24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-03-2026

ਸੁਸ਼ੀਲ ਰਿੰਕੂ ਦੀ ਮਾਤਾ ਹਸਪਤਾਲ ਦਾਖ਼ਲ

ਅਜੀਤ ਡੈਸਕ 26-03-2026
ਜਲੰਧਰ, 25 ਮਾਰਚ (ਸ਼ਿਵ)-ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਜਲੰਧਰ ਦੇ ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਦੀ ਮਾਂ ਸ੍ਰੀਮਤੀ ਪੁਸ਼ਪਾ ਦੇਵੀ ਦੀ ਸਿਹਤ ਅਚਾਨਕ ਵਿਗੜ ਗਈ ਅਤੇ ਉਨ੍ਹਾਂ ਨੂੰ ਇਲਾਜ ਲਈ ਲੁਧਿਆਣਾ ਦੇ ਡੀ.ਐਮ.ਸੀ. ਹਸਪਤਾਲ ਵਿਚ ਦਾਖਲ ਕਰਵਾਇਆ ਗਿਆ | ਡਾਕਟਰਾਂ ਦੀ ਇੱਕ ਟੀਮ ਦੀ ਨਿਗਰਾਨੀ ਹੇਠ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ | ਸੁਸ਼ੀਲ ਰਿੰਕੂ ਦੀ ਮਾਤਾ ਸ੍ਰੀਮਤੀ ਪੁਸ਼ਪਾ ਦੇਵੀ ਬਾਰੇ ਖ਼ਬਰ ਮਿਲਦੇ ਹੀ ਕਈ ਰਾਜਨੀਤਿਕ ਅਤੇ ਸਮਾਜਿਕ ਸ਼ਖ਼ਸੀਅਤਾਂ ਉਨ੍ਹਾਂ ਦੀ ਸਿਹਤ ਬਾਰੇ ਜਾਣਨ ਲਈ ਲੁਧਿਆਣਾ ਪਹੁੰਚੀਆਂ | ਪੰਜਾਬ ਦੇ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਵੀ ਹਸਪਤਾਲ ਦਾ ਦੌਰਾ ਕੀਤਾ ਅਤੇ ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਹੌਸਲਾ ਦਿੱਤਾ | ਉਨ੍ਹਾਂ ਨੇ ਡਾਕਟਰਾਂ ਨਾਲ ਗੱਲਬਾਤ ਕੀਤੀ, ਉਨ੍ਹਾਂ ਦੀ ਸਿਹਤ ਬਾਰੇ ਪੁੱਛਿਆ ਅਤੇ ਉਨ੍ਹਾਂ ਦੀ ਜਲਦੀ ਸਿਹਤਯਾਬੀ ਦੀ ਕਾਮਨਾ ਕੀਤੀ | ਇਸ ਮੌਕੇ ਨੰਨ੍ਹੀ ਬਤਰਾ, ਦਵਿੰਦਰ ਗੋਲਾ, ਪ੍ਰਵੀਨ ਜੈਨ ਅਤੇ ਰਾਜੇਸ਼ ਲੂਥਰ ਵੀ ਸਨ | ਭਾਜਪਾ ਵਰਕਰਾਂ ਅਤੇ ਸ਼ੁੱਭਚਿੰਤਕਾਂ ਨੇ ਉਨ੍ਹਾਂ ਦੀ ਜਲਦੀ ਸਿਹਤਯਾਬੀ ਲਈ ਪ੍ਰਾਰਥਨਾ ਵੀ ਕੀਤੀ ਹੈ |
ਪਿਛਲੀ ਖ਼ਬਰ ਵੱਖ-ਵੱਖ ਜਥੇਬੰਦੀਆਂ ਵਲੋਂ ਲੋਹੀਆਂ ਪੁਲਿਸ ਵਿਰੁੱਧ ਸੰਘਰਸ਼ 1 ਅਪ੍ਰੈਲ ਤੋਂ : ਸੋਨੂੰ ਅਰੋੜਾ ਅਗਲੀ ਖ਼ਬਰ ਦੇਸ਼ ਭਗਤ ਯਾਦਗਾਰ ਕਮੇਟੀ ਵਲੋਂ ਵਿਸ਼ਵ ਰੰਗਮੰਚ ਦਿਵਸ ਸੰਬੰਧੀ ਸਮਾਗਮ ਭਲਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।