ਜਲੰਧਰ, 25 ਮਾਰਚ (ਜਸਪਾਲ ਸਿੰਘ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਇੰਚਾਰਜ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਅੱਜ ਇੱਥੇ ਚਾਰ ਜ਼ਿਲਿ੍ਹਆਂ ਦੇ ਬਲਾਕ ਕੋਆਰਡੀਨੇਟਰਾਂ ਦੇ ਸਿਖਲਾਈ ਪ੍ਰੋਗਰਾਮ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨਸ਼ਿਆਂ ਖਿਲਾਫ਼ ਵਿਆਪਕ ਜੰਗ ਹੈ ਤੇ ਪੰਜਾਬ ਸਰਕਾਰ ਸੂਬੇ ਵਿਚੋਂ ਨਸ਼ਿਆਂ ਨੂੰ ਖਤਮ ਕਰਨ ਲਈ ਪੂਰੀ ਤਰ੍ਹਾਂ ਨਾਲ ਵਚਨਬੱਧ ਹੈ | ਇਸ ਮੌਕੇ ਉਨ੍ਹਾਂ ਸੂਬੇ ਦੇ ਲੋਕਾਂ ਨੂੰ ਨਸ਼ਿਆਂ ਖਿਲਾਫ਼ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਪਿੰਡਾਂ ਅਤੇ ਵਾਰਡਾਂ ਵਿੱਚ ਜਾ ਕੇ ਨਸ਼ਾ ਵੇਚਣ ਵਾਲਿਆਂ ਬਾਰੇ ਜਾਣਕਾਰੀ ਪੁਲਿਸ ਨੂੰ ਦਿੱਤੀ ਜਾਵੇ, ਤਾਂ ਜੋ ਨਸ਼ਾ ਤਸਕਰਾਂ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਯਕੀਨੀ ਬਣਾਈ ਜਾ ਸਕੇ ¢ ਸ੍ਰੀ ਸਿਸੋਦੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਦੂਰਅੰਦੇਸ਼ੀ ਸੋਚ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਨਸ਼ਿਆਂ ਖਿਲਾਫ਼ ਵੱਡੀ ਪੱਧਰ 'ਤੇ ਜੰਗ ਲੜੀ ਜਾ ਰਹੀ ਹੈ ਤੇ ਇਸ ਸਮੇਂ ਜਿੱਥੇ ਨਸ਼ਿਆਂ 'ਤੇ ਨਿਰਭਰ ਵਿਅਕਤੀਆਂ ਨੂੰ ਨਸ਼ੇ ਤੋਂ ਮੁਕਤ ਕੀਤਾ ਜਾ ਰਿਹਾ ਹੈ, ਉਥੇ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਨੂੰ ਜੇਲ੍ਹਾਂ ਵਿੱਚ ਡੱਕਿਆ ਜਾ ਰਿਹਾ ਹੈ ¢ ਉਨ੍ਹਾਂ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਤਸਕਰਾਂ ਦੀਆਂ ਪ੍ਰਾਪਰਟੀਆਂ 'ਤੇ ਬੁਲਡੋਜ਼ਰ ਵੀ ਚਲਾਏ ਜਾ ਰਹੇ ਹਨ, ਤਾਂ ਜੋ ਭਵਿੱਖ ਵਿੱਚ ਕੋਈ ਵੀ ਨਸ਼ਾ ਤਸਕਰ ਅਜਿਹਾ ਕੰਮ ਕਰਨ ਦੀ ਹਿੰਮਤ ਨਾ ਕਰ ਸਕੇ | ਉਨ੍ਹਾਂ ਬਲਾਕ ਕੋਆਰਡੀਨੇਟਰਾਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੂੰ ਇਕ ਐਕਸ਼ਨ ਨਾ ਮੰਨਿਆ ਜਾਵੇ ਬਲਕਿ ਇਸ ਮੁਹਿੰਮ ਨੂੰ ਇਕ ਯੁੱਧ ਦੀ ਤਰ੍ਹਾਂ ਲਿਆ ਜਾਵੇ ਅਤੇ ਪੰਜਾਬ ਨੂੰ 'ਰੰਗਲਾ ਪੰਜਾਬ' ਬਣਾਉਣ ਲਈ ਇਸ ਯੁੱਧ ਨੂੰ ਜਿੱਤਣ ਲਈ ਬਣਦਾ ਯੋਗਦਾਨ ਪਾਇਆ ਜਾਵੇ ¢ ਇਸ ਮੌਕੇ ਉਨ੍ਹਾਂ ਹਲਕਾ ਵਿਧਾਇਕਾਂ ਅਤੇ ਹਲਕਾ ਇੰਚਾਰਜਾਂ ਨੂੰ ਵੀ ਕਿਹਾ ਕਿ ਉਹ ਜ਼ਮੀਨੀ ਪੱਧਰ 'ਤੇ ਖੁਦ ਇਸ ਯੁੱਧ ਲਈ ਮੈਦਾਨ ਵਿੱਚ ਨਿਤਰਣ ਅਤੇ ਬਲਾਕ ਕੋਆਰਡੀਨੇਟਰਾਂ ਵਲੋਂ ਕੀਤੀ ਜਾ ਰਹੀ ਕਾਰਵਾਈ ਦੀ ਬਾਰੀਕੀ ਨਾਲ ਨਿਗਰਾਨੀ ਕਰਨ ¢ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਨਸ਼ਾ ਤਸਕਰਾਂ ਖਿਲਾਫ਼ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ | ਇਸ ਤੋਂ ਪਹਿਲਾਂ ਨਸ਼ਾ ਮੁਕਤੀ ਮੋਰਚਾ ਦੋਆਬਾ ਜ਼ੋਨ ਦੇ ਕੋਆਰਡੀਨੇਟਰ ਨਯਨ ਛਾਬੜਾ ਵਲੋਂ ਕਰਵਾਏ ਬਲਾਕ ਕੋਆਰਡੀਨੇਟਰਾਂ ਦੇ ਸਿਖਲਾਈ ਸੈਸ਼ਨ ਦੌਰਾਨ ਕਈ ਬਲਾਕ ਕੋਆਰਡੀਨੇਟਰ ਆਨਲਾਈਨ ਵੀ ਜੁੜੇ ਹੋਏ ਸਨ ¢ ਇਸ ਮੌਕੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ, ਵਿਧਾਇਕ ਹਲਕਾ ਕਰਤਾਰਪੁਰ ਬਲਕਾਰ ਸਿੰਘ, ਵਿਧਾਇਕ ਨਕੋਦਰ ਇੰਦਰਜੀਤ ਕÏਰ ਮਾਨ, ਵਿਧਾਇਕ ਟਾਂਡਾ ਜਸਬੀਰ ਸਿੰਘ ਰਾਜਾ ਗਿੱਲ, ਵਿਧਾਇਕ ਹੁਸ਼ਿਆਰਪੁਰ ਬ੍ਰਮ ਸ਼ੰਕਰ ਜਿੰਪਾ, ਵਿਧਾਇਕ ਚੱਬੇਵਾਲ ਡਾ. ਇਸ਼ਾਂਕ ਕੁਮਾਰ, ਵਿਧਾਇਕ ਦਸੂਹਾ ਕਰਮਬੀਰ ਸਿੰਘ ਘੁੰਮਣ ਅਤੇ ਵਿਧਾਇਕ ਬੰਗਾ ਡਾ. ਸੁਖਵਿੰਦਰ ਕੁਮਾਰ ਸੁੱਖੀ, ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਪਵਨ ਕੁਮਾਰ ਟੀਨੂੰ, ਅੰਮਿ੍ਤਪਾਲ ਸਿੰਘ, ਰਮਣੀਕ ਸਿੰਘ ਰੰਧਾਵਾ, ਪਿ੍ੰ. ਪ੍ਰੇਮ ਕੁਮਾਰ, ਰਾਜਵਿੰਦਰ ਕÏਰ ਥਿਆੜਾ, ਨਿਤਿਨ ਕੋਹਲੀ, ਦਿਨੇਸ਼ ਢੱਲ, ਹਰਜੀ ਮਾਨ ਹਲਕਾ ਇੰਚਾਰਜ ਫ਼ਗਵਾੜਾ ਤੇ ਨਸ਼ਾ ਮੁਕਤੀ ਮੋਰਚਾ ਦੋਆਬਾ ਜ਼ੋਨ ਦੇ ਵਾਈਸ ਕੋਆਰਡੀਨੇਟਰ ਅਤਿਨ ਅਗਨੀਹੋਤਰੀ ਤੋਂ ਇਲਾਵਾ ਜਲੰਧਰ, ਕਪੂਰਥਲਾ, ਸ਼ਹੀਦ ਭਗਤ ਸਿੰਘ ਨਗਰ ਅਤੇ ਹੁਸ਼ਿਆਰਪੁਰ ਦੇ ਹਲਕਾ ਇੰਚਾਰਜ ਅਤੇ ਬਲਾਕ ਕੋਆਰਡੀਨੇਟਰ ਵੀ ਮੌਜੂਦ ਸਨ |