19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਏ <br/>

ਗੁਰਦੁਆਰਾ ਮਾਡਲ ਟਾਊਨ ਵਿਖੇ ਸਮਾਗਮ ਦੌਰਾਨ ਗਿਆਨੀ ਸੁਖਦੇਵ ਸਿੰਘ ਨੂੰ ਸਨਮਾਨਿਤ ਕਰਦੇ ਹੋਏ ਪ੍ਰਧਾਨ ਮਹਿੰਦਰਜੀਤ ਸਿੰਘ, ਜਸਪ੍ਰੀਤ ਸਿੰਘ ਸੇਠੀ ਤੇ ਕਵੰਲਜੀਤ ਸਿੰਘ ਕੋਛੜ | (ਸੱਜੇ) ਗੁਰਦੁਆਰਾ ਸੈਂਟਰਲ ਟਾਊਨ ਵਿਖੇ ਭਾਈ ਸੁਖਵੰਤ ਸਿੰਘ ਦੇ ਜਥੇ ਨੂੰ ਸਨਮਾਨਿਤ ਕਰਦੇ ਹੋਏ ਪ੍ਰਧਾਨ ਚਰਨਜੀਤ ਸਿੰਘ, ਪਰਮਿੰਦਰ ਸਿੰਘ ਡਿੰਪੀ ਤੇ ਰਜਿੰਦਰ ਸਿੰਘ ਬੇਦੀ | ਤਸਵੀਰਾਂ : ਮੁਨੀਸ਼ <br/> 03-02-2026
ਜਲੰਧਰ, 2 ਫਰਵਰੀ (ਹਰਵਿੰਦਰ ਸਿੰਘ ਫੁੱਲ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਉਤਸਵ ਬੜੀ ਸ਼ਰਧਾ ਭਾਵਨਾ ਤੇ ਸਤਿਕਾਰ ਨਾਲ ਮਨਾਇਆ ਗਿਆ | ਇਸ ਮੌਕੇ ਭਾਈ ਗੁਰਦੇਵ ਸਿੰਘ ਤੇ ਭਾਈ ਆਤਮਾ ਸਿੰਘ ਨੇ ਗੁਰਬਾਣੀ ਦੇ ਰਸਭਿੰਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਕਥਾਵਾਚਕ ਭਾਈ ਪਰਮਜੀਤ ਸਿੰਘ ਤੇ ਬੀਬੀ ਜਸਜੀਤ ਕੌਰ ਨੇ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ਸੰਬੰਧੀ ਵਿਚਾਰਾਂ ਕੀਤੀਆਂ | ਗਿਆਨੀ ਸੁਖਦੇਵ ਸਿੰਘ ਮੁੱਖ ਅਰਦਾਸੀਏ ਸ਼੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵੱਲੋਂ ਉਚੇਚੇ ਤੌਰ 'ਤੇ ਗੁਰੂ ਘਰ ਵਿਖੇ ਨਤਮਸਤਕ ਹੋਣ 'ਤੇ ਪ੍ਰਧਾਨ ਮਹਿੰਦਰਜੀਤ ਸਿੰਘ ਅਤੇ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਜਸਪ੍ਰੀਤ ਸਿੰਘ ਸੇਠੀ, ਕੰਵਲਜੀਤ ਸਿੰਘ ਕੋਛੜ, ਜੁਗਿੰਦਰ ਸਿੰਘ ਗੁੰਬਰ, ਪਰਮਿੰਦਰ ਸਿੰਘ, ਡਾ. ਐੱਚ.ਐੱਮ. ਹੁਰੀਆ, ਕੁਲਤਾਰਨ ਸਿੰਘ ਅਨੰਦ, ਐੱਚ.ਐੱਸ. ਭਸੀਨ, ਤੇਜਦੀਪ ਸਿੰਘ ਸੇਠੀ, ਗਗਨਦੀਪ ਸਿੰਘ ਸੇਠੀ ਤੇ ਸ਼ਹਿਰ ਦੇ ਹੋਰ ਪਤਵੰਤੇ ਸੱਜਣਾਂ ਨੇ ਗੁਰੂ ਘਰ ਵਿਖੇ ਆਪਣੀ ਹਾਜ਼ਰੀ ਲਗਵਾਈ | ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਸੈਂਟਰਲ ਟਾਊਨ ਵਿਖੇ ਵਿਸ਼ੇਸ਼ ਸਵੇਰ ਅਤੇ ਸ਼ਾਮ ਦੇ ਵਿਸ਼ੇਸ਼ ਦੀਵਾਨ ਸਜਾਏ ਗਏ ਜਿਨ੍ਹਾਂ ਵਿਚ ਭਾਈ ਸ਼ਨਬੀਰ ਸਿੰਘ, ਭਾਈ ਸੁਖਵੰਤ ਸਿੰਘ (ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ) ਦੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ, ਗਿਆਨੀ ਜਸਵੰਤ ਸਿੰਘ ਪ੍ਰਵਾਨਾਂ (ਸਾਬਕਾ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ), ਗਿਆਨੀ ਮਨਜੀਤ ਸਿੰਘ ਨੇ ਗੁਰਇਤਹਾਸ ਦੀ ਸਾਂਝ ਪਾਈ | ਸਟੇਜ ਸਕੱਤਰ ਦੀ ਸੇਵਾ ਜਨਰਲ ਸਕੱਤਰ ਪਰਮਿੰਦਰ ਸਿੰਘ ਡਿੰਪੀ ਨੇ ਨਿਭਾਈ | ਪ੍ਰਧਾਨ ਚਰਨਜੀਤ ਸਿੰਘ ਨੇ ਆਈ ਸੰਗਤ ਦਾ ਧੰਨਵਾਦ ਕੀਤਾ | ਇਸ ਮੌਕੇ ਜਤਿੰਦਰ ਸਿੰਘ ਖਾਲਸਾ, ਬਲਜੀਤ ਸਿੰਘ ਸੇਠੀ, ਰਜਿੰਦਰ ਸਿੰਘ ਬੇਦੀ, ਬਲਬੀਰ ਸਿੰਘ, ਰਵਿੰਦਰ ਸਿੰਘ ਰੀਹਲ, ਗੁਰਮਿੰਦਰ ਸਿੰਘ ਗੋਮਾ, ਸਰਦੂਲ ਸਿੰਘ ਕਾਨਪੁਰੀ, ਦਵਿੰਦਰ ਸਿੰਘ, ਮਨਵਿੰਦਰ ਸਿੰਘ ਸਹਿਗਲ, ਗੁਰਜੀਤ ਸਿੰਘ, ਸਰਬਜੀਤ ਸਿੰਘ, ਸੁਖਦੇਵ ਸਿੰਘ ਸਹਿਗਲ, ਜਸਵਿੰਦਰ ਸਿੰਘ, ਪਰਮਜੀਤ ਸਿੰਘ, ਹਰਜਿੰਦਰ ਸਿੰਘ, ਚਰਨਜੀਤ ਸਿੰਘ ਮੱਕੜ, ਅਮਰਜੀਤ ਸਿੰਘ ਬੰਟੀ, ਗੁਰਿੰਦਰ ਸਿੰਘ ਮਝੈਲ, ਹਰਵਿੰਦਰ ਸਿੰਘ ਸੱਗੂ, ਬਲਦੇਵ ਸਿੰਘ ਕੁੰਦੀ ਐਡਵੋਕੇਟ ਹਾਜ਼ਰ ਸਨ |

ਪਿਛਲੀ ਖ਼ਬਰ ਮੇਅਰ ਨੂੰ ਨਾਜਾਇਜ਼ ਫਲੈਕਸ ਬੋਰਡ ਹਟਵਾਉਣ ਲਈ ਮੰਗ ਪੱਤਰ ਦਿੱਤਾ ਅਗਲੀ ਖ਼ਬਰ ਲੋਹੀਆਂ 'ਚ ਦੂਜੇ ਦਿਨ ਵੀ ਗੁਟਕਾ ਸਾਹਿਬ ਦੇ ਅੰਗ ਮਿਲਣ ਨਾਲ ਸੰਗਤਾਂ 'ਚ ਭਾਰੀ ਰੋਸ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।