19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਨਿਗਮ ਨੇ ਸੰਜੇ ਗਾਂਧੀ ਨਗਰ 'ਚ ਬਕਾਇਆ ਵਸੂਲੀ ਲਈ ਚਲਾਈ ਵਿਸ਼ੇਸ਼ ਮੁਹਿੰਮ ਡਿਫਾਲਟਰਾਂ ਦੇ ਕੱਟੇ ਪਾਣੀ ਦੇ ਕੁਨੈਕਸ਼ਨ

ਅਜੀਤ ਡੈਸਕ 03-02-2026
ਜਲੰਧਰ, 2 ਫਰਵਰੀ (ਸ਼ਿਵ)- ਨਗਰ ਨਿਗਮ ਜਲੰਧਰ ਵੱਲੋਂ ਸੰਜੇ ਗਾਂਧੀ ਨਗਰ ਇਲਾਕੇ ਵਿਚ ਬਕਾਇਆ ਵਸੂਲੀ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ | ਇਸ ਦੌਰਾਨ ਬਕਾਇਆ ਨਾ ਭਰਨ ਵਾਲੇ ਖਪਤਕਾਰਾਂ ਦੇ ਪਾਣੀ ਦੇ ਕੁਨੈੱਕਸ਼ਨ ਕੱਟਣ ਦੀ ਕਾਰਵਾਈ ਕੀਤੀ ਗਈ | ਇਹ ਕਾਰਵਾਈ ਮੇਅਰ ਸ੍ਰੀ ਵਨੀਤ ਧੀਰ, ਕਮਿਸ਼ਨਰ ਸੰਦੀਪ ਰਿਸ਼ੀ ਦੇ ਨਿਰਦੇਸ਼ਾਂ ਅਨੁਸਾਰ ਸੰਯੁਕਤ ਕਮਿਸ਼ਨਰ ਡਾ. ਸੁਮਨਦੀਪ ਕੌਰ ਦੀ ਦੇਖ-ਰੇਖ ਹੇਠ ਕੀਤੀ ਗਈ | ਇਸ ਮੁਹਿੰਮ ਵਿਚ ਅਸ਼ਵਨੀ ਗਿੱਲ, ਸੁਪਰਡੈਂਟ ਹਰਪ੍ਰੀਤ ਵਾਲੀਆ ਤੇ ਏਰੀਆ ਇੰਸਪੈਕਟਰ ਰਜਿੰਦਰ ਵਿਰਦੀ ਵੱਲੋਂ ਸਰਗਰਮ ਭੂਮਿਕਾ ਨਿਭਾਈ ਗਈ | ਕਾਰਵਾਈ ਦੌਰਾਨ ਮੌਕੇ 'ਤੇ ਬਕਾਇਆ ਰਕਮ ਅਦਾ ਕਰਨ ਵਾਲੇ ਲੋਕਾਂ ਤੋਂ ਕੁੱਲ 1 ਲੱਖ 66 ਹਜ਼ਾਰ ਦੀ ਵਸੂਲੀ ਕੀਤੀ ਗਈ | ਇਸ ਤੋਂ ਇਲਾਵਾ ਮੌਕੇ 'ਤੇ ਬਕਾਇਆ ਰਕਮ ਅਦਾ ਨਾ ਕਰਨ ਵਾਲੇ 4 ਲੋਕਾਂ ਦੇ ਪਾਣੀ ਦੇ ਕੁਨੈੱਕਸ਼ਨ ਕੱਟੇ ਗਏ | ਇਸੇ ਤਰ੍ਹਾਂ ਭਗਤ ਸਿੰਘ ਚੌਕ ਵਿਖੇ ਸਥਿਤ ਇੱਕ ਬੈਂਕ ਦਾ ਪਾਣੀ ਕੁਨੈੱਕਸ਼ਨ, ਇਮਾਰਤ ਦੇ ਮਾਲਕ ਵੱਲੋਂ ਸ਼ੁੱਕਰਵਾਰ ਨੂੰ ਬਕਾਇਆ ਰਕਮ ਜਮ੍ਹਾਂ ਕਰਵਾਏ ਜਾਣ ਉਪਰੰਤ ਮੁੜ ਬਹਾਲ ਕਰ ਦਿੱਤਾ ਗਿਆ |
ਪਿਛਲੀ ਖ਼ਬਰ ਪੁਲਿਸ ਨੇ ਕਿਸਾਨਾਂ ਨੂੰ ਨਹੀਂ ਕਰਨ ਦਿੱਤਾ ਜਲੰਧਰ-ਫਗਵਾੜਾ ਹਾਈਵੇ ਜਾਮ ਅਗਲੀ ਖ਼ਬਰ ਸਟਰੀਟ ਲਾਈਟਾਂ ਦੇ ਟੈਂਡਰਾਂ 'ਚ ਗੜਬੜੀ ਦੀ ਸ਼ੰਕਾ, ਸੀਨੀਅਰ ਡਿਪਟੀ ਮੇਅਰ ਨੇ ਟੈਂਡਰ ਖੋਲ੍ਹਣ 'ਤੇ ਲਗਾਈ ਰੋਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।