24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-03-2026

ਬਾਲ ਭਿੱਖਿਆ ਰੋਕੂ ਟਾਸਕ ਫੋਰਸ ਵਲੋਂ ਛਾਪੇਮਾਰੀ

ਅਜੀਤ ਡੈਸਕ 26-03-2026
ਜਲੰਧਰ, 25 ਮਾਰਚ (ਹਰਵਿੰਦਰ ਸਿੰਘ ਫੁੱਲ)- ਜ਼ਿਲ੍ਹਾ ਪੱਧਰੀ ਬਾਲ ਭਿੱਖਿਆ ਰੋਕੂ ਟਾਸਕ ਫੋਰਸ ਵਲੋਂ ਅੱਜ ਕਪੂਰਥਲਾ ਚÏਕ ਵਿਖੇ ਛਾਪੇਮਾਰੀ ਕਰਕੇ ਇਕ ਭੀਖ ਮੰਗਦੀ ਬੱਚੀ ਨੂੰ ਰੈਸਕਿਊ ਕੀਤਾ ਗਿਆ¢ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮਨਜਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਾਲ ਭਿੱਖਿਆ ਮੰਗਣ ਨੂੰ ਜੜ੍ਹੋਂ ਖਤਮ ਕਰਨ ਲਈ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਚਲਾਏ ਜਾ ਰਹੇ ਪ੍ਰਾਜੈਕਟ ਜੀਵਨਜੋਤ 2.0 ਤਹਿਤ ਅਤੇ ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ 'ਤੇ ਇਹ ਚੈਕਿੰਗ ਕੀਤੀ ਗਈ ਸੀ¢ ਉਨ੍ਹਾਂ ਦੱਸਿਆ ਕਿ ਛਾਪੇਮਾਰੀ ਦÏਰਾਨ ਛੁਡਵਾਈ ਗਈ ਬੱਚੀ ਨੂੰ ਡਵੀਜ਼ਨ ਨੰ. 2 ਵਿਖੇ ਡੀ.ਡੀ.ਆਰ ਕਰਵਾ ਕੇ ਬਾਲ ਭਲਾਈ ਕਮੇਟੀ, ਜਲੰਧਰ ਵਿਖੇ ਪੇਸ਼ ਕੀਤਾ ਗਿਆ, ਕਮੇਟੀ ਵੱਲੋਂ ਬੱਚੀ ਨੂੰ ਚਿਲਡਰਨ ਹੋਮ ਫਾਰ ਗਰਲਜ਼, ਜਲੰਧਰ ਵਿਖੇ ਸ਼ੈਲਟਰ ਦਿੱਤਾ ਗਿਆ¢ ਉਨ੍ਹਾਂ ਕਿਹਾ ਕਿ ਬੱਚੀ ਦੇ ਮੁੜ ਵਸੇਬੇ ਅਤੇ ਪੜ੍ਹਾਈ ਲਈ ਉਪਰਾਲੇ ਕੀਤੇ ਜਾਣਗੇ¢ ਰੈਸਕਿਊ ਟੀਮ ਵਿੱਚ (ਲੀਗਲ ਕਮ ਪ੍ਰੋਬੇਸ਼ਨ ਅਫਸਰ) ਸੰਦੀਪ ਕੁਮਾਰ, ਸੋਸ਼ਲ ਵਰਕਰ ਤੈਨੂੰ ਬਾਲਾ, ਕਾਊਾਸਲਰ ਸੁਨੀਤਾ ਅਤੇ ਡਾਟਾ ਐਂਟਰੀ ਆਪ੍ਰੇਟਰ ਨਵਜੋਤ ਕੌਰ ਵੀ ਮÏਜੂਦ ਸਨ¢
ਪਿਛਲੀ ਖ਼ਬਰ ਡੇਰਾ ਸੱਚਖੰਡ ਬੱਲਾਂ ਵਿਖੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਹੋਏ ਨਤਮਸਤਕ ਅਗਲੀ ਖ਼ਬਰ ਸਿਹਤ ਪ੍ਰੋਗਰਾਮਾਂ ਸੰਬੰਧੀ ਸਿਵਲ ਸਰਜਨ ਨੇ ਸਮੂਹ ਐੱਸ.ਐੱਮ.ਓਜ਼ ਨੂੰ ਦਿੱਤੀਆਂ ਹਦਾਇਤਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।