13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਸੰਤ ਨਿਰੰਜਨ ਦਾਸ ਨੂੰ ਪਦਮ ਸ੍ਰੀ ਪੁਰਸਕਾਰ ਲਈ ਵਿਜੇ ਸਾਂਪਲਾ ਨੇ ਕੇਂਦਰ ਸਰਕਾਰ ਦਾ ਕੀਤਾ ਧੰਨਵਾਦ

ਅਜੀਤ ਡੈਸਕ 26-01-2026
ਜਲੰਧਰ, 25 ਜਨਵਰੀ (ਸ਼ਿਵ)- ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਵੱਲੋਂ ਮਹਾਨ ਸੰਤ ਤੇ ਡੇਰਾ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਨੂੰ ਪਦਮ ਸ੍ਰੀ ਸਨਮਾਨ ਦੇਣ ਦਾ ਐਲਾਨ ਕੀਤੇ ਜਾਣ 'ਤੇ ਸਾਬਕਾ ਕੇਂਦਰੀ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸਾਬਕਾ ਪ੍ਰਦੇਸ਼ ਪ੍ਰਧਾਨ ਸ਼੍ਰੀ ਵਿਜੈ ਸਾਂਪਲਾ ਨੇ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ ਹੈ | ਸ੍ਰੀ ਸਾਂਪਲਾ ਨੇ ਕਿਹਾ ਕਿ ਸੰਤ ਨਿਰੰਜਨ ਦਾਸ ਨੇ ਗੁਰੂ ਰਵਿਦਾਸ ਜੀ ਦੇ ਵਿਚਾਰਾਂ ਨੂੰ ਦੇਸ਼-ਵਿਦੇਸ਼ ਵਿਚ ਫੈਲਾਉਣ ਲਈ ਆਪਣਾ ਪੂਰਾ ਜੀਵਨ ਸਮਰਪਿਤ ਕੀਤਾ ਹੈ | ਉਨ੍ਹਾਂ ਨੂੰ ਪਦਮ ਸ੍ਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਣਾ ਪੂਰੇ ਦੇਸ਼ ਲਈ ਮਾਣ ਦੀ ਗੱਲ ਹੈ | ਉਨ੍ਹਾਂ ਨੇ ਇਹ ਇਤਿਹਾਸਕ ਫ਼ੈਸਲਾ ਲੈਣ ਲਈ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦਾ ਵਿਸ਼ੇਸ਼ ਧੰਨਵਾਦ ਕੀਤਾ |
ਪਿਛਲੀ ਖ਼ਬਰ ਸ਼ੀਤਲ ਅੰਗੁਰਾਲ ਵਲੋਂ ਚਾਈਨਾ ਡੋਰ ਨਾਲ ਪਤੰਗ ਉਡਾਉਣ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਮੰਗ ਅਗਲੀ ਖ਼ਬਰ ਪੀ.ਐੱਸ. ਸੰਧੂ ਵਲੋਂ ਗਣਤੰਤਰ ਦਿਵਸ ਦੀਆਂ ਦੇਸ਼ ਵਾਸੀਆਂ ਨੂੰ ਵਧਾਈਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।