24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-03-2026

ਦੇਸ਼ ਭਗਤ ਯਾਦਗਾਰ ਕਮੇਟੀ ਵਲੋਂ ਵਿਸ਼ਵ ਰੰਗਮੰਚ ਦਿਵਸ ਸੰਬੰਧੀ ਸਮਾਗਮ ਭਲਕੇ

ਅਜੀਤ ਡੈਸਕ 26-03-2026
ਜਲੰਧਰ, 25 ਮਾਰਚ (ਜਸਪਾਲ ਸਿੰਘ)-ਉੱਤਰ ਪ੍ਰਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ 'ਚ 19 ਦਸੰਬਰ ਨੂੰ ਫਾਂਸੀ ਲੱਗਣ ਵਾਲੇ ਸ਼ਹੀਦ ਅਸ਼ਫ਼ਾਕ ਉਲਾ ਖਾਂ, ਸ਼ਹੀਦ ਰਾਮ ਪ੍ਰਸਾਦ ਬਿਸਮਿਲ ਅਤੇ ਸ਼ਹੀਦ ਠਾਕੁਰ ਰੌਸ਼ਨ ਸਿੰਘ ਦੀ ਯਾਦ 'ਚ ਸ਼ਾਹਜਹਾਂਪੁਰ ਯੂਪੀ ਦੇ ਪਾਰਕ 'ਚ ਲੱਗੇ ਬੁੱਤਾਂ ਨੂੰ ਤੋੜੇ ਜਾਣ ਦੀ ਦੇਸ਼ ਭਗਤ ਯਾਦਗਾਰ ਕਮੇਟੀ ਜਲੰਧਰ ਨੇ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ ਹੈ ¢ ਦੇਸ਼ ਭਗਤ ਯਾਦਗਾਰ ਕਮੇਟੀ ਦੇ ਪ੍ਰਧਾਨ ਕੁਲਵੰਤ ਸਿੰਘ ਸੰਧੂ, ਜਨਰਲ ਸਕੱਤਰ ਗੁਰਮੀਤ ਸਿੰਘ ਅਤੇ ਸੱਭਿਆਚਾਰਕ ਵਿੰਗ ਦੇ ਕਨਵੀਨਰ ਅਮੋਲਕ ਸਿੰਘ ਨੇ ਕਿਹਾ ਕਿ ਜਿਉਂ ਜਿਉਂ ਸਾਮਰਾਜੀ ਤਾਕਤਾਂ ਅਤੇ ਉਨ੍ਹਾਂ ਦੀਆਂ ਬਹੁ ਕੌਮੀ ਕੰਪਨੀਆਂ ਅਤੇ ਦੇਸੀ ਅਜਾਰੇਦਾਰ ਕੰਪਨੀਆਂ ਦਾ ਗਲਬਾ ਵਧਦਾ ਜਾ ਰਿਹਾ ਹੈ ਤਿਉਂ ਤਿਉਂ ਹਾਕਮਾਂ ਨੂੰ ਇਹ ਭੈਅ ਖਾਂਦਾ ਜਾ ਰਿਹਾ ਹੈ ਕਿ ਸਾਮਰਾਜੀ ਕੰਪਨੀਆਂ ਅਤੇ ਉਨ੍ਹਾਂ ਦੀ ਸੇਵਾ 'ਚ ਭੁਗਤ ਰਹੇ ਭਾਰਤੀ ਹਾਕਮਾਂ ਦੇ ਖਿਲਾਫ ਮੁਲਕ ਅੰਦਰ ਵਿਆਪਕ ਰੋਹ ਪੈਦਾ ਹੋਣ ਜਾ ਰਿਹਾ ਹੈ ਤੇ ਇਸ ਵਿਆਪਕ ਜਨਤਕ ਵਿਦਰੋਹ ਨੂੰ ਦੇਖਦੇ ਹੋਏ ਭਰੇ ਕਦਮ ਚੁੱਕੇ ਜਾ ਰਹੇ ਹਨ ¢ ਉਨ੍ਹਾਂ ਇਸ ਵਰਤਾਰੇ ਦੇ ਖ਼ਿਲਾਫ਼ ਉਠ ਖੜੇ ਹੋਣ ਲਈ ਸਮੂਹ ਇਨਕਲਾਬੀ ਤੇ ਜਮਹੂਰੀ ਲੋਕ ਪੱਖੀ ਸ਼ਕਤੀਆਂ ਨੂੰ ਇਕਜੁੱਟ ਹੋ ਕੇ ਆਵਾਜ਼ ਬੁਲੰਦ ਕਰਨ ਦਾ ਸੱਦਾ ਦਿੱਤਾ ਹੈ ¢ ਕਮੇਟੀ ਨੇ ਸਮੂਹ ਜੱਥੇਬੰਦੀਆਂ ਅਤੇ ਪਰਿਵਾਰਾਂ ਨੂੰ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ 27 ਮਾਰਚ ਨੂੰ ਮਨਾਏ ਜਾ ਰਹੇ ਵਿਸ਼ਵ ਰੰਗਮੰਚ ਦਿਹਾੜੇ ਮÏਕੇ ਪੁੱਜ ਕੇ ਕਾਕੋਰੀ ਕਾਂਡ ਦੇ ਸ਼ਹੀਦਾਂ ਦੇ ਬੁੱਤਾਂ ਨੂੰ ਤੋੜੇ ਜਾਣ ਖ਼ਿਲਾਫ਼ ਆਵਾਜ਼ ਉਠਾਉਣ ਲਈ ਸਿਰ ਜੋੜਨ ਦਾ ਸੱਦਾ ਦਿੱਤਾ ਹੈ ¢
ਪਿਛਲੀ ਖ਼ਬਰ ਸੁਸ਼ੀਲ ਰਿੰਕੂ ਦੀ ਮਾਤਾ ਹਸਪਤਾਲ ਦਾਖ਼ਲ ਅਗਲੀ ਖ਼ਬਰ ਜਲੰਧਰ ਦੇ ਪੁਲਾਂ 'ਤੇ ਮÏਤ ਦੇ ਖੁੱਲ੍ਹੇ ਜਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।