19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣ ਨਾਲ ਪੰਜਾਬ ਦੇ ਅਕਾਲੀ ਵਰਕਰਾਂ 'ਚ ਖੁਸ਼ੀ ਦੀ ਲਹਿਰ-ਰਾਣਾ <br/>

ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣ 'ਤੇ ਖੁਸ਼ੀ ਜ਼ਾਹਰ ਕਰਦੇ ਹੋਏ ਸੀਨੀਅਰ ਅਕਾਲੀ ਆਗੂ ਰਣਜੀਤ ਸਿੰਘ ਰਾਣਾ | ਨਾਲ ਸਤਿੰਦਰ ਸਿੰਘ ਪੀਤਾ, ਮਹਿੰਦਰ ਸਿੰਘ, ਦਲਜੀਤ ਸਿੰਘ ਤੇ ਹੋਰ | <br/> 03-02-2026
ਚੁਗਿੱਟੀ/ਜੰਡੂਸਿੰਘਾ, 2 ਫਰਵਰੀ (ਨਰਿੰਦਰ ਲਾਗੂ)-ਪੰਜਾਬ ਸਰਕਾਰ ਦੀ ਉਸ ਸਮੇਂ ਕਿਰਕਰੀ ਹੋ ਗਈ, ਜਦੋਂ ਦੇਸ਼ ਦੀ ਸੁਪਰੀਮ ਕੋਰਟ ਵਲੋਂ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਦੇ ਦਿੱਤੀ ਗਈ | ਇਸ ਗੱਲ ਨੂੰ ਲੈ ਕੇ ਪੰਜਾਬ ਦੇ ਤਮਾਮ ਅਕਾਲੀ ਵਰਕਰਾਂ 'ਚ ਖੁਸ਼ੀ ਦੀ ਲਹਿਰ ਬਣ ਗਈ ਹੈ | ਇਹ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਰਣਜੀਤ ਸਿੰਘ ਰਾਣਾ ਵਲੋਂ ਜਾਰੀ ਕੀਤੇ ਗਏ ਇੱਕ ਪ੍ਰੈਸ ਨੋਟ ਰਾਹੀਂ ਕੀਤਾ ਗਿਆ | ਇਸ ਦੌਰਾਨ ਉਨ੍ਹਾਂ ਨਾਲ ਹਾਜ਼ਰ ਸਤਿੰਦਰ ਸਿੰਘ ਪੀਤਾ ਪ੍ਰਧਾਨ ਬੀ.ਸੀ. ਵਿੰਗ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਜਨਤਾ ਵਿਚ ਆਪਣਾ ਭਰੋਸਾ ਗੁਆ ਚੁੱਕੀ ਹੈ | ਸੂਬਾ ਸਰਕਾਰ ਵਿਰੁੱਧ ਭੜਾਸ ਕੱਢਦਿਆਂ ਸ. ਰਾਣਾ ਨੇ ਆਖਿਆ ਕਿ ਸੂਬਾ ਸਰਕਾਰ ਪਹਿਲਾਂ ਤਾਂ ਸਰਕਾਰ ਵਿਰੁੱਧ ਅਵਾਜ਼ ਬੁਲੰਦ ਕਰਨ ਤੇ ਸੱਚ ਬੋਲਣ ਵਾਲਿਆਂ 'ਤੇ ਝੂਠੇ ਕੇਸ ਪਾਉਂਦੀ ਹੈ ਤੇ ਫਿਰ ਬਾਅਦ 'ਚ ਮੁਆਫ਼ੀ ਮੰਗ ਲੈਂਦੀ ਹੈ | ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਨੇ ਜ਼ਮਾਨਤ ਦੇ ਕੇ ਪੰਜਾਬ ਦੇ ਲੋਕਾਂ ਨੂੰ ਬਹੁਤ ਵੱਡਾ ਇਨਸਾਫ਼ ਦਿੱਤਾ ਹੈ | ਇਸ ਨਾਲ ਸੱਚ ਦੀ ਜਿੱਤ ਹੋਈ ਹੈ | ਇਸ ਮੌਕੇ ਮਹਿੰਦਰ ਸਿੰਘ ਜੰਬਾ, ਜਗਜੀਤ ਸਿੰਘ ਖ਼ਾਲਸਾ, ਫੁੰਮਣ ਸਿੰਘ, ਬਹਾਦਰ ਸਿੰਘ, ਰਣਵੀਰ ਸਿੰਘ ਬੱਲ, ਕੁਲਦੀਪ ਸਿੰਘ ਸੋਨੂੰ, ਜੋਗਿੰਦਰ ਸਿੰਘ ਜੰਬਾ, ਦਲਜੀਤ ਸਿੰਘ, ਮਹਿੰਦਰ ਸਿੰਘ, ਅਰਵਿੰਦ ਸਿੰਘ ਬੇਦੀ, ਪ੍ਰਮਿੰਦਰ ਸਿੰਘ ਭਾਟੀਆ, ਪ੍ਰਦੀਪ ਸਿੰਘ, ਪ੍ਰਮਿੰਦਰ ਸਿੰਘ ਬਬਲੂ, ਅਰਜਨ ਸਿੰਘ, ਤਲਵਿੰਦਰ ਸਿੰਘ ਬੇਦੀ, ਸੁਰਿੰਦਰ ਸਿੰਘ ਰਾਜ, ਲਾਲ ਚੰਦ, ਜਸਵੀਰ ਸਿੰਘ ਬੱਬੂ, ਹਰਭਜਨ ਸਿੰਘ, ਤਜਿੰਦਰ ਸਿੰਘ ਰਿੰਕਾ, ਬਹਾਦਰ ਸਿੰਘ, ਪ੍ਰਦੀਪ ਸਿੰਘ, ਉਂਕਾਰ ਸਿੰਘ ਤੇ ਜਸਪਾਲ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਕਰਿਆਨੇ ਦੀ ਦੁਕਾਨ 'ਚੋਂ ਨਕਦੀ ਤੇ ਸਾਮਾਨ ਚੋਰੀ ਅਗਲੀ ਖ਼ਬਰ ਖੁੱਲੇ੍ਹ ਸੀਵਰੇਜ ਤੇ ਖੱਡੇ ਨੇ ਮਾਂ-ਪੁੱਤ ਨੂੰ ਕੀਤਾ ਲਹੂ-ਲੁਹਾਨ, ਠੇਕੇਦਾਰ ਦੀ ਲਾਪਰਵਾਹੀ ਫਿਰ ਬਣੀ ਹਾਦਸੇ ਦੀ ਵਜ੍ਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।