24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-03-2026

'ਮਹਿਲਾ ਸ਼ਕਤੀ' ਸੰਸਥਾ ਸ਼ਾਹਕੋਟ ਵਲੋਂ ਸ਼ਹੀਦੀ ਦਿਹਾੜੇ ਮੌਕੇ ਸਮਾਗਮ

ਅਜੀਤ ਡੈਸਕ 26-03-2026
ਸ਼ਾਹਕੋਟ, 25 ਮਾਰਚ (ਸੁਖਦੀਪ ਸਿੰਘ)- ਮਹਿਲਾ ਸ਼ਕਤੀ ਸੰਸਥਾ, ਸ਼ਾਹਕੋਟ ਵਲੋਂ ਸੰਸਥਾ ਦੇ ਪ੍ਰਧਾਨ ਗੁਰਮੀਤ ਕੌਰ ਧਾਲੀਵਾਲ, ਅਡਜ਼ੈਕਟਿਵ ਕਮੇਟੀ ਮੈਂਬਰ ਸੁਰਿੰਦਰ ਕੌਰ ਝੀਤਾ, ਸਰੋਜ ਗੁਪਤਾ ਤੇ ਸ਼ਮਿੰਦਰ ਕੌਰ ਦੀ ਅਗਵਾਈ 'ਚ ਗਾਂਧੀ ਚੌਂਕ ਹਾਲ, ਸ਼ਾਹਕੋਟ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਆਸ਼ਾ ਅਗਰਵਾਲ ਅਤੇ ਜਤਿੰਦਰਪਾਲ ਸਿੰਘ ਬੱਲਾ ਸਾਬਕਾ ਐਮ.ਸੀ. ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਸਭ ਤੋਂ ਪਹਿਲਾਂ ਸਾਰਿਆਂ ਨੇ ਸ਼ਹੀਦਾਂ ਦੀਆਂ ਤਸਵੀਰਾਂ 'ਤੇ ਫੁੱਲ-ਮਾਲਾ ਪਹਿਨਾ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ | ਇਸ ਮੌਕੇ ਜਤਿੰਦਰਪਾਲ ਸਿੰਘ ਬੱਲਾ ਨੇ ਸ਼ਹੀਦ ਭਗਤ ਸਿੰਘ ਦੇ ਜੀਵਨ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ | ਪ੍ਰਧਾਨ ਗੁਰਮੀਤ ਕੌਰ ਧਾਲੀਵਾਲ ਅਤੇ ਕੁਲਦੀਪ ਕੁਮਾਰ ਸਚਦੇਵਾ ਨੇ ਸ਼ਹੀਦ ਭਗਤ ਸਿੰਘ ਦੇ ਜੀਵਨ ਤੋਂ ਸੇਧ ਲੈਣ ਦੀ ਗੱਲ ਕਰਦਿਆਂ ਕਿਹਾ ਕਿ ਅਜਿਹੇ ਸਮਾਗਮ ਮਨਾਉਣ ਦਾ ਉਦੇਸ਼ ਲੋਕਾਂ ਨੂੰ ਆਪਣੇ ਮਹਾਨ ਦੇਸ਼-ਭਗਤਾਂ ਦੀਆਂ ਕੁਰਬਾਨੀਆਂ ਬਾਰੇ ਜਾਗਰੂਕ ਕਰਨਾ ਹੈ | ਇਸ ਮੌਕੇ ਸਰੋਜ ਗੁਪਤਾ, ਸੁਖਜੀਤ ਕੌਰ ਮਠਾੜੂ, ਮੈਨਿਕਾ ਅਗਰਵਾਲ, ਮੀਨਾਕਸ਼ੀ, ਸ਼ਮਿੰਦਰ ਕੌਰ, ਲਖਵੀਰ ਕੌਰ, ਗੀਤਾ ਚੋਪੜਾ, ਸੋਨੀਆ, ਸ਼ਿਫਾਲੀ ਰਿਹਾਨ, ਪੂਨਮ, ਮਧੂ ਗੋਇਲ, ਸੋਨੀਆ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਵੱਖ-ਵੱਖ ਜਥੇਬੰਦੀਆਂ ਵਲੋਂ ਲੋਹੀਆਂ ਪੁਲਿਸ ਵਿਰੁੱਧ ਸੰਘਰਸ਼ 1 ਅਪ੍ਰੈਲ ਤੋਂ : ਸੋਨੂੰ ਅਰੋੜਾ ਅਗਲੀ ਖ਼ਬਰ ਡੇਰਾ ਸੱਚਖੰਡ ਬੱਲਾਂ ਵਿਖੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਹੋਏ ਨਤਮਸਤਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।