05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਕਮਿਊਨਿਟੀ ਹੈਲਥ ਸੈਂਟਰ 'ਚ ਸਰਵਾਈਕਲ ਕੈਂਸਰ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ

ਅਜੀਤ ਡੈਸਕ 07-03-2026
ਗੁਰਾਇਆ, 6 ਮਾਰਚ (ਬਲਵਿੰਦਰ ਸਿੰਘ)-ਕਮਿਊਨਿਟੀ ਹੈਲਥ ਸੈਂਟਰ ਵਿਚ ਹਿਊਮਨ ਪੈਪੀਲੋਮਾ ਵਾਇਰਸ ਤੋਂ ਬਚਾਅ ਲਈ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਪਰਮਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐੱਚ. ਪੀ. ਵੀ. ਵੈਕਸੀਨ ਸਰਵਾਈਕਲ ਕੈਂਸਰ ਤੋਂ ਬਚਾਅ ਲਈ ਬਹੁਤ ਹੀ ਪ੍ਰਭਾਵਸ਼ਾਲੀ ਤੇ ਸੁਰੱਖਿਅਤ ਟੀਕਾ ਹੈ | ਉਨ੍ਹਾਂ ਕਿਹਾ ਕਿ ਇਹ ਟੀਕਾ ਪਿਛਲੇ ਲਗਪਗ 20 ਸਾਲਾਂ ਤੋਂ ਪ੍ਰਾਈਵੇਟ ਸੈਕਟਰ ਵਿਚ ਵਰਤਿਆ ਜਾ ਰਿਹਾ ਹੈ ਅਤੇ ਦੁਨੀਆ ਭਰ ਵਿਚ ਇਸ ਦੀ ਸੁਰੱਖਿਆ ਤੇ ਪ੍ਰਭਾਵਸ਼ੀਲਤਾ ਸਾਬਤ ਹੋ ਚੁੱਕੀ ਹੈ | ਪ੍ਰਾਈਵੇਟ ਸੈਕਟਰ ਵਿਚ ਇਹ ਕਾਫ਼ੀ ਮਹਿੰਗਾ ਟੀਕਾ ਹੈ ਜੋ ਕਿ ਹਰ ਕਿਸੇ ਦੀ ਪਹੁੰਚ ਵਿਚ ਨਹੀਂ ਹੈ | ਉਨ੍ਹਾਂ ਦੱਸਿਆ ਕਿ ਇਸ ਟੀਕੇ ਨਾਲ ਭਵਿੱਖ 'ਚ ਹੋਣ ਵਾਲੇ ਸਰਵਾਈਕਲ ਕੈਂਸਰ ਦੇ ਖ਼ਤਰੇ ਨੂੰ ਕਾਫੀ ਹੱਦ ਤੱਕ ਘਟਾਇਆ ਜਾ ਸਕਦਾ ਹੈ | ਸਰਕਾਰ ਵਲੋਂ ਹੁਣ ਇਹ ਟੀਕਾ ਸਰਕਾਰੀ ਸਿਹਤ ਸੰਸਥਾਵਾਂ 'ਚ ਮੁਫ਼ਤ ਉਪਲਬਧ ਕਰਵਾਇਆ ਜਾ ਰਿਹਾ ਹੈ ਤਾਂ ਜੋ ਜ਼ਿਆਦਾ ਲੜਕੀਆਂ ਨੂੰ ਇਸ ਬਿਮਾਰੀ ਤੋਂ ਸੁਰੱਖਿਆ ਮਿਲ ਸਕੇ | ਉਨ੍ਹਾਂ ਨੇ ਦੱਸਿਆ ਕਿ 14 ਸਾਲ ਦੀ ਉਮਰ ਤੱਕ ਦੀਆਂ ਉਹ ਲੜਕੀਆਂ ਜਿਨ੍ਹਾਂ ਨੇ ਹਾਲੇ 15 ਸਾਲ ਪੂਰੇ ਨਹੀਂ ਕੀਤੇ, ਉਹ ਇਸ ਟੀਕੇ ਲਈ ਯੋਗ ਹਨ ਅਤੇ ਉਨ੍ਹਾਂ ਨੂੰ ਇਹ ਵੈਕਸੀਨ ਸਰਕਾਰੀ ਸਿਹਤ ਕੇਂਦਰਾਂ ਵਿਚ ਮੁਫ਼ਤ ਲਗਾਈ ਜਾਵੇਗੀ |
ਪਿਛਲੀ ਖ਼ਬਰ ਬੀ. ਡੀ. ਪੀ. ਓ. ਰੁੜਕਾ ਕਲਾਂ ਵਿਖੇ ਮਹਿਲਾ ਦਿਵਸ ਮਨਾਇਆ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਕਰਤਾਰਪੁਰ ਦੇ 10 ਸਰਕਲ ਪ੍ਰਧਾਨਾਂ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।