25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-03-2026

ਪਤਨੀ ਨੂੰ ਦਾਜ ਲਈ ਤੰਗ-ਪ੍ਰੇਸ਼ਾਨ ਕਰਨ ਦੇ ਮਾਮਲੇ 'ਚ ਪਤੀ ਬਰੀ

ਅਜੀਤ ਡੈਸਕ 26-03-2026
ਜਲੰਧਰ, 25 ਮਾਰਚ (ਚੰਦੀਪ ਭੱਲਾ)-ਜੇ.ਐਮ.ਆਈ.ਸੀ ਭਾਵਨਾ ਭਾਰਤੀ ਦੀ ਅਦਾਲਤ ਨੇ ਦਾਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਮਾਮਲੇ 'ਚ ਦੋਸ਼ ਸਾਬਤ ਨਾ ਹੋਣ 'ਤੇ ਪੁਨੀਤ ਕਨੌਜੀਆ ਪੁੱਤਰ ਮਦਨ ਲਾਲ ਵਾਸੀ ਭਗਤ ਸਿੰਘ ਕਾਲੋਨੀ, ਜਲੰਧਰ ਨੂੰ ਬਰੀ ਕੀਤੇ ਜਾਣ ਦਾ ਹੁਕਮ ਦਿੱਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਉਕਤ ਦੇ ਵਕੀਲ ਚੰਦਨਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਮੁਅੱਕਲ ਦੇ ਖ਼ਿਲਾਫ਼ ਮਿਤੀ 5 ਜਨਵਰੀ 2021 ਨੂੰ ਮਹਿਲਾ ਥਾਣੇ ਵਿਖੇ ਉਸ ਦੀ ਪਤਨੀ ਮਮਤਾ ਦੀ ਸ਼ਿਕਾਇਤ 'ਤੇ ਧਾਰਾ 498-ਏ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ | ਸ਼ਿਕਾਇਤ ਕਰਤਾ ਨੇ ਆਪਣੇ ਪਤੀ ਖ਼ਿਲਾਫ਼ ਦੋਸ਼ ਲਗਾਇਆ ਸੀ ਕਿ ਉਸ ਦਾ ਪਤੀ ਉਸ ਨੂੰ ਦਾਜ ਲਈ ਤੰਗ ਪ੍ਰੇਸ਼ਾਨ ਕਰਦਾ ਸੀ ਤੇ ਨਾਲ ਹੀ ਇਹ ਵੀ ਕਹਿੰਦੇ ਸਨ ਕਿ ਉਨ੍ਹਾਂ 'ਤੇ ਕਰਜ਼ਾ ਚੱਲ ਰਿਹਾ ਹੈ ਤੇ ਇਸ ਲਈ ਉਹ ਆਪਣੇ ਪਰਿਵਾਰ ਕੋਲੋਂ 10 ਲੱਖ ਰੁਪਏ ਲੈ ਕੇ ਆਏ, ਪਰ ਨਾਲ ਹੀ ਉਸ ਨੇ ਆਪਣੇ ਪਤੀ ਨਾਲ ਸ਼ਰਤਾਂ ਨਾਲ ਰਹਿਣ ਤੋਂ ਵੀ ਇਨਕਾਰ ਨਹੀਂ ਕੀਤਾ | ਵਕੀਲ ਚੰਦਨਦੀਪ ਸਿੰਘ ਨੇ ਦੱਸਿਆ ਕਿ ਸ਼ਿਕਾਇਤ ਕਰਤਾ ਪੱਖ ਇਹ ਸਾਬਤ ਨਹੀਂ ਕਰ ਸਕਿਆ ਕਿ ਉਸ ਦੇ ਪਤੀ ਉਸ ਕੋਲੋਂ 10 ਲੱਖ ਰੁਪਏ ਦੀ ਮੰਗ ਕਰਦੇ ਸਨ | ਅੱਜ ਅਦਾਲਤ ਵਕੀਲ ਚੰਦਨਦੀਪ ਸਿੰਘ ਬਹਿਸ ਸੁਣੇ ਜਾਣ ਤੋਂ ਬਾਅਦ ਇਸ ਮਾਮਲੇ 'ਚ ਦੋਸ਼ ਸਾਬਤ ਨਾ ਹੋਣ 'ਤੇ ਪੁਨੀਤ ਨੂੰ ਬਰੀ ਕੀਤੇ ਜਾਣ ਦਾ ਹੁਕਮ ਦਿੱਤਾ ਹੈ |
ਪਿਛਲੀ ਖ਼ਬਰ ਚੈੱਕ ਬਾਊਾਸ ਦੇ ਦੋ ਕੇਸਾਂ 'ਚ ਕੈਦ ਅਗਲੀ ਖ਼ਬਰ ਸ੍ਰੀ ਰਾਮ ਨੌਮੀ ਸ਼ੋਭਾ ਯਾਤਰਾ 'ਚ ਵੱਡੀ ਗਿਣਤੀ 'ਚ ਸ਼ਾਮਿਲ ਹੋਏ ਲੋਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।