24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਡੇਰਾ ਸੱਚਖੰਡ ਬੱਲਾਂ ਵਿਖੇ ਪ੍ਰਧਾਨ ਮੰਤਰੀ ਦੀ ਆਮਦ ਨੂੰ ਲੈ ਕੇ ਡੀ.ਜੀ.ਪੀ. ਵਲੋਂ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ

ਅਜੀਤ ਡੈਸਕ 01-02-2026

ਕਿਸ਼ਨਗੜ੍ਹ, 31 ਜਨਵਰੀ (ਹੁਸਨ ਲਾਲ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਡੇਰਾ ਸੰਤ ਸਰਵਣ ਦਾਸ ਸੱਚਖੰਡ ਬੱਲਾਂ ਵਿਖੇ ਪਹੁੰਚ ਰਹੇ ਹਨ | ਉਨ੍ਹਾਂ ਦੇ ਦੌਰੇ ਨੂੰ ਲੈ ਕੇ ਸੁਰੱਖਿਆ ਪ੍ਰਬੰਧਾਂ ਨੂੰ ਸਖ਼ਤ ਕਰ ਦਿੱਤਾ ਗਿਆ ਹੈ | ਇਸ ਸੰਬੰਧੀ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਖ਼ੁਦ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡੇਰਾ ਸੱਚਖੰਡ ਬੱਲਾਂ ਵਿਖੇ ਵਿਸ਼ੇਸ਼ ਤੌਰ 'ਤੇ ਪਹੁੰਚੇ ਅਤੇ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ | ਡੀ.ਜੀ.ਪੀ. ਗੌਰਵ ਯਾਦਵ ਵੱਲੋਂ ਡੇਰਾ ਸੱਚਖੰਡ ਬੱਲਾਂ ਕੰਪਲੈਕਸ ਤੇ ਉਸ ਦੇ ਆਲੇ ਦੁਆਲੇ ਦੇ ਖੇਤਰ ਵਿਚ ਵਾਧੂ ਪੁਲਿਸ ਫੋਰਸ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਗਏ | ਭੀੜ ਪ੍ਰਬੰਧਨ, ਪਾਰਕਿੰਗ ਤੇ ਆਮ ਲੋਕਾਂ ਦੀ ਆਵਾਜਾਈ ਨੂੰ ਲੈ ਕੇ ਵਿਸਤਾਰ ਪੂਰਵਕ ਰੂਪ ਰੇਖਾ ਤਿਆਰ ਕੀਤੀ ਗਈ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਡੇਰਾ ਸੱਚਖੰਡ ਬੱਲਾਂ ਫੇਰੀ ਨੂੰ ਲੈ ਕੇ ਡੇਰੇ ਤੇ ਉਸ ਦੇ ਆਲੇ ਦੁਆਲੇ ਦੇ ਇਲਾਕੇ ਨੂੰ ਪੂਰੀ ਤਰ੍ਹਾਂ ਪੁਲਿਸ ਛਾਉਣੀ ਵਿਚ ਤਬਦੀਲ ਕਰ ਦਿੱਤਾ ਗਿਆ ਹੈ | ਡੇਰੇ ਦੇ ਮੇਨ ਗੇਟ ਤੋਂ ਡੇਰੇ ਅੰਦਰ ਜਾਣ ਲਈ ਐਂਟਰੀ ਵੀ ਬੰਦ ਕਰ ਦਿੱਤੀ ਗਈ ਹੈ | ਤਿਆਰੀਆਂ ਪੂਰੀ ਤਰ੍ਹਾਂ ਮੁਕੰਮਲ ਹੋ ਚੁੱਕੀਆਂ ਹਨ |

ਪਿਛਲੀ ਖ਼ਬਰ ਐੱਚ.ਪੀ.ਐੱਲ. ਕੰਪਨੀ ਇਸ ਮਹੀਨੇ ਸ਼ੁਰੂ ਕਰੇਗੀ 30 ਹਜ਼ਾਰ ਲਾਈਟਾਂ ਦੀ ਸੰਭਾਲ ਦਾ ਕੰਮ <br/> ਅਗਲੀ ਖ਼ਬਰ ਪ੍ਰਧਾਨ ਮੰਤਰੀ ਦੇ ਦੌਰੇ ਤੋਂ ਪਹਿਲਾਂ ਜਲੰਧਰ ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।