24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-03-2026

ਡੇਰਾ ਸੱਚਖੰਡ ਬੱਲਾਂ ਵਿਖੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਹੋਏ ਨਤਮਸਤਕ

ਅਜੀਤ ਡੈਸਕ 26-03-2026
ਕਿਸ਼ਨਗੜ੍ਹ, 25 ਮਾਰਚ (ਹੁਸਨ ਲਾਲ) ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲੇ ਅਤੇ ਨਵ ਨਿਯੁਕਤ ਜੇਲ੍ਹ ਮੰਤਰੀ ਡਾ. ਰਵਜੋਤ ਸਿੰਘ ਅੱਜ ਡੇਰਾ ਸੰਤ ਸਰਵਣ ਦਾਸ ਜੀ ਸਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਅਤੇ ਸੂਬੇ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ¢ ਇਸ ਮÏਕੇ ਸੰਤ ਨਿਰੰਜਨ ਦਾਸ ਜੀ ਤੋਂ ਆਸ਼ੀਰਵਾਦ ਲੈਣ ਉਪਰੰਤ ਕੈਬਨਿਟ ਮੰਤਰੀ ਨੇ ਉਨ੍ਹਾਂ ਨਾਲ ਡੇਰਾ ਸਚਖੰਡ ਬੱਲਾਂ ਨੇੜੇ ਬਣਨ ਵਾਲੇ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਬਾਰੇ ਵਿਚਾਰ-ਵਟਾਂਦਰਾ ਵੀ ਕੀਤਾ¢ ਇਸ ਮÏਕੇ ਤੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਇਹ ਕੇਂਦਰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਦੁਨੀਆ ਦੇ ਕੋਨੇ-ਕੋਨੇ ਵਿੱਚ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ¢ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਗੁਰੂ ਜੀ ਦੀ ਅਧਿਆਤਮਕ ਅਤੇ ਸਮਾਜਿਕ ਵਿਰਾਸਤ ਨੂੰ ਸੰਭਾਲਣ ਅਤੇ ਪ੍ਰਚਾਰਨ ਦੀ ਦਿ੍ੜ ਵਚਨਬੱਧਤਾ ਦੁਹਰਾਉਂਦਿਆਂ ਡਾ. ਰਵਜੋਤ ਸਿੰਘ ਨੇ ਕਿਹਾ ਕਿ ਇਹ ਕੇਂਦਰ ਗੁਰੂ ਜੀ ਦੇ ਸੰਦੇਸ਼ ਨੂੰ ਵਿਸ਼ਵ ਪੱਧਰ 'ਤੇ ਲਿਜਾਣ ਵਿੱਚ ਮੀਲ ਪੱਥਰ ਸਾਬਤ ਹੋਵੇਗਾ¢ ਉਨ੍ਹਾਂ ਇਸ ਮÏਕੇ ਡੇਰਾ ਸਚਖੰਡ ਬੱਲਾਂ ਵੱਲੋਂ ਸਮਾਜ ਦੀ ਭਲਾਈ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਵੀ ਕੀਤੀ¢ ਇਸ ਮÏਕੇ ਤੇ ਕੈਬਨਿਟ ਮੰਤਰੀ ਨਾਲ ਵਿਸ਼ੇਸ਼ ਤÏਰ ਤੇ ਸੰਤ ਪ੍ਰਦੀਪ ਦਾਸ ਕੂਪੁਰ ਢੇਰਪੁਰ ਵਾਲੇ ਵਿਸ਼ੇਸ਼ ਤÏਰ ਤੇ ਹਾਜ਼ਰ ਸਨ¢
ਪਿਛਲੀ ਖ਼ਬਰ 'ਮਹਿਲਾ ਸ਼ਕਤੀ' ਸੰਸਥਾ ਸ਼ਾਹਕੋਟ ਵਲੋਂ ਸ਼ਹੀਦੀ ਦਿਹਾੜੇ ਮੌਕੇ ਸਮਾਗਮ ਅਗਲੀ ਖ਼ਬਰ ਬਾਲ ਭਿੱਖਿਆ ਰੋਕੂ ਟਾਸਕ ਫੋਰਸ ਵਲੋਂ ਛਾਪੇਮਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।