ਜਲੰਧਰ, 25 ਮਾਰਚ (ਚੰਦੀਪ ਭੱਲਾ)- ਵਧੀਕ ਜਿਲ੍ਹਾ ਅਤੇ ਸੈਸ਼ਨ ਜੱਜ ਰਜਨੀ ਛੋਕਰਾ ਦੀ ਅਦਾਲਤ ਨੇ ਮਲਟੀਪਰਪਜ਼ ਕੋ-ਆਪ੍ਰੇਟਿਵ ਸੁਸਾਇਟੀ ਪਿੰਡ ਉੱਚਾ ਨਾਲ ਕਰੋੜਾਂ ਰੁਪਏ ਦੀ ਧੋਖਾਧੜੀ ਦੇ ਮਾਮਲੇ 'ਚ ਦੋਸ਼ ਸਾਬਤ ਨਾ ਹੋਣ 'ਤੇ ਸਤਪਾਲ ਸੈਕਟਰੀ ਪੁੱਤਰ ਜੀਤ ਰਾਮ ਵਾਸੀ ਮੁਹੱਦੀਪੁਰ ਅਰਾਈਆਂ, ਜਲੰਧਰ ਅਤੇ ਰਾਜ ਕੁਮਾਰ ਸੇਲਜ਼ਮੈਨ ਪੁੱਤਰ ਸਵਰਨ ਦਾਸ ਵਾਸੀ ਮੁਹੱਦੀਪੁਰ ਜਲੰਧਰ, ਸੁਰੇਸ਼ ਕੁਮਾਰ ਆਡਿਟ ਇੰਸਪੈਕਟਰ ਸਹਿਕਾਰੀ ਸਭਾਵਾਂ ਜਲੰਧਰ ਪੁੱਤਰ ਗੁਰਦੇਵ ਚੰਦ ਵਾਸੀ ਨਿਜਾਤਮ ਨਗਰ ਜਲੰਧਰ ਨੂੰ ਬਰੀ ਕਰ ਦੇਣ ਦਾ ਹੁਕਮ ਦਿੱਤਾ ਹੈ¢ ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਤਪਾਲ ਦੇ ਵਕੀਲ ਮਨਦੀਪ ਸਿੰਘ ਸਚਦੇਵਾ ਤੇ ਮੇਹਰ ਸਚਦੇਵਾ ਨੇ ਦੱਸਿਆ ਕਿ ਇਸ ਮਾਮਲੇ ਵਿੱਚ 2 ਮਈ 2020 ਨੂੰ ਥਾਣਾ ਪਤਾਰਾ ਦੀ ਪੁਲਸ ਨੇ ਗੁਰਵਿੰਦਰਜੀਤ ਸਿੰਘ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਜਲੰਧਰ ਦੀ ਸ਼ਿਕਾਇਤ 'ਤੇ ਇਨ੍ਹਾਂ ਤਿੰਨਾਂ ਖਿਲਾਫ ਮਲਟੀਪਰਪਜ਼ ਸਹਿਕਾਰੀ ਸਭਾ ਸੁਸਾਇਟੀ ਨਾਲ ਕਰੋੜਾਂ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ 'ਚ ਧਾਰਾ 20,419, 465,467,468,471,409,120,ਬੀ ਅਤੇ 13 ਕੁਰੱਪਸ਼ਨ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ ¢