14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਸ਼ਹੀਦ ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ 27ਵਾਂ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ <br/>

ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਮੌਕੇ ਕਰਵਾਏ ਸਮਾਗਮ 'ਚ ਰਾਗੀ ਜਥੇ ਨੂੰ ਸਨਮਾਨਿਤ ਕਰਦੇ ਹੋਏ ਪ੍ਰਬੰਧਕਾਂ ਦੇ ਨਾਲ ਸਾਬਕਾ ਮੈਂਬਰ ਪਾਰਲੀਮੈਂਟ ਸੁਸ਼ੀਲ ਰਿੰਕੂ ਤੇ ਹੋਰ | <br/> 26-01-2026
ਜਲੰਧਰ, 25 ਜਨਵਰੀ (ਹਰਵਿੰਦਰ ਸਿੰਘ ਫੁੱਲ)- ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ ਜਲੰਧਰ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਗੁਰਦੁਆਰਾ ਕਮੇਟੀ ਦੇ ਪ੍ਰਧਾਨ ਗੁਰਕਿਰਪਾਲ ਸਿੰਘ ਨੇ ਦੱਸਿਆ ਕਿ ਗੁਰੂ ਹਰਿਗੋਬਿੰਦ ਸਾਹਿਬ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸਾਹਿਬ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਪਿਛਲੇ 27 ਸਾਲਾਂ ਤੋਂ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ ਜਾਂਦਾ ਹੈ | ਇਸ ਮੌਕੇ ਕਰਵਾਏ ਸਮਾਗਮ 'ਚ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਤੋਂ ਇਲਾਵਾ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੇ ਹਜ਼ੂਰੀ ਰਾਗੀ ਭਾਈ ਜਬਰਤੋੜ ਸਿੰਘ, ਭਾਈ ਗੁਰਸ਼ਰਨ ਸਿੰਘ ਲੁਧਿਆਣੇ ਵਾਲੇ, ਭਾਈ ਹਰਜਿੰਦਰ ਸਿੰਘ ਖਾਲਸਾ, ਬੀਬੀ ਬਲਜਿੰਦਰ ਕੌਰ ਖਡੂਰ ਸਾਹਿਬ ਵਾਲਿਆਂ ਨੇ ਗੁਰਬਾਣੀ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਸਾਬਕਾ ਮੈਂਬਰ ਪਾਰਲੀਮੈਂਟ ਸੁਸ਼ੀਲ ਕੁਮਾਰ ਰਿੰਕੂ, ਪ੍ਰੋਗਰਾਮ ਦੇ ਕਨਵੀਨਰ ਕੁਲਵਿੰਦਰ ਸਿੰਘ ਲੈਂਡਲਾਰਡ, ਜਸਪ੍ਰੀਤ ਸਿੰਘ ਫੈਰੀ, ਇਸ਼ਟਪ੍ਰੀਤ ਸਿੰਘ, ਇੰਦੇਸ਼ਵਰ ਸਿੰਘ ਸੈਮੀ ਤੇ ਸੁਸਾਇਟੀ ਦੇ ਸਮੂਹ ਮੈਂਬਰਾਂ ਤੋਂ ਇਲਾਵਾ ਪ੍ਰਧਾਨ ਗੁਰਕਿਰਪਾਲ ਸਿੰਘ, ਸੀਨੀਅਰ ਮੀਤ ਪ੍ਰਧਾਨ ਦਵਿੰਦਰ ਸਿੰਘ ਰਹੇਜਾ, ਕੰਵਲਜੀਤ ਸਿੰਘ ਓਬਰਾਏ, ਮਨਜੀਤ ਸਿੰਘ ਠੁਕਰਾਲ, ਜਗਜੀਤ ਸਿੰਘ ਖਜ਼ਾਨਚੀ, ਅਮਨਜੀਤ ਸਿੰਘ ਭੋਲਾ ਛਾਬੜਾ, ਸਤਪਾਲ ਸਿੰਘ ਅਲਗ, ਅਕਾਲੀ ਰਛਪਾਲ ਸਿੰਘ, ਜੋਗਿੰਦਰ ਸਿੰਘ ਬਵੇਜਾ, ਗੁਰਜੀਤ ਸਿੰਘ ਪੋਪਲੀ, ਗੁਰਦੀਪ ਸਿੰਘ ਬਵੇਜਾ, ਬਿਸ਼ਨ ਸਿੰਘ, ਤਰਲੋਚਨ ਸਿੰਘ ਛਾਬੜਾ, ਹਰਬੰਸ ਸਿੰਘ, ਜਸਬੀਰ ਸਿੰਘ ਸੇਠੀ ਆਦਿ ਪਤਵੰਤੇ ਸੱਜਣ ਹਾਜ਼ਰ ਸਨ | ਸਟੇਜ ਦੀ ਸੇਵਾ ਇੰਦਰਪਾਲ ਸਿੰਘ ਸਕੱਤਰ ਵਲੋਂ ਬਾਖੂਬੀ ਨਿਭਾਈ ਗਈ |

ਪਿਛਲੀ ਖ਼ਬਰ ਸੁਆਮੀ ਸੰਤ ਦਾਸ ਪਬਲਿਕ ਸਕੂਲ 'ਚ ਮਨਾਇਆ ਗਣਤੰਤਰ ਦਿਵਸ <br/> ਅਗਲੀ ਖ਼ਬਰ ਸੁਆਮੀ ਸੰਤ ਦਾਸ ਪਬਲਿਕ ਸਕੂਲ ਦੇ ਵਿਦਿਆਰਥੀ ਨੂੰ ਮੈਰੀਡੇਨ ਬੀਚ ਦੁਬਈ ਵਿਖੇ ਭੰਗੜਾ ਪ੍ਰਦਰਸ਼ਨ ਦਾ ਮੌਕਾ ਮਿਲਿਆ <br/>...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।