋ ਕੈਂਪ ਦੇ ਮੁਖੀ ਮੋਹਨ ਲਾਲ ਤੇ ਥਾਣਾ ਬਸਤੀ ਬਾਵਾਖੇਲ ਦੇ ਮੁਖੀ ਜੈਇੰਦਰ ਸਿੰਘ ਆਪਣੀਆਂ ਪੁਲਿਸ ਟੀਮਾਂ ਨਾਲ ਮੌਜੂਦ ਸਨ |

ਪਿਛਲੀ ਖ਼ਬਰ ਗਣਤੰਤਰਤਾ ਦਿਵਸ ਮੌਕੇ ਇੰਸਪੈਕਟਰ ਪਿ੍ਤਪਾਲ ਸਿੰਘ ਦਾ ਪ੍ਰੈਜ਼ੀਡੈਂਟ ਮੈਡਲ ਨਾਲ ਹੋਵੇਗਾ ਸਨਮਾਨ <br/> ਅਗਲੀ ਖ਼ਬਰ ਲੋਕਤੰਤਰ ਦੀ ਮਜ਼ਬੂਤੀ ਲਈ ਵਧੀਕ ਡਿਪਟੀ ਕਮਿਸ਼ਨਰ ਵਲੋਂ ਨੌਜਵਾਨਾਂ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਸਮਝਦਾਰੀ ਨਾਲ ਕਰਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।