25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-03-2026

ਸ੍ਰੀ ਰਾਮ ਨੌਮੀ ਸ਼ੋਭਾ ਯਾਤਰਾ 'ਚ ਵੱਡੀ ਗਿਣਤੀ 'ਚ ਸ਼ਾਮਿਲ ਹੋਏ ਲੋਕ

ਅਜੀਤ ਡੈਸਕ 26-03-2026
ਜਲੰਧਰ, 25 ਮਾਰਚ (ਸ਼ੈਲੀ)- ਸਿੱਧ ਸ਼ਕਤੀ ਪੀਠ ਸ੍ਰੀ ਦੇਵੀ ਤਾਲਾਬ ਮੰਦਰ ਤੋਂ ਕੱਢੀ ਗਈ ਵਿਸ਼ਾਲ ਸ੍ਰੀ ਰਾਮ ਨੌਮੀ ਸ਼ੋਭਾ ਯਾਤਰਾ 'ਚ ਅੱਜ ਵੱਡੀ ਗਿਣਤੀ ਵਿਚ ਲੋਕ ਸ਼ਾਮਿਲ ਹੋਏ | ਅੱਜ ਜਲੰਧਰ ਸ਼ਹਿਰ ਅਯੁੱਧਿਆ ਨਗਰੀ ਬਣਿਆ ਨਜ਼ਰ ਆਇਆ | ਸ਼ਹਿਰ ਜੈ ਸ੍ਰੀ ਰਾਮ ਦੇ ਜੈਕਾਰਿਆਂ ਨਾਲ ਗੰੂਜ ਉੱਠਿਆ | ਪਵਿੱਤਰ ਜੋਤ ਦੀ ਅਗਵਾਈ 'ਚ ਸ੍ਰੀ ਰਾਮ ਨੌਮੀ ਸ਼ੋਭਾ ਯਾਤਰਾ ਸ਼ਹਿਰ ਦੇ ਅਲੱਗ-ਅਲੱਗ ਹਿੱਸਿਆਂ 'ਚੋਂ ਲੰਘਦੀ ਹੋਈ ਵਾਪਸ ਸ੍ਰੀ ਦੇਵੀ ਤਲਾਬ ਮੰਦਰ ਵਿਚ ਆਰਤੀ ਨਾਲ ਸਮਾਪਤ ਹੋਈ | ਸ਼ੋਭਾ ਯਾਤਰਾ ਵਿਚ ਸ੍ਰੀ ਦੇਵੀ ਤਾਲਾਬ ਮੰਦਰ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਦੈਨਿਕ ਸਵੇਰਾ ਦੇ ਮੱੁਖ ਸੰਪਾਦਕ ਸ੍ਰੀ ਸ਼ੀਤਲ ਵਿਜ ਤੇ ਕਮੇਟੀ ਦੇ ਹੋਰ ਆਗੂਆਂ ਦਾ ਥਾਂ-ਥਾਂ ਭਰਵਾਂ ਸਵਾਗਤ ਕੀਤਾ ਗਿਆ | ਸ਼ੋਭਾ ਯਾਤਰਾ ਵਿਚ ਵੱਖ-ਵੱਖ ਸੰਗਠਨਾਂ ਦੇ ਆਗੂ ਅਤੇ ਸਮਰਥਕ ਸ਼ਾਮਿਲ ਹੋਏ, ਜਿਨ੍ਹਾਂ ਨੂੰ ਸ਼ੋਭਾ ਯਾਤਰਾ ਦੌਰਾਨ ਸਨਮਾਨਿਤ ਕੀਤਾ ਗਿਆ | ਸ਼ੋਭਾ ਯਾਤਰਾ ਦੌਰਾਨ ਵੱਖ-ਵੱਖ ਮੰਦਰ ਕਮੇਟੀਆਂ ਦੁਆਰਾ ਵੱਡੀ ਗਿਣਤੀ ਵਿਚ ਝਾਕੀਆਂ ਪ੍ਰਦਰਸ਼ਿਤ ਕੀਤੀਆਂ ਗਈਆਂ | ਇਨ੍ਹਾਂ ਝਾਕੀਆਂ ਵਿਚ ਭਗਵਾਨ ਰਾਮ ਪਰਿਵਾਰ, ਹਨੂਮਾਨ ਦੇ ਵੱਡੇ-ਵੱਡੇ ਸਰੂਪ ਸਮੇਤ ਹੋਰ ਵੀ ਸੁੰਦਰ ਝਾਕੀਆਂ ਸ਼ਾਮਿਲ ਸੀ , ਜਿਹੜੀਆਂ ਕਿ ਆਕਰਸ਼ਣ ਦਾ ਕੇਂਦਰ ਬਣੀਆਂ ਹੋਈਆਂ ਸੀ | ਸ਼ੋਭਾ ਯਾਤਰਾ ਰੂਟ 'ਤੇ ਵੱਡੀ ਗਿਣਤੀ ਵਿਚ ਧਾਰਮਿਕ ਅਤੇ ਸਮਾਜ ਸੇਵੀ ਸੰਗਠਨਾਂ ਦੁਆਰਾ ਆਪਣੀਆਂ-ਆਪਣੀਆਂ ਸਟੇਜਾਂ ਅਤੇ ਲੰਗਰ ਵੀ ਲਗਾਏ ਗਏ ਸਨ | ਸ਼ਰਧਾਲੂਆਂ ਲਈ ਇਨ੍ਹਾਂ ਲੰਗਰਾਂ ਵਿਚ ਵੱਖ-ਵੱਖ ਤਰ੍ਹਾਂ ਦੇ ਪਕਵਾਨ ਗਏ | ਇਸ ਸ਼ੋਭਾ ਯਾਤਰਾ 'ਚ ਬ੍ਰਹਮ ਕੁਮਾਰੀ ਈਸ਼ਵਰੀਏ ਵਿਸ਼ਵ ਵਿਦਿਆਲਿਆ ਆਦਰਸ਼ ਨਗਰ ਦੇ ਬ੍ਰਹਮ ਕੁਮਾਰੀ ਭੈਣ ਭਰਾਵਾਂ ਨੇ ਵੀ ਹਿੱਸਾ ਲਿਆ | ਇਸ ਮੌਕੇ ਸ੍ਰੀ ਦੇਵੀ ਤਲਾਬ ਮੰਦਰ ਪ੍ਰਬੰਧਨ ਕਮੇਟੀ ਦੇ ਜਨਰਲ ਸਕੱਤਰ ਰਾਜੇਸ਼ ਵਿਜ, ਪਵਿੰਦਰ ਬਹਿਲ, ਬਲਦੇਵ ਆਨੰਦ, ਭੂਸ਼ਨ ਕੋਹਲੀ ਅਤੇ ਹੋਰ ਲੋਕ ਵੀ ਵੱਡੀ ਗਿਣਤੀ ਵਿਚ ਮੌਜੂਦ ਸਨ | ਸ਼ੋਭਾ ਯਾਤਰਾ ਪਵਿੱਤਰ ਜੋਤ ਜਗਾ ਕੇ ਸ੍ਰੀ ਰਾਮ ਜੀ ਦੇ ਜੈਕਾਰਿਆਂ ਵਿਚ ਮੰਦਿਰ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਤੋਂ ਹੁੰਦੀ ਹੋਈ ਵਾਪਸ ਸ੍ਰੀ ਦੇਵੀ ਤਾਲਾਬ ਮੰਦਿਰ ਪਹੁੰਚ ਕੇ ਸਮਾਪਤ ਹੋਈ | ਸ਼ੋਭਾ ਯਾਤਰਾ ਮੌਕੇ ਨਾ ਸਿਰਫ਼ ਸ਼ਹਿਰ ਨੂੰ ਸਜਾਇਆ ਗਿਆ ਸੀ ਸਗੋਂ ਥਾਂ-ਥਾਂ ਲੰਗਰ ਵੀ ਲਗਾਏ ਗਏ | ਇਸ ਮੌਕੇ ਸਮਾਰੋਹ ਦੌਰਾਨ ਆਈਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਮੰਦਿਰ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਰਾਜੇਸ਼ ਵਿਜ, ਪਵਿੰਦਰ ਬਹਿਲ, ਬਲਦੇਵ ਅਨੰਦ, ਭੂਸ਼ਨ ਕੋਹਲੀ ਅਤੇ ਹੋਰ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਪਤਨੀ ਨੂੰ ਦਾਜ ਲਈ ਤੰਗ-ਪ੍ਰੇਸ਼ਾਨ ਕਰਨ ਦੇ ਮਾਮਲੇ 'ਚ ਪਤੀ ਬਰੀ ਅਗਲੀ ਖ਼ਬਰ ਨਸ਼ਿਆਂ ਖ਼ਿਲਾਫ਼ ਵਿਆਪਕ ਜੰਗ ਹੈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ-ਸਿਸੋਦੀਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।