17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਸੰਤ ਨਿਰੰਜਨ ਦਾਸ ਨੂੰ ਪਦਮ ਸ੍ਰੀ ਪੁਰਸਕਾਰ ਪ੍ਰਦਾਨ ਕਰਨ 'ਤੇ ਵਿਜੇ ਸਾਂਪਲਾ ਨੇ ਕੇਂਦਰ ਸਰਕਾਰ ਦਾ ਕੀਤਾ ਧੰਨਵਾਦ

ਅਜੀਤ ਡੈਸਕ 26-01-2026
ਜਲੰਧਰ, 25 ਜਨਵਰੀ (ਸ਼ਿਵ)- ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਵੱਲੋਂ ਮਹਾਨ ਸੰਤ ਤੇ ਡੇਰਾ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਨੂੰ ਪਦਮ ਸ੍ਰੀ ਸਨਮਾਨ ਦੇਣ ਦਾ ਐਲਾਨ ਕੀਤੇ ਜਾਣ 'ਤੇ ਸਾਬਕਾ ਕੇਂਦਰੀ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸਾਬਕਾ ਪ੍ਰਦੇਸ਼ ਪ੍ਰਧਾਨ ਸ਼੍ਰੀ ਵਿਜੈ ਸਾਂਪਲਾ ਨੇ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ ਹੈ | ਸ੍ਰੀ ਸਾਂਪਲਾ ਨੇ ਕਿਹਾ ਕਿ ਸੰਤ ਨਿਰੰਜਨ ਦਾਸ ਨੇ ਗੁਰੂ ਰਵਿਦਾਸ ਜੀ ਦੇ ਵਿਚਾਰਾਂ ਨੂੰ ਦੇਸ਼-ਵਿਦੇਸ਼ ਵਿਚ ਫੈਲਾਉਣ ਲਈ ਆਪਣਾ ਪੂਰਾ ਜੀਵਨ ਸਮਰਪਿਤ ਕੀਤਾ ਹੈ | ਉਨ੍ਹਾਂ ਨੂੰ ਪਦਮ ਸ੍ਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਣਾ ਪੂਰੇ ਦੇਸ਼ ਲਈ ਮਾਣ ਦੀ ਗੱਲ ਹੈ | ਉਨ੍ਹਾਂ ਨੇ ਇਹ ਇਤਿਹਾਸਕ ਫ਼ੈਸਲਾ ਲੈਣ ਲਈ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦਾ ਵਿਸ਼ੇਸ਼ ਧੰਨਵਾਦ ਕੀਤਾ |
ਪਿਛਲੀ ਖ਼ਬਰ ਮਾਂ ਸਰਸਵਤੀ ਪੂਜਾ ਕਮੇਟੀ ਸ਼ਾਹਕੋਟ ਵਲੋਂ ਵਿਸ਼ਾਲ ਸ਼ੋਭਾ ਯਾਤਰਾ <br/> ਅਗਲੀ ਖ਼ਬਰ ਡੇਰਾ ਸੱਚਖੰਡ ਬੱਲਾਂ ਦੇ ਮੌਜੂਦਾ ਗੱਦੀਨਸ਼ੀਨ ਸੰਤ ਨਿਰੰਜਨ ਦਾਸ ਨੂੰ ਗਣਤੰਤਰ ਦਿਵਸ ਮੌਕੇ ਪਦਮ ਸ੍ਰੀ ਪੁਰਸਕਾਰ ਨਾਲ ਕੀਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।