06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਗੁਰਦੁਆਰਾ ਸੰਤਗੜ੍ਹ ਹਰਖੋਵਾਲ ਵਿਖੇ ਮਹਾਂਪੁਰਖਾਂ ਦੀ ਬਰਸੀ ਸੰਬੰਧੀ ਕੀਰਤਨ ਦਰਬਾਰ ਤੇ ਗੁਰਮਤਿ ਸਮਾਗਮ ਕੱਲ੍ਹ ਤੋਂ

ਅਜੀਤ ਡੈਸਕ 07-03-2026
ਜਲੰਧਰ, 6 ਮਾਰਚ (ਹਰਵਿੰਦਰ ਸਿੰਘ ਫੁੱਲ)-ਗੁਰਦੁਆਰਾ ਡੇਰਾ ਸੰਤਗੜ੍ਹ ਹਰਖੋਵਾਲ ਕਪੂਰਥਲਾ ਰੋਡ ਜਲੰਧਰ ਵਿਖੇ ਸੰਤ ਮਹਿੰਦਰ ਸਿੰਘ ਦੀ 42ਵੀਂ ਤੇ ਸੰਤ ਬਾਬਾ ਦੀਦਾਰ ਸਿੰਘ ਹਰਖੋਵਾਲ ਵਾਲਿਆਂ ਦੀ 7ਵੀਂ ਸਾਲਾਨਾ ਮਿੱਠੀ ਯਾਦ ਮਨਾਉਣ ਸੰਬੰਧੀ ਲੜੀਵਾਰ ਸਮਾਗਮ 8 ਮਾਰਚ ਤੋਂ ਸ਼ੁਰੂ ਹੋ ਰਹੇ ਹਨ | ਗੁਰਦੁਆਰਾ ਡੇਰਾ ਸੰਤਗੜ ਅਤੇ ਹਰਖੋਵਾਲ ਸੰਪ੍ਰਦਾਇ ਦੇ ਮੌਜੂਦਾ ਮੁੱਖੀ ਸੰਤ ਬਾਬਾ ਭਗਵਾਨ ਸਿੰਘ ਦੀ ਜਾਣਕਾਰੀ ਅਨੁਸਾਰ 8 ਮਾਰਚ ਨੂੰ ਸ਼ਾਮ 6 ਵਜੋਂ ਤੋਂ ਰਾਤ 10 ਵਜੇ ਤੱਕ ਮਹਾਨ ਕੀਰਤਨ ਦਰਬਾਰ ਹੋਵੇਗਾ, ਜਿਸ ਵਿਚ ਪੰਥ ਦੇ ਮਹਾਨ ਕੀਰਤਨੀਏ ਭਾਈ ਗੁਰਸ਼ਰਨ ਸਿੰਘ ਲੁਧਿਆਣੇ ਵਾਲੇ, ਭਾਈ ਦਿਲਬਾਗ ਸਿੰਘ ਗੁਰਦਾਸਪੁਰੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਬੀਬੀ ਬਲਜਿੰਦਰ ਕੌਰ ਖਡੂਰ ਸਾਹਿਬ, ਭਾਈ ਅੰਮਿ੍ਤਪਾਲ ਸਿੰਘ ਹਜ਼ੂਰੀ ਰਾਗੀ ਤੇ ਭਾਈ ਲਵਪ੍ਰੀਤ ਸਿੰਘ ਹਜ਼ੂਰੀ ਕਥਾਵਾਚਕ ਗੁਰਦੁਆਰਾ ਸਾਹਿਬ ਦੇ ਜੱਥਿਆਂ ਵਲੋਂ ਗੁਰਬਾਣੀ ਕੀਰਤਨ ਅਤੇ ਕਥਾ ਵਿਚਾਰਾਂ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ | ਇਨ੍ਹਾਂ ਤੋਂ ਇਲਾਵਾ ਗੁਰੂ ਕਿ੍ਪਾ ਅਕੈਡਮੀ ਦੇ ਬੱਚੇ ਵੀ ਗੁਰਬਾਣੀ ਦੇ ਰਸਭਿੰਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ | 10 ਤੋਂ 12 ਮਾਰਚ ਤੱਕ ਨਿਰੰਤਰ 36 ਘੰਟੇ ਤੱਕ ਗੁਰਬਾਣੀ ਕੀਰਤਨ, ਕਥਾ ਵੀਚਾਰਾਂ, ਸੰਤ ਸਮਾਗਮ ਤੇ ਹੋਰ ਗੁਰਮਤਿ ਵਿਚਾਰਾਂ ਵੀ ਹੋਣਗੀਆਂ | 11 ਮਾਰਚ ਨੂੰ ਸਵੇਰੇ ਅੰਮਿ੍ਤ ਸੰਚਾਰ ਵੀ ਹੋਵੇਗਾ |
ਪਿਛਲੀ ਖ਼ਬਰ ਸੰਗਤਾਂ ਦੀ ਸੇਵਾ ਕਰਨਾ ਸਭ ਤੋਂ ਵੱਡਾ ਪਰਉਪਕਾਰ-ਸੰਤ ਬਾਬਾ ਨਿਹਾਲ ਸਿੰਘ <br/> ਅਗਲੀ ਖ਼ਬਰ ਰੈਲੀ ਨੂੰ ਲੈ ਕੇ ਟੀਟੂ ਦੇ ਦਫ਼ਤਰ ਵਿਚ ਹੋਈ ਮੀਟਿੰਗ ਵਿਚ ਰਿੰਕੂ, ਅਮਰੀ ਸਮੇਤ ਕਈ ਆਗੂ ਹੋਏ ਸ਼ਾਮਿਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।