24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-03-2026

ਗੁਰਦੁਆਰਾ ਬਾਬੇ ਸ਼ਹੀਦਾਂ ਸਰਮਸਤਪੁਰ ਵਿਖੇ ਸਾਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਮੁਕੰਮਲ- ਬਾਬਾ ਜੀਵਾ ਸਿੰਘ

ਅਜੀਤ ਡੈਸਕ 26-03-2026
ਕਿਸ਼ਨਗੜ੍ਹ, 25 ਮਾਰਚ (ਹੁਸਨ ਲਾਲ)- ਜਲੰਧਰ-ਪਠਾਨਕੋਟ ਕqਮੀ ਸ਼ਾਹ ਮਾਰਗ 'ਤੇ ਸਥਿਤ ਗੁਰਦੁਆਰਾ ਬਾਬਾ ਸ਼ਹੀਦਾਂ (ਬਰਾਂਚ ਦਮਦਮੀ ਟਕਸਾਲ) ਸਰਮਸਤਪੁਰ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 350 ਸਾਲਾ ਸ਼ਹੀਦੀ ਦਿਹਾੜੇ ਅਤੇ ਦਮਦਮੀ ਟਕਸਾਲ ਦੇ ਪਹਿਲੇ ਮੁਖੀ ਬ੍ਰਹਮ ਗਿਆਨੀ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਅਤੇ ਸਮੂਹ ਸ਼ਹੀਦਾਂ ਦੀ ਪਾਵਨ ਯਾਦ 'ਚ ਵਿਸ਼ਾਲ ਨਗਰ ਕੀਰਤਨ ਅਤੇ ਸਾਲਾਨਾ ਜੋੜ ਮੇਲਾ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਅਤੇ ਪ੍ਰਧਾਨ ਸੰਤ ਸਮਾਜ ਦੀ ਸਰਪ੍ਰਸਤੀ ਹੇਠ ਬਾਬਾ ਜੀਵਾ ਸਿੰਘ ਸੰਚਾਲਕ ਗੁਰਦੁਆਰਾ ਬਾਬੇ ਸ਼ਹੀਦਾਂ ਦੀ ਦੇਖ ਰੇਖ ਹੇਠ 27 ਮਾਰਚ ਸ਼ੁੱਕਰਵਾਰ ਨੂੰ ਵਿਸ਼ਾਲ ਨਗਰ ਕੀਰਤਨ ਅਤੇ 28 ਤੇ 29 ਮਾਰਚ ਨੂੰ ਸਲਾਨਾ ਜੋੜ ਮੇਲਾ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਸਹਿਤ ਮਨਾਇਆ ਜਾ ਰਿਹਾ ਹੈ | ਜੋੜ ਮੇਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਭਾਈ ਸਾਹਿਬ ਭਾਈ ਜੀਵਾ ਸਿੰਘ ਨੇ ਦੱਸਿਆ 27 ਮਾਰਚ ਦਿਨ ਸ਼ੁੱਕਰਵਾਰ ਨੂੰ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ | 28 ਮਾਰਚ ਨੂੰ ਸ਼ਾਮ 6 ਵਜੇ ਤੋਂ 10 ਵਜੇ ਤੱਕ ਅਤੇ 29 ਮਾਰਚ ਐਤਵਾਰ ਨੂੰ ਸਵੇਰੇ 9 ਵਜੇ ਤੋਂ ਸ਼ਾਮੀਂ 4 ਵਜੇ ਤੱਕ ਕੀਰਤਨ ਦਰਬਾਰ ਸਜਾਏ ਜਾਣਗੇ, ਜਿਸ 'ਚ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਹੈੱਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ, ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਗ੍ਰੰਥੀ ਸ੍ਰੀ ਦਰਬਾਰ ਸਾਹਿਬ, ਜਥੇਦਾਰ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਭਾਈ ਈਸ਼ਰ ਸਿੰਘ ਸਪੁੱਤਰ ਸੰਤ ਗਿਆਨੀ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲੇ, ਸੰਤ ਬਾਬਾ ਪ੍ਰਦੀਪ ਸਿੰਘ ਬੱਧਣੀ ਕਲਾਂ ਵਾਲੇ, ਬਾਬਾ ਬੰਤਾ ਸਿੰਘ ਜੀ ਮੁੰਡਾ ਪਿੰਡ ਵਾਲੇ, ਸੰਤ ਬਾਬਾ ਬੁੱਧ ਸਿੰਘ ਜੀ ਨਿੱਕੇ ਘੁੰਮਣਾਂ, ਸੰਤ ਬਾਬਾ ਨਿਹਾਲ ਸਿੰਘ ਜੀ ਹਰੀਆਂ ਵੇਲਾਂ , ਸੰਤ ਬਾਬਾ ਗੁਰਬਚਨ ਸਿੰਘ ਬਿਧੀ ਚੰਦ ਸੰਪਰਦਾਇ, ਸੰਤ ਬਾਬਾ ਗੁਰਦਿਆਲ ਸਿੰਘ ਟਾਂਡੇ ਵਾਲੇ, ਮਹਾਮੰਡਲੇਸ਼ਵਰ ਸੁਆਮੀ ਸ਼ਾਂਤਾਨੰਦ ਉਦਾਸੀਨ ਗੋਪਾਲ ਨਗਰ, ਸੰਤ ਬਾਬਾ ਅਮਰਜੀਤ ਸਿੰਘ ਹਰਖੋਵਾਲ ਹੁਸ਼ਿਆਰਪੁਰ ਵਾਲੇ, ਸੰਤ ਬਾਬਾ ਨਿਰਮਲ ਦਾਸ ਜੀ ਬਾਬੇ ਜÏੜੇ ਰਾਏਪੁਰ ਰਸੂਲਪੁਰ ਵਾਲੇ, ਸੰਤ ਬਾਬਾ ਜੀਤ ਸਿੰਘ ਨਿਰਮਲ ਕੁਟੀਆ ਜÏਹਲਾਂ ਵਾਲੇ, ਮਾਤਾ ਜਸਪ੍ਰੀਤ ਕÏਰ ਮਾਹਲਪੁਰ ਵਾਲੇ, ਸੰਤ ਕਰਮਜੀਤ ਸਿੰਘ ਟਿੱਬਾ ਸਾਹਿਬ, ਗਿਆਨੀ ਗੁਰਮੁਖ ਸਿੰਘ ਐਮ.ਏ ਢਾਡੀ ਜਥਾ, ਭਾਈ ਸਿਮਰਪ੍ਰੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਗਿਆਨੀ ਤਰਲੋਚਨ ਸਿੰਘ ਭਮੱਦੀ ਜਲੰਧਰ, ਭਾਈ ਮਨਜਿੰਦਰ ਸਿੰਘ ਰਾਏਪੁਰ ਰਸੂਲਪੁਰ, ਭਾਈ ਸੁਖਵਿੰਦਰ ਸਿੰਘ ਸਹਿਜ, ਭਾਈ ਮੇਜਰ ਸਿੰਘ ਹਜ਼ੂਰੀ ਰਾਗੀ ਆਦਿ ਤੋਂ ਇਲਾਵਾ ਪੰਥ ਪ੍ਰਸਿੱਧ ਰਾਗੀ, ਢਾਡੀ, ਕਵੀਸ਼ਰੀ, ਕਥਾਵਾਚਕ ਅਤੇ ਸੰਤ ਮਹਾਂਪੁਰਸ਼ ਸਮੂਹ ਸਿੰਘਾਂ ਸ਼ਹੀਦਾਂ ਦੇ ਜੀਵਨ ਇਤਿਹਾਸ ਤੋਂ ਸੰਗਤਾਂ ਨੂੰ ਵਿਸਥਾਰ ਸਹਿਤ ਜਾਣੂ ਕਰਵਾਉਣਗੇ ¢ ਇਸ ਮÏਕੇ ਜਨਤਾ ਹਸਪਤਾਲ ਵੱਲੋਂ ਮੁਫਤ ਮੈਡੀਕਲ ਕੈਂਪ ਲਗਾਇਆ ਜਾਵੇਗਾ ¢
ਪਿਛਲੀ ਖ਼ਬਰ ਆਈਵੀ ਵਰਲਡ ਸਕੂਲ 'ਚ ਵਿਦਿਆਰਥੀਆਂ ਦੇ ਮਾਪਿਆਂ ਲਈ ਓਰੀਐਂਟੇਸ਼ਨ ਪ੍ਰੋਗਰਾਮ ਅਗਲੀ ਖ਼ਬਰ ਵੱਖ-ਵੱਖ ਜਥੇਬੰਦੀਆਂ ਵਲੋਂ ਲੋਹੀਆਂ ਪੁਲਿਸ ਵਿਰੁੱਧ ਸੰਘਰਸ਼ 1 ਅਪ੍ਰੈਲ ਤੋਂ : ਸੋਨੂੰ ਅਰੋੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।