17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਨੇ ਜਾਣਿਆ ਭਾਈ ਹਵਾਰਾ ਦੀ ਮਾਤਾ ਜੀ ਦਾ ਹਾਲ 21 ਫਰਵਰੀ ਨੂੰ ਪਿੰਡ ਹਵਾਰਾ ਵਿਖੇ ਕੀਤਾ ਜਾਵੇਗਾ ਵਿਸ਼ਾਲ ਰੋਸ ਇਕੱਠ - ਭਾਈ ਪਾਲ ਸਿੰਘ ਫਰਾਂਸ <br/>

ਭਾਈ ਜਗਤਾਰ ਸਿੰਘ ਹਵਾਰਾ ਦੇ ਮਾਤਾ ਜੀ ਦੀ ਸਿਹਤ ਦਾ ਹਾਲ ਜਾਣਨ ਲਈ ਪਹੁੰਚੇ ਕੌਮੀ ਇਨਸਾਫ਼ ਮੋਰਚੇ ਦੇ ਆਗੂ | ਤਸਵੀਰਾਂ: ਬਾਂਸਲ <br/> 26-01-2026
ਸ਼ਾਹਕੋਟ, 25 ਜਨਵਰੀ (ਨਗਿੰਦਰ ਸਿੰਘ ਬਾਂਸਲ)- ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਕਰ ਰਹੇ ਕੌਮੀ ਇਨਸਾਫ ਮੋਰਚੇ ਦੇ ਸੀਨੀਅਰ ਆਗੂਆਂ ਤੇ ਪੰਥਕ ਸ਼ਖਸੀਅਤਾਂ ਨੇ ਸਰਬੱਤ ਖਾਲਸਾ ਵੱਲੋਂ ਥਾਪੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਦੇ ਮਾਤਾ ਜੀ ਨੂੰ ਮਿਲ ਕੇ ਉਨ੍ਹਾਂ ਦੀ ਸਿਹਤ ਦਾ ਹਾਲ ਜਾਣਿਆ | ਇਸ ਮੌਕੇ ਹੋਈ ਗੰਭੀਰ ਵਿਚਾਰ-ਚਰਚਾ ਦੌਰਾਨ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੀ ਬੰਦੀ ਸਿੰਘਾਂ ਦੀ ਰਿਹਾਈ ਸੰਬੰਧੀ ਕਾਰਗੁਜ਼ਾਰੀ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ | ਕੌਮੀ ਇਨਸਾਫ ਮੋਰਚੇ ਦੇ ਆਗੂ ਭਾਈ ਪਾਲ ਸਿੰਘ ਫਰਾਂਸ, ਗੁਰਦੀਪ ਸਿੰਘ ਬਠਿੰਡਾ, ਐਡਵੋਕੇਟ ਜਸਪਾਲ ਸਿੰਘ ਮੰਝਪੁਰ, ਐਡਵੋਕੇਟ ਗੁਰਸ਼ਰਨ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਕਰਨੈਲ ਸਿੰਘ ਪੰਜੋਲੀ, ਪ੍ਰਸਿੱਧ ਅਦਾਕਾਰ ਯੋਗਰਾਜ ਸਿੰਘ ਤੇ ਹੋਰ ਸਖਸ਼ੀਅਤਾਂ ਨੇ ਕਿਹਾ ਕਿ ਸਰਕਾਰਾਂ ਸਿੱਖ ਕੈਦੀਆਂ ਦੇ ਮਾਮਲੇ ਵਿਚ ਪੱਖਪਾਤੀ ਰਵੱਈਆ ਅਪਣਾਅ ਰਹੀਆਂ ਹਨ | ਜਥੇਦਾਰ ਜਗਤਾਰ ਸਿੰਘ ਹਵਾਰਾ, ਭਾਈ ਪਰਮਜੀਤ ਸਿੰਘ ਭਿਓਰਾ, ਜਗਤਾਰ ਸਿੰਘ ਤਾਰਾ, ਪ੍ਰੋਫ਼ੈਸਰ ਦਵਿੰਦਰ ਪਾਲ ਸਿੰਘ ਭੁੱਲਰ ਅਤੇ ਭਾਈ ਬਲਵੰਤ ਸਿੰਘ ਰਾਜੋਆਣਾ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ ਪਰ ਫਿਰ ਵੀ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ | ਇਸੇ ਤਰ੍ਹਾਂ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਭਾਈ ਅੰਮਿ੍ਤਪਾਲ ਸਿੰਘ ਨੂੰ ਵੀ ਨਜਾਇਜ਼ ਤੌਰ 'ਤੇ ਬੰਦੀ ਬਣਾ ਕੇ ਰੱਖਿਆ ਗਿਆ ਹੈ, ਜੋ ਕਿ ਮਨੁੱਖੀ ਅਧਿਕਾਰਾਂ ਦੀ ਘੋਰ ਉਲੰਘਣਾ ਹੈ | ਉਨ੍ਹਾਂ ਕਿਹਾ ਕਿ ਹਜ਼ਾਰਾਂ ਸਿੱਖਾਂ ਦੇ ਕਾਤਲ ਸੱਜਣ ਕੁਮਾਰ ਨੂੰ ਬਰੀ ਕੀਤਾ ਜਾ ਰਿਹਾ ਹੈ ਤੇ ਡੇਰਾ ਮੁਖੀ ਨੂੰ ਵਾਰ-ਵਾਰ ਪੈਰੋਲਾਂ ਦੇ ਕੇ ਰਿਹਾਅ ਕੀਤਾ ਜਾ ਰਿਹਾ ਹੈ | ਇਹ ਕਾਰਵਾਈ ਸਿੱਖਾਂ ਦੇ ਜ਼ਖਮਾਂ 'ਤੇ ਲੂਣ ਛਿੜਕਣ ਦੇ ਬਰਾਬਰ ਹੈ, ਜਿਸ ਨੂੰ ਕੌਮ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ | ਆਗੂਆਂ ਨੇ ਦੱਸਿਆ ਕਿ ਸਰਕਾਰ ਦੇ ਇਸ ਰਵੱਈਏ ਦਾ ਮੂੰਹ ਤੋੜ ਜਵਾਬ ਦੇਣ ਲਈ ਪੰਥਕ ਆਗੂਆਂ ਨੇ ਭਵਿੱਖ ਦੀ ਰਣਨੀਤੀ ਉਲੀਕੀ ਹੈ | ਇਸ ਤਹਿਤ 21 ਫਰਵਰੀ ਨੂੰ ਪਿੰਡ ਹਵਾਰਾ ਵਿਖੇ ਇਕ ਵਿਸ਼ਾਲ ਰੋਸ ਇਕੱਠ ਕੀਤਾ ਜਾਵੇਗਾ | ਇਸ ਤੋਂ ਇਲਾਵਾ ਆਉਣ ਵਾਲੇ ਸਮੇਂ ਵਿਚ ਭਾਈ ਜਗਤਾਰ ਸਿੰਘ ਤਾਰਾ, ਭਾਈ ਪਰਮਜੀਤ ਸਿੰਘ ਭਿਓਰਾ ਤੇ ਭਾਈ ਅੰਮਿ੍ਤਪਾਲ ਸਿੰਘ ਦੇ ਪਿੰਡਾਂ ਵਿਚ ਵੀ ਅਜਿਹੇ ਵੱਡੇ ਪੰਥਕ ਇਕੱਠ ਕਰਨ ਦਾ ਫੈਸਲਾ ਲਿਆ ਗਿਆ ਹੈ | ਇਸ ਮੌਕੇ ਬਲਵਿੰਦਰ ਸਿੰਘ ਕਾਲਾ, ਪਾਲ ਸਿੰਘ ਘੜੂੰਆਂ, ਰੇਸ਼ਮ ਸਿੰਘ, ਪ੍ਰੋਫੈਸਰ ਅਮਰਪ੍ਰੀਤ ਸਿੰਘ, ਜਸਵੰਤ ਸਿੰਘ ਸਿੱਧੂਪੁਰ ਸਮੇਤ ਹੋਰ ਪੰਥਕ ਸ਼ਖਸੀਅਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਜੈ ਜੈ ਰਾਧਾ ਵੱਲਭ ਸ੍ਰੀ ਹਰੀਵੰਸ਼ ਸੰਸਥਾ ਨੇ ਵਰਿੰਦਾਵਨ ਧਾਮ ਲਈ ਪਹਿਲੀ ਬੱਸ ਯਾਤਰਾ ਕਰਵਾਈ ਅਗਲੀ ਖ਼ਬਰ ਜਲੰਧਰ ਪਬਲਿਕ ਸਕੂਲ 'ਚ ਮਨਾਇਆ ਗਣਤੰਤਰ ਦਿਵਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।