08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਸੰਬੰਧੀ ਪ੍ਰਭਾਤ ਫੇਰੀਆਂ ਜਾਰੀ

ਅਜੀਤ ਡੈਸਕ 31-01-2026
ਭੋਗਪੁਰ, 30 ਜਨਵਰੀ (ਕਮਲਜੀਤ ਸਿੰਘ ਡੱਲੀ) - ਨਜ਼ਦੀਕੀ ਪਿੰਡ ਪਚਰੰਗਾ ਵਿਖੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿੱਚ ਸ਼੍ਰੀ ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਮੂਹ ਸੰਗਤਾਂ ਵੱਲੋਂ ਪਿਛਲੇ ਦਿਨਾਂ ਤੋਂ ਪ੍ਰਭਾਤ ਫੇਰੀਆਂ ਜਾਰੀ ਹਨ | ਇਸ ਮੌਕੇ ਸ਼ਰਧਾਲੂ ਸੰਗਤਾਂ ਵੱਲੋਂ ਚਾਹ ਪਕੌੜਿਆਂ ਦੇ ਲੰਗਰਾਂ ਤੋਂ ਇਲਾਵਾ ਵੱਖ-ਵੱਖ ਪ੍ਰਕਾਰ ਦੇ ਭੰਡਾਰੇ ਸੰਗਤਾਂ ਨੂੰ ਛਕਾਏ ਜਾਂਦੇ ਹਨ ਅਤੇ ਇੱਕ ਫਰਵਰੀ ਤੱਕ ਪ੍ਰਭਾਤ ਫੇਰੀਆਂ ਜਾਰੀ ਰਹਿਣਗੀਆਂ | ਗੁਰੂ ਘਰ ਦੇ ਮੁੱਖ ਸੇਵਾਦਾਰ ਭਾਈ ਅਜੈ ਸਿੰਘ ਨੇ ਦੱਸਿਆ ਕਿ ਇੱਕ ਫਰਵਰੀ ਨੂੰ ਅਖੰਡ ਪਾਠ ਦੇ ਭੋਗ ਉਪਰੰਤ ਦੀਵਾਨ ਸਜਾਏ ਜਾਣਗੇ |
ਪਿਛਲੀ ਖ਼ਬਰ ਸਾਬਕਾ ਵਿਦਿਆਰਥੀ ਹਰਦੀਪ ਸਿੰਘ ਵਲੋਂ ਭੁੱਲਰ ਸਕੂਲ ਨੂੰ 5 ਪੱਖੇ ਭੇਟ ਅਗਲੀ ਖ਼ਬਰ ਜ਼ਿਲ੍ਹਾ ਜਲੰਧਰ 'ਚ 1 ਫਰਵਰੀ ਤੱਕ 'ਨੋ ਫਲਾਇੰਗ ਜ਼ੋਨ' ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।