24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-03-2026

ਵੱਖ-ਵੱਖ ਜਥੇਬੰਦੀਆਂ ਵਲੋਂ ਲੋਹੀਆਂ ਪੁਲਿਸ ਵਿਰੁੱਧ ਸੰਘਰਸ਼ 1 ਅਪ੍ਰੈਲ ਤੋਂ : ਸੋਨੂੰ ਅਰੋੜਾ

ਅਜੀਤ ਡੈਸਕ 26-03-2026
ਲੋਹੀਆਂ ਖਾਸ, 25 ਮਾਰਚ (ਗੁਰਪਾਲ ਸਿੰਘ ਸ਼ਤਾਬਗੜ੍ਹ, ਕੁਲਦੀਪ ਸਿੰਘ ਖਾਲਸਾ) ਵੱਖ ਵੱਖ ਜਥੇਬੰਦੀਆਂ ਜਿਨ੍ਹਾਂ 'ਚ ਭਾਰਤ ਦੀ ਜਨਵਾਦੀ ਨÏਜਵਾਨ ਸਭਾ, ਨÏਜਵਾਨ ਭਾਰਤ ਸਭਾ, ਪੇਂਡੂ ਮਜ਼ਦੂਰ ਯੂਨੀਅਨ, ਸ਼ਹੀਦ ਭਗਤ ਸਿੰਘ ਨÏਜਵਾਨ ਸਭਾ, ਯੂਨਾਇਟੇਡ ਟਰੇਡ ਯੂਨੀਅਨ ਪੰਜਾਬ ਸ਼ਾਮਲ ਹਨ ਵੱਲੋਂ ਪੁਲਿਸ ਪ੍ਰਸ਼ਾਸਨ ਨਾਲ ਸਬੰਧਤ ਮਸਲਿਆਂ ਦੇ ਹੱਲ ਕਰਵਾਉਣ ਲਈ 1 ਅਪ੍ਰੈਲ ਤੋਂ ਲੋਹੀਆਂ ਪੁਲਿਸ ਸਟੇਸ਼ਨ ਅੱਗੇ ਪੱਕਾ ਮੋਰਚਾ ਲਗਾਇਆ ਜਾਵੇਗਾ ਅਤੇ ਇਹ ਮੋਰਚਾ ਮਸਲੇ ਹਨ ਹੋਣ ਤੱਕ ਜਾਰੀ ਰਹੇਗਾ | ਇਸ ਸਬੰਧੀ ਕੀਤੀ ਗਈ ਇਕ ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਨÏਜਵਾਨ ਭਾਰਤ ਸਭਾ ਦੇ ਆਗੂ ਸੋਨੂੰ ਅਰੋੜਾ ਨੇ ਦੱਸਿਆ ਕਿ ਮੀਟਿੰਗ ਵਿੱਚ ਬਹੁਤ ਹੀ ਗੰਭੀਰਤਾ ਨਾਲ ਨੋਟ ਕੀਤਾ ਗਿਆ ਕਿ ਪੁਲਿਸ ਸਟੇਸ਼ਨ ਲੋਹੀਆਂ ਦੀ ਅਗਵਾਈ ਕਰ ਰਹੇ ਥਾਣਾ ਮੁੱਖੀ ਇੰਸਪੈਕਟਰ ਕ੍ਰਿਸ਼ਨ ਗੋਪਾਲ ਅਤੇ ਉਨ੍ਹਾਂ ਦੀ ਟੀਮ ਵੱਲੋਂ ਆਮ ਜਨਤਾ ਦੇ ਲਟਕ ਰਹੇ ਮਸਲਿਆਂ ਨੂੰ ਹੱਲ ਕਰਨ ਦੀ ਬਜਾਏ ਟਾਲ ਮਟੋਲ ਕਰਕੇ ਸਿਰਫ ਟਾਈਮ ਪਾਸ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਹਾ ਕਿ ਸ਼ਹਿਰ ਵਿੱਚ ਅਮਨ ਕਾਨੂੰਨ ਦੀ ਸਥਿਤੀ ਵਿਗੜੀ ਹੋਈ ਹੈ | ਚੋਰੀਆਂ ਹੋ ਰਹੀਆਂ ਹਨ ਪਿੰਡਾਂ ਵਿੱਚ ਲੜਾਈ ਝਗੜੇ ਹੋ ਰਹੇ ਹਨ ਅਤੇ ਅਪਰਾਧਿਕ ਬਿਰਤੀ ਦੇ ਲੋਕ ਖੁੱਲ੍ਹੇਆਮ ਫਿਰ ਰਹੇ ਹਨ | ਅਜਿਹੀ ਸਥਿਤੀ ਨੂੰ ਨਜਿੱਠਣ ਲਈ ਥਾਣਾ ਮੁੱਖੀ ਲੋਹੀਆਂ ਨੂੰ ਬੇਨਤੀ ਵੀ ਕੀਤੀ ਜਾ ਰਹੀ ਹੈ, ਪਰ ਉਹ ਲਾਰੇਬਾਜੀ ਕਰਕੇ ਸਮਾਂ ਖਰਾਬ ਕਰ ਰਹੇ ਹਨ | ਉਨ੍ਹਾ ਕਿਹਾ ਕਿ ਇਹ ਵੀ ਫੈਸਲਾ ਕੀਤਾ ਗਿਆ ਕਿ ਇਸ ਐਕਸ਼ਨ ਨੂੰ ਹੋਰ ਵੀ ਵਿਆਪਕ ਬਣਾਉਣ ਲਈ ਇਲਾਕੇ ਦੀਆਂ ਇਨਸਾਫ਼ ਪਸੰਦ ਧਿਰਾਂ ਅਤੇ ਆਮ ਜਨਤਾ ਤੱਕ ਸੰਪਰਕ ਮੁਹਿੰਮ ਚਲਾਈ ਜਾਵੇਗੀ ਅਤੇ ਉਨ੍ਹਾਂ ਨੂੰ ਇਸ ਐਕਸ਼ਨ ਵਿੱਚ ਸ਼ਾਮਲ ਕੀਤਾ ਜਾਵੇਗਾ | ਇਸ ਮੌਕੇ ਗੁਰਚਰਨ ਸਿੰਘ ਅਟਵਾਲ, ਵਿਕਰਮ ਗਿੱਲ ਮੰਡਾਲਾ, ਸੁਖਵਿੰਦਰ ਸਿੰਘ, ਚਮਨ ਲਾਲ ਲੋਹੀਆਂ ਅਤੇ ਰਾਕੇਸ਼ ਰÏਸ਼ਨ ਵੀ ਹਾਜਰ ਸਨ |
ਪਿਛਲੀ ਖ਼ਬਰ ਨਵੇਂ ਵਿੱਦਿਅਕ ਸ਼ੈਸ਼ਨ ਦੀ ਆਰੰਭਤਾ ਮੌਕੇ ਸਕੂਲ ਵਿਖੇ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਅਗਲੀ ਖ਼ਬਰ 'ਮਹਿਲਾ ਸ਼ਕਤੀ' ਸੰਸਥਾ ਸ਼ਾਹਕੋਟ ਵਲੋਂ ਸ਼ਹੀਦੀ ਦਿਹਾੜੇ ਮੌਕੇ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।